ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਸਮੇਂ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਦੇ ਰੁਬਰੂਹ ਹੁੰਦਿਆਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਜਾ ਰਹੇ ਹਾਂ, ਜਿਸ ਦੇ ਚਲਦੇ ਅੱਜ ਗੁਰੂ ਘਰ ਵਿੱਚ ਮੱਥਾ ਟੇਕਣ ਆਏ ਸੀ ਅਤੇ ਅਰਦਾਸ ਬੇਨਤੀ ਕੀਤੀ ਗਈ। ਉਹਨਾਂ ਕਿਹਾ ਕਿ ਸਿੱਖ ਪੰਥ ਅਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਬਹੁਤ ਹੀ ਮਾੜੀ ਅਤੇ ਚਿੰਤਾਜਨਕ ਬਣੀ ਹੋਈ ਹੈ। ਇਸ ਨੂੰ ਲੈ ਕੇ ਅਕਾਲੀ ਦਲ ਦਾ ਹਾਲ ਜਿਹੜਾ ਬਹੁਤ ਹੀ ਮਾੜਾ ਹੋ ਚੁੱਕਾ ਹੈ। ਤੁਸੀਂ ਸਭ ਲੋਕ ਸਭਾ ਚੋਣਾਂ ਦੇ ਵਿੱਚ ਵੀ ਵੇਖ ਲਿਆ ਹੈ।
ਉਹਨਾਂ ਕਿਹਾ ਕਿ ਪਿਛਲੇ ਸਮੇਂ ਚ ਜੋ ਗਲਤੀਆਂ ਹੋਈਆਂ ਹਨ ਉਸ ਨੂੰ ਸੁਧਾਰਨ ਦੇ ਲਈ ਅਸੀਂ ਨਵੀਂ ਲਹਿਰ ਸ਼ੁਰੂ ਕਰਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਤਾਂ ਕਰਕੇ ਅਸੀਂ ਅਸੀਂ ਅਕਾਲ ਤਖ਼ਤ ਸਾਹਿਬ ਵਿਖੇ ਅਰਜੀ ਲੈ ਕੇ ਪਹੁੰਚੇ ਹਾਂ। ਉਹਨਾਂ ਕਿਹਾ ਕਿ ਜਿਹੜੀ ਵੀ ਸਜ਼ਾ ਸਾਨੂੰ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਲਾਉਣਗੇ ਅਸੀਂ ਉਸ ਸਜਾ ਨੂੰ ਕਬੂਲ ਕਰਾਂਗੇ। ਜੋ ਅਕਾਲ ਤਖਤ ਤੋਂ ਹੁਕਮ ਆਏਗਾ ਉਸ ਨੂੰ ਅਸੀਂ ਸਵੀਕਾਰ ਕਰਾਂਗੇ ਅਤੇ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਮੰਗ ਵੀ ਕਰਦੇ ਹਾਂ ਤਾਂ ਜੋ ਪੰਥ ਦੀ ਸੇਵਾ ਕਰ ਸਕੀਏ। ਉਹਨਾਂ ਨੇ ਕਿਹਾ ਕਿ ਸਿੱਖ ਪੰਥ ਅਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਦੇਣ ਦੀ ਅਸੀਂ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਜਿਸ ਕਾਰਨ ਅੱਜ ਅਸੀਂ ਅਕਾਲ ਤਖਤ ਸਾਹਿਬ 'ਤੇ ਮਾਫ਼ੀਨਾਮਾ ਪੱਤਰ ਵੀ ਦਿੱਤਾ ਹੈ ਅਤੇ ਹੁਣ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।