ਅੰਮ੍ਰਿਤਸਰ:ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ, ਆਏ ਦਿਨ ਹੀ ਲੁੱਟਾਂ ਖੋਹਾਂ ਤੇ ਗੋਲੀਆਂ ਚੱਲਣ ਦੇ ਮਾਮਲੇ ਫਿਰ ਤੋਂ ਵੱਧਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮੈਣੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਦੇਰ ਰਾਤ ਗੋਲੀਆਂ ਚੱਲਣ ਨਾਲ ਸਨਸਨੀ ਫੈਲ ਗਈ। ਇਸ ਗੋਲੀਬਾਰੀ ਦੌਰਾਨ ਦੋ ਲੋਕ ਵੀ ਜ਼ਖਮੀ ਹੋਏ ਹਨ। ਜ਼ਖਮੀਆਂ 'ਚ ਇਕ ਔਰਤ ਅਤੇ ਇੱਕ ਪੁਰਸ਼ ਸ਼ਾਮਿਲ ਹੈ ਜੋ ਕਿ ਹਸਪਤਾਲ 'ਚ ਜ਼ੇਰੇ ਇਲਾਜ ਹਨ।
ਜੰਡਿਆਲਾ ਗੁਰੂ ਦੇ ਪਿੰਡ ਮੈਣੀਆਂ 'ਚ ਚੱਲੀਆਂ ਗੋਲੀਆਂ, ਦੋ ਲੋਕ ਗੰਭੀਰ ਜ਼ਖਮੀ, ਪਿੰਡ ਦੇ ਸਰਪੰਚ 'ਤੇ ਲੱਗੇ ਇਲਜ਼ਾਮ - Firing in jandiala guru
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਦੇਰ ਰਾਤ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਇਸ ਦੋਰਾਨ ਦੋ ਲੋਕ ਜ਼ਖਮੀ ਹੋ ਗਏ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Published : Jul 21, 2024, 1:14 PM IST
ਪਿੰਡ ਦੇ ਰਸੂਖਦਾਰਾਂ ਵਲੋਂ ਹਮਲਾ: ਇਸ ਬਾਰੇ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਦੇ ਕੁਝ ਰਸੂਖਦਾਰ ਲੋਕਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਹਨਾਂ ਨੂੰ ਜਾਤੀ ਸੂਚਕ ਸ਼ਬਦ ਬੋਲ ਕੇ ਉਹਨਾਂ 'ਤੇ ਸਿੱਧੀਆਂ ਗੋਲੀਆਂ ਚਲਾਈਆਂ ਹਨ। ਪੀੜਿਤ ਵਿਅਕਤੀ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਪਿੰਡ ਵਿੱਚ ਦੁਸ਼ਮਣੀ ਵੀ ਨਹੀਂ ਹੈ, ਪਰ ਫਿਰ ਵੀ ਉਹਨਾਂ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਪਰਿਵਾਰ ਦੇ ਬੱਚੇ ਵਾਲ- ਵਾਲ ਬਚੇ ਹਨ। ਉਥੇ ਹੀ ਪਰਿਵਾਰ ਨੇ ਮਾਮਲੇ ਸਬੰਧੀ ਪੁਲਿਸ ਨੁੰ ਸੁਚਿਤ ਕੀਤਾ ਅਤੇ ਮਾਮਲੇ 'ਚ ਇਨਸਾਫ ਦੀ ਮੰਗ ਕੀਤੀ ਹੈ।
- ਸਾਵਧਾਨ: ਮੈਡੀਕਲ ਦੁਕਾਨ 'ਤੇ ਦਿਨ ਦਿਹਾੜੇ ਹੋਈ ਲੁੱਟ, ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ - ROBBERY IN MEDICAL SHOP
- ਸਵਾਲਾਂ ਦੇ ਘੇਰੇ 'ਚ ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, ਕੁੱਟਮਾਰ ਮਾਮਲੇ 'ਚ ਬਜ਼ੁਰਗ ਨੂੰ ਇਨਸਾਫ ਲਈ ਖਾਣੇ ਪੈ ਰਹੇ ਧੱਕੇ - Amritsar news
- ਸੁਵਿਧਾ ਕੇਂਦਰ 'ਚ ਪ੍ਰਵਾਸੀ ਭਾਰਤੀ ਹੋ ਰਹੇ ਖੱਜ਼ਲ ਖੁਆਰ, ਸਰਕਾਰ ਵੱਲੋਂ ਚੁੱਪ ਚਪੀਤੇ ਕੀਤੇ ਹੁਕਮਾਂ ਦਾ ਭੁਗਤ ਰਹੇ ਖਮਿਆਜ਼ਾ ! - Sanjh Kendra Hoshiarpur
ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ :ਦੂਜੇ ਪਾਸੇ ਇਸ ਵਾਰਦਾਤ ਦੀ ਸੁਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮੈਣੀਆਂ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਜ਼ਖ਼ਮੀਆਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਰਹੇ ਹਾਂ ਅਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਸਮੁਤਾਿਬਕ ਪਿੰਡ ਦਾ ਸਰਪੰਚ ਅਤੇ ਕੁਝ ਹੋਰ ਜਾਣਕਾਰ ਲੋਕ ਸ਼ਾਮਿਲ ਹਨ, ਜਿੰਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।