ਪੰਜਾਬ

punjab

ETV Bharat / state

ਦਿਲ ਦਹਿਲਾਅ ਦੇਣ ਵਾਲਾ ਹਾਦਸਾ ! ਬਰਨਾਲਾ ਵਿੱਚ ਕਾਰ ਨੇ ਦਰੜੀ ਮਾਸੂਮ ਬੱਚੀ, ਹੋਈ ਮੌਤ - BARNALA ACCIDENT NEWS

ਬਰਨਾਲਾ ਵਿੱਚ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਢਾਈ ਸਾਲਾ ਬੱਚੀ ਦੀ ਮੌਤ ਹੋ ਗਈ।

Girl killed after being hit by car in Barnala
ਬਰਨਾਲਾ ਵਿੱਚ ਕਾਰ ਨੇ ਦਰੜੀ ਬੱਚੀ (Etv Bharat)

By ETV Bharat Punjabi Team

Published : Jan 21, 2025, 4:43 PM IST

Updated : Jan 21, 2025, 5:00 PM IST

ਬਰਨਾਲਾ:ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੇ ਪ੍ਰਬੰਧਕਾਂ ਦੀ ਸਕਾਰਪੀਓ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਢਾਈ ਸਾਲਾ ਬੱਚੀ ਦੀ ਮੌਤ ਹੋ ਗਈ। ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰ ਦਾ ਰੋ-ਰੋ ਬੁਰਾ ਹਾਲ ਹੈ। ਇਹ ਘਟਨਾ ਇਕ ਚਰਚ 'ਚ ਵਾਪਰੀ ਹੈ, ਜਦਕਿ ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਸਟਾਫ 'ਤੇ ਨਾ ਤਾਂ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਦੇਣ ਅਤੇ ਨਾ ਹੀ ਮੁਆਫੀ ਮੰਗਣ ਦਾ ਦੋਸ਼ ਲਗਾਇਆ ਹੈ। ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਬਰਨਾਲਾ ਵਿੱਚ ਕਾਰ ਨੇ ਦਰੜੀ ਬੱਚੀ (Etv Bharat)

ਬੱਚੀ ਦੀ ਹੋਈ ਮੌਤ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸੂਮ ਬੱਚੀ ਦੀ ਮਾਂ ਅਨੁਪਮ ਅਤੇ ਪਿਤਾ ਸੂਰਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਢਾਈ ਸਾਲ ਦੀ ਇਕਲੌਤੀ ਬੇਟੀ ਜ਼ੋਇਆ ਜੋ ਕਿ ਇਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਹ ਸਕੂਲ 'ਚ ਡਿਊਟੀ 'ਤੇ ਸੀ ਅਤੇ ਆਪਣੀ ਪਤਨੀ ਅਨੁਪਮਾ ਅਤੇ ਢਾਈ ਸਾਲ ਦੀ ਬੇਟੀ ਨਾਲ ਚਰਚ 'ਚ ਆਇਆ ਹੋਇਆ ਸੀ। ਜਿੱਥੇ ਇੱਕ ਪ੍ਰਾਈਵੇਟ ਸਕੂਲ ਦੀ ਸਕਾਰਪੀਓ ਕਾਰ ਨੇ ਢਾਈ ਸਾਲ ਦੀ ਮਾਸੂਮ ਬੱਚੀ ਨੂੰ ਕੁਚਲ ਦਿੱਤਾ ਗਿਆ, ਜਿਸ ਕਾਰਨ ਬੱਚੀ ਦੀ ਮੌਤ ਹੋ ਗਈ।

‘ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹਾਦਸਾ’

ਮਾਪਿਆਂ ਨੇ ਦੱਸਿਆ ਕਿ ਬੱਚੀ ਨੂੰ ਕਾਰ ਦੇ ਡਰਾਈਵਰ ਨੇ ਇੱਕ ਵਾਰ ਨਹੀਂ ਬਲਕਿ 2 ਵਾਰ ਦਰੜਿਆ ਹੈ, ਜਿਸ ਕਾਰਨ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੀ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਮ੍ਰਿਤਕ ਉਨ੍ਹਾਂ ਦਾ ਇਕਲੌਤਾ ਬੱਚਾ ਸੀ ਅਤੇ ਇਹ ਹਾਦਸਾ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਸ ਗੱਡੀ ਵਿੱਚ ਸਕੂਲ ਦੇ ਕਈ ਅਧਿਕਾਰੀ ਸਫ਼ਰ ਕਰ ਰਹੇ ਸਨ, ਜਿਸ ਵਿੱਚ ਉਸ ਦੀ ਬੇਟੀ ਦੀ ਮੌਤ ਹੋ ਗਈ, ਪਰ ਉਨ੍ਹਾਂ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਸ ਦੀ ਬੇਟੀ ਨੂੰ ਹਸਪਤਾਲ ਵੀ ਨਹੀਂ ਲਿਜਾਇਆ ਗਿਆ। ਬੱਚੀ ਦੇ ਮਾਪਿਆਂ ਨੇ ਇਸ ਪੂਰੇ ਮਾਮਲੇ 'ਚ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਇਸ ਪੂਰੇ ਮਾਮਲੇ ਬਾਰੇ ਸਕੂਲ ਦੇ ਪ੍ਰਬੰਧਕਾਂ ਨਾਲ ਗੱਲ ਕੀਤੀ ਜਾਣੀ ਚਾਹੀਦੀ ਸੀ ਤਾਂ ਸਕੂਲ ਦੇ ਪ੍ਰਬੰਧਕਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਪੁਲਿਸ ਨੇ ਮਾਮਲਾ ਕੀਤਾ ਦਰਜ

ਇਸ ਸਬੰਧੀ ਥਾਣਾ ਸਿਟੀ-1 ਬਰਨਾਲਾ ਦੇ ਤਫਤੀਸ਼ੀ ਅਫਸਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਸਕਾਰਪੀਓ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਸਕੂਲ ਦੀ ਸਕਾਰਪੀਓ ਕਾਰ ਵਿੱਚ ਕੁਝ ਮਹਿਲਾਵਾਂ ਸਟਾਫ਼ ਬੈਠੀਆਂ ਹੋਈਆਂ ਸਨ ਅਤੇ ਮੁਲਜ਼ਮ ਤੇਜ਼ ਰਫ਼ਤਾਰ ਨਾਲ ਕਾਰ ਚਲਾ ਰਿਹਾ ਸੀ। ਜਿਸ ਤੋਂ ਬਾਅਦ ਇੱਕ ਮਾਸੂਮ ਬੱਚੀ ਦੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਸੀ।

Last Updated : Jan 21, 2025, 5:00 PM IST

ABOUT THE AUTHOR

...view details