ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਮੌਕੇ 'ਤੇ ਪਹੁੰਚੀ ਪੁਲਿਸ, ਘਟਨਾ ਹੋਈ ਸੀਸੀਟੀਵੀ 'ਚ ਕੈਦ - GUNSHOTS FIRED IN JUJHAR AVENUE

ਅੰਮ੍ਰਿਤਸਰ ਦੇ ਜੋ ਜੁਝਾਰ ਐਵਨਿਊ ਦਾ ਜਿੱਥੇ ਕਿ ਦੇਰ ਰਾਤ ਗੋਲੀਆਂ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ।

GUNSHOTS FIRED IN JUJHAR AVENUE
ਜੁਝਾਰ ਐਵਨਿਊ 'ਚ ਤਾੜ-ਤਾੜ ਚੱਲੀਆਂ ਗੋਲੀਆਂ (ETV Bharat (ਪੱਤਰਕਾਰ, ਅੰਮ੍ਰਿਤਸਰ))

By ETV Bharat Punjabi Team

Published : Nov 21, 2024, 4:55 PM IST

Updated : Nov 21, 2024, 6:07 PM IST

ਅੰਮ੍ਰਿਤਸਰ :ਅੰਮ੍ਰਿਤਸਰ ਵਿੱਚ ਲਗਾਤਾਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਦੇ ਜੋ ਜੁਝਾਰ ਐਵਨਿਊ ਦਾ ਜਿੱਥੇ ਕਿ ਦੇਰ ਰਾਤ ਗੋਲੀਆਂ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਅਤੇ ਸਵੇਰੇ ਤੜਕਸਾਰ ਤੋਂ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉੱਤੇ ਹੀ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਜੁਝਾਰ ਐਵਨਿਊ 'ਚ ਤਾੜ-ਤਾੜ ਚੱਲੀਆਂ ਗੋਲੀਆਂ (ETV Bharat (ਪੱਤਰਕਾਰ, ਅੰਮ੍ਰਿਤਸਰ))

ਤਾੜ-ਤਾੜ ਚਲਾਈਆਂ ਗੋਲੀਆਂ

ਉੱਥੇ ਹੀ ਚਸ਼ਮਦੀਦ ਦੇ ਮੁਤਾਬਿਕ ਇਸ ਜਗ੍ਹਾ ਤੇ ਪਹਿਲਾਂ ਵੀ ਇੱਕ ਕਤਲ ਹੋਇਆ ਹੈ ਅਤੇ ਉਸ ਟਾਈਮ ਉਸ ਔਰਤ ਨੂੰ ਕਿਰਚਾਂ ਨਾਲ ਵੱਢਿਆ ਗਿਆ ਸੀ ਅਤੇ ਦੇਰ ਰਾਤ ਕਰੀਬ 12:30 ਵਜੇ ਦੋ ਅਗਿਆਤ ਵਿਅਕਤੀਆਂ ਵੱਲੋਂ ਇੱਥੇ ਪਹੁੰਚ ਕੇ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ 9 ਦੇ ਕਰੀਬ ਫਾਇਰ ਕੀਤੇ ਗਏ ਅਤੇ ਉਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਕਿਹਾ ਕਿ ਜਿਸ ਘਰ ਦੇ ਉੱਤੇ ਨਵਾਂ ਗੋਲੀਆਂ ਚਲਾਈਆਂ ਗਈਆਂ ਹਨ। ਉਸ ਵਿੱਚ ਸਿਰਫ ਇਕੱਲੀ ਮਾਤਾ ਰਹਿੰਦੀ ਹੈ ਅਤੇ ਉਸ ਦੇ ਨਾਲ ਉਸ ਦਾ ਇੱਕ ਬਿਮਾਰ ਪੁੱਤਰ ਰਹਿੰਦਾ ਹੈ।

ਸੀਸੀਟੀਵੀ ਵਿੱਚ ਕੈਦ ਘਟਨਾ

ਕਸ਼ਮੀਰ ਸਿੰਘ ਚਸ਼ਮਦੀਦ ਨੇ ਕਿਹਾ ਕਿ ਉਸ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਚੁੱਕੀ ਹੈ ਅਤੇ ਉਹ ਪੁਲਿਸ ਦੇ ਕੋਲ ਹੈ ਅਤੇ ਪੁਲਿਸ ਜਲਦ ਹੀ ਉਨ੍ਹਾਂ ਉੱਤੇ ਕਾਰਵਾਈ ਜਰੂਰ ਕਰੇਗੀ। ਉਸ ਦੇ ਦੂਸਰੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਣ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ ਹਾਂ ਅਤੇ ਹੁਣ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ

ਇੱਥੇ ਦੱਸਣਯੋਗ ਹੈ ਕੀ ਪੰਜਾਬ ਵਿੱਚ ਲਗਾਤਾਰ ਹੀ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਰੋਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਸ਼ਹਿਰ ਦੇ ਵਿੱਚ ਗੋਲੀ ਚੱਲ ਦੀ ਸੂਚਨਾ ਪ੍ਰਾਪਤ ਹੁੰਦੀ ਰਹਿੰਦੀ ਹੈ। ਉਸੇ ਤਰ੍ਹਾਂ ਹੀ ਅੱਜ ਅੰਮ੍ਰਿਤਸਰ ਦੇ ਵਿੱਚ ਵੀ ਦੇਰ ਰਾਤ ਕਰੀਬ 9 ਦੇ ਕਰੀਬ ਗੋਲੀਆਂ ਚੱਲੀਆਂ ਅਤੇ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਉੱਥੇ ਹੀ ਹੁਣ ਪੁਲਿਸ ਵੱਲੋਂ ਵੀ ਛਾਣਬੀਨ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਦੋਂ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ। ਅਤੇ ਇਨ੍ਹਾਂ ਦੇ ਵੱਲੋਂ ਗੋਲੀ ਕਿਉਂ ਚਲਾਈ ਗਈ ਇਹਦੇ ਕਾਰਨ ਪਤਾ ਕੀਤੇ ਜਾ ਰਹੇ ਹਨ ਪਰ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

Last Updated : Nov 21, 2024, 6:07 PM IST

ABOUT THE AUTHOR

...view details