ਚੰਡੀਗੜ੍ਹ:ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਤੋਂ ਦੂਰੀ ਬਣਾਈ ਹੈ ਅਤੇ ਇਸ ਨੂੰ ਪੰਥਕ ਹਿੱਤ ਦੱਸਿਆ ਹੈ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਚੋਣਾਂ ਨਹੀਂ ਲੜ ਸਕਦੇ। ਉਥੇ ਹੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਪੰਥਕ ਪਾਰਟੀ ਹੈ, ਉਸ ਦੇ ਸਾਰੇ ਨੁਮਾਇੰਦੇ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦੇ ਹਨ। ਉਹਨਾਂ ਕਿਹਾ ਕਿ ਸਿਰਫ ਸੁਖਬੀਰ ਸਿੰਘ ਬਾਦਲ ਨੂੰ ਹੀ ਇਹ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੁਝ ਸਮੇਂ ਬਾਅਦ ਫੈਸਲਾ ਆਉਣ ਵਾਲਾ ਹੈ। ਇਸ ਲਈ ਅਜਿਹਾ ਕਰਨਾ ਹੁਕਮਾਂ ਦੀ ਉਲੰਘਣਾ ਹੈ।
ਜ਼ਿਮਨੀ ਚੋਣ ਨਾ ਲੜਨ ਦੇ ਅਕਾਲੀ ਦਲ ਦੇ ਫੈਸਲੇ 'ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ (ETV Bharat (ਪੱਤਰਕਾਰ, ਅੰਮ੍ਰਿਤਸਰ)) 'ਅਕਾਲੀ ਦਲ ਦਾ ਕੋਈ ਵੀ ਨੁਮਾਇੰਦਾ ਲੜ ਸਕਦਾ ਹੈ ਚੋਣ'
ਉਥੇ ਹੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੱਕ ਬਣਦਾ ਹੈ। ਪੰਜਾਬ ਵਿੱਚ ਚੋਣਾਂ ਵਿੱਚ ਹਿੱਸਾ ਲੈਣਾ ਉਹ ਕਦੀ ਵੀ ਉਹਨਾਂ ਨੂੰ ਰੋਕਿਆ ਨਹੀਂ ਜਾ ਸਕਦਾ। ਅੱਗੇ ਬੋਲਦੇ ਹੋਏ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾਂ ਚਿਰ ਤੱਕ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਸਜ਼ਾ ਨਹੀਂ ਸੁਣਾਈ ਜਾ ਸਕਦੀ ਉਹਨੀ ਦੇਰ ਤੱਕ ਸੁਖਬੀਰ ਸਿੰਘ ਬਾਦਲ ਚੋਣ ਨਹੀਂ ਲੜ ਸਕਦੇ।
ਪਾਰਟੀ ਨੇ ਸੁਖਬੀਰ ਬਾਦਲ ਦੇ ਚੋਣ ਲੜਨ ਦੀ ਮੰਗੀ ਸੀ ਇਜਾਜ਼ਤ
ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਦੇਰ ਰਾਤ ਉਹਨਾਂ ਦੇ ਗ੍ਰਹਿ ਨਿਵਾਸ ਪਹੁੰਚਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਲਈ ਛੂਟ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਪਰ ਗਿਆਨੀ ਰਘਬੀਰ ਸਿੰਘ ਹੁਣਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਚੋਣ ਨਾ ਲੜਨ ਨੂੰ ਲੈ ਕੇ ਅਗਲੇ ਦਿਨ ਬਿਆਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਹਰ ਕੋਈ ਮੰਨੇਗਾ। ਉਥੇ ਹੀ ਜ਼ਿਮਣੀ ਚੋਣਾਂ ਤੋਂ ਦੂਰੀ ਬਣਾਉਣਾ ਅਕਾਲੀ ਦਲ ਲਈ ਵੱਡੀ ਮੁਸੀਬਤ ਵੀ ਖੜ੍ਹੀ ਕਰ ਰਿਹਾ ਹੈ ਕਿਉਂਕਿ ਪਹਿਲਾਂ ਤੋਂ ਹੀ ਹੇਠਲ਼ੇ ਪਧਰ 'ਤੇ ਆ ਚੁੱਕੀ ਪਾਰਟੀ ਦਾ ਮਿਆਰ ਖਤਮ ਹੁੰਦਾ ਨਜ਼ਰ ਆ ਰਿਹਾ ਹੈ ਜੋ ਕਿ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ।