ਬਠਿੰਡਾ: ਸ਼ਹਿਰ ਦੇ ਅਮਰੀਕ ਸਿੰਘ ਰੋਡ ਸਥਿਤ ਪ੍ਰਾਈਵੇਟ ਕਾਲਜ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬੀਏ ਭਾਗ ਦੂਸਰਾ ਦੀ ਵਿਦਿਆਰਥਣ ਵੱਲੋਂ ਕਾਲਜ ਦੇ ਹੋਸਟਲ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਇਹ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਮੈਨੇਜਮੈਂਟ ਨੂੰ ਇਸ ਘਟਨਾ ਦਾ ਪਤਾ ਬਾਅਦ ਦੁਪਹਿਰ ਉਸ ਸਮੇਂ ਲੱਗਾ ਜਦੋਂ ਸਾਥੀ ਵਿਦਿਆਰਥਣਾਂ ਵੱਲੋਂ ਮ੍ਰਿਤਕ ਤਨਵੀਰ ਦੇ ਕਮਰੇ ਨੂੰ ਚੈੱਕ ਕੀਤਾ ਗਿਆ ਤਾਂ ਉਹ ਆਪਣੇ ਹੋਸਟਲ ਦੇ ਕਮਰੇ ਵਿੱਚ ਲਟਕਦੀ ਹੋਈ ਪਾਈ ਗਈ।
ਨਿੱਜੀ ਕਾਲਜ ਦੇ ਹੋਸਟਲ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਲਾਏ ਇਹ ਇਲਜ਼ਾਮ - Girl Suicide in College Hostel - GIRL SUICIDE IN COLLEGE HOSTEL
ਬਠਿੰਡਾ ਦੇ ਇੱਕ ਨਿੱਜੀ ਕਾਲਜ ਦੀ ਵਿਦਿਆਰਥਣ ਦੇ ਹੋਸਟਲ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Published : May 14, 2024, 7:11 PM IST
ਵਿਦਿਆਰਥਣ ਵਲੋਂ ਹੋਸਟਲ 'ਚ ਖੁਦਕੁਸ਼ੀ: ਇਸ ਨੂੰ ਲੈਕੇ ਕਾਲਜ ਦੇ ਪ੍ਰਬੰਧਕ ਭੋਲਾ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਚੱਲਦੇ ਹੀ ਮੈਨੇਜਮੈਂਟ ਮੌਕੇ 'ਤੇ ਪਹੁੰਚੀ ਹੈ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਦੂਸਰੇ ਪਾਸੇ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਾਲਜ ਮੈਨਜਮੈਂਟ ਵੱਲੋਂ ਇਹ ਕਹਿ ਕੇ ਸੱਦਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਨੂੰ ਦਿਲ ਦਾ ਦੌਰਾ ਪੈ ਗਿਆ ਹੈ ਪਰ ਜਦੋਂ ਉਹ ਮੌਕੇ 'ਤੇ ਪਹੁੰਚੇ ਹਨ ਤਾਂ ਇਹ ਗੱਲ ਸਾਹਮਣੇ ਆਈ ਹੈ ਕਿ ਉਹਨਾਂ ਦੀ ਲੜਕੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਵਲੋਂ ਮੌਕੇ ਦੀ ਜਾਂਚ ਸ਼ੁਰੂ: ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਡੀਐਸਪੀ ਸਿਟੀ ਵਨ ਕੁਲਦੀਪ ਸਿੰਘ ਬਰਾੜ ਦਾ ਕਹਿਣਾ ਹੈ ਕਿ ਲੜਕੀ ਤਨਵੀਰ ਕੌਰ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਅਤੇ ਨਾ ਹੀ ਲੜਕੀ ਵੱਲੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਲਿਖਿਆ ਗਿਆ ਹੈ। ਉਹਨਾਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।