ਪੰਜਾਬ

punjab

ETV Bharat / state

ਅੰਮ੍ਰਿਤਸਰ ਵਿਖੇ ਭਰੇ ਬਜ਼ਾਰ 'ਚ ਦੋ ਨੌਜਵਾਨਾਂ 'ਤੇ ਫਾਇਰਿੰਗ, ਹਮਲਾਵਰ ਹੋਏ ਫਰਾਰ ਪੁਲਿਸ ਕਰ ਰਹੀ ਭਾਲ - AMRITSAR CRIME NEWS

ਮਹਿਤਾ ਚੌਂਕ 'ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਨੂੰ ਜ਼ਖਮੀ ਕਰ ਦਿੱਤਾ ਗਿਆ, ਇਸ ਵਾਰਦਾਤ ਨਾਲ ਸ਼ਹਿਰ 'ਚ ਸਹਿਮ ਦਾ ਮਹੌਲ ਬਣ ਗਿਆ।

Gunshots fired in Amritsar, two youths were shot in a crowded market, see CCTV of the scene
ਅੰਮ੍ਰਿਤਸਰ 'ਚ ਚਲੀਆਂ ਗੋਲੀਆਂ, ਭਰੇ ਬਾਜ਼ਾਰ 'ਚ ਦੋ ਨੌਜਵਾਨਾਂ 'ਤੇ ਹੋਈ ਫਾਇਰਿੰਗ, ਦੇਖੋ ਮੌਕੇ ਦੀ ਸੀਸੀਟੀਵੀ (Etv Bharat)

By ETV Bharat Punjabi Team

Published : Feb 14, 2025, 6:28 PM IST

Updated : Feb 14, 2025, 7:07 PM IST

ਅੰਮ੍ਰਿਤਸਰ: ਪੰਜਾਬ ਵਿੱਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੋਇਆ ਪਿਆ ਹੈ, ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬਦਮਾਸ਼ ਬੇ-ਖੌਫ ਹਨ ਅਤੇ ਲੋਕਾਂ 'ਚ ਸਹਿਮ ਦਾ ਮਹੌਲ ਹੈ। ਅਜਿਹਾ ਹੀ ਮਾਮਲਾ ਮਹਿਤਾ ਚੌਂਕ ਦੇ ਭੀੜ ਭੜੱਕੇ ਵਾਲੀ ਥਾਂ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਪੇਅਰ ਪਾਰਟ ਦੀ ਦੁਕਾਨ ਦੇ ਬਾਹਰ ਕੰਮ ਕਰ ਰਹੇ ਦੁਕਾਨ ਮਾਲਕ ਬਲਦੇਵ ਸਿੰਘ ਉਰਫ ਚੇਲਾ ਪੁੱਤਰ ਗੁਰਦਿਆਲ ਸਿੰਘ ਅਤੇ ਅਮਨਬੀਰ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਉਦੋਨੰਗਲ 'ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਗੋਲੀਆਂ ਚੱਲਣ ਦੀ ਅਵਾਜ਼ ਸੁਣ ਕੇ ਹਰ ਕੋਈ ਦੰਗ ਰਹਿ ਗਿਆ ਅਤੇ ਸ਼ਹਿਰ 'ਚ ਭਾਜੜਾਂ ਪੈ ਗਈਆਂ।

ਅੰਮ੍ਰਿਤਸਰ ਪੁਲਿਸ ਵੱਲੋਂ ਹਮਲੇ ਦੀ ਜਾਂਚ ਜਾਰੀ (Etv Bharat)

ਫਿਲਮੀ ਅੰਦਾਜ਼ 'ਚ ਕੀਤੀ ਫਾਇਰਿੰਗ

ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਪੁਲਿਸ ਨੂੰ ਸੁਚਨਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਿਕ, 'ਬਦਮਾਸ਼ ਮੋਟਰਸਾਈਕਲ 'ਤੇ ਆਏ ਸਨ ਅਤੇ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਦੁਕਾਨ ਦੇ ਵਰਕਰਾਂ ਅਨੁਸਾਰ ਕਾਲੇ ਰੰਗ ਦੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ 'ਤੇ ਸਵਾਰ ਦੋ ਹਮਲਾਵਰ ਆਏ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਉਨ੍ਹਾਂ ਨੇ ਫਿਲਮੀ ਅੰਦਾਜ਼ 'ਚ ਆਪਣੇ ਮੋਟਰਸਾਈਕਲ ਨੂੰ ਬਿੱਲਕੁਲ ਘੱਟ ਸਪੀਡ 'ਤੇ ਚਲਾਉਂਦਿਆਂ ਤਕਰੀਬਨ 6 ਰਾਊਂਡ ਫਾਇਰ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।'

ਬਦਮਾਸ਼ਾਂ ਨੇ ਬਲਦੇਵ ਸਿੰਘ ਅਤੇ ਅਮਨਬੀਰ ਸਿੰਘ ਦੀਆਂ ਲੱਤਾਂ ਵਿੱਚ ਗੋਲੀਆਂ ਮਾਰੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਕਿ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਡੀਐਸਪੀ ਜੰਡਿਆਲਾ ਧਰਮਿੰਦਰ ਕਲਿਆਣ ਅਤੇ ਐਸਐਚਓ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਪੂਰੀ ਮੁਸਤੈਦੀ ਨਾਲ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Last Updated : Feb 14, 2025, 7:07 PM IST

ABOUT THE AUTHOR

...view details