ਬਰਨਾਲਾ:ਗੁਰਜੀਤ ਸਿੰਘ ਰਾਮਨਵਾਸੀਆ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਹੋਣਗੇ। ਹਾਈਕੋਰਟ ਨੇ ਸੂਬਾ ਸਰਕਾਰ ਦੇ 11 ਮਹੀਨੇ ਪੁਰਾਣੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਗੁਰਜੀਤ ਰਾਮਨਵਾਸੀਆ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਕਾਂਗਰਸ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਲਗਾਤਾਰ 11 ਮਹੀਨੇ ਹਾਈ ਕੋਰਟ ਵਿੱਚ ਲੰਬੀ ਕਾਨੂੰਨੀ ਲੜਾਈ ਲੜੀ। ਬਰਨਾਲਾ ਦੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਹਾਈਕੋਰਟ ਦਾ ਇਹ ਫ਼ੈਸਲਾ ਸਰਕਾਰ ਲਈ ਵੱਡਾ ਝਟਕਾ ਹੈ। ਵਿਰੋਧੀ ਧਿਰ ਦੇ ਆਗੂ ਇਸ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਜਿੱਤ ਮੰਨ ਰਹੇ ਹਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਇਸ ਫ਼ੈਸਲੇ ਨੂੰ ਧੱਕੇਸ਼ਾਹੀ ਵਿਰੁੱਧ ਲੋਕਤੰਤਰ ਦੀ ਜਿੱਤ ਮੰਨ ਰਹੇ ਹਨ। ਸਾਰੇ ਆਗੂਆਂ ਨੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਜ਼ਿਮਨੀ ਚੋਣ ਤੋਂ ਪਹਿਲਾਂ ਬੈਕ ਫੁੱਟ 'ਤੇ ਸੱਤਾਧਿਰ, ਗੁਰਜੀਤ ਰਾਮਨਵਾਸੀਆ ਨਗਰ ਕੌਂਸਲ ਬਰਨਾਲਾ ਦੇ ਬਣੇ ਰਹਿਣਗੇ ਪ੍ਰਧਾਨ - Gurjit Ramnavasia President
president Gurjit Ramnavasia: ਹਾਈਕੋਰਟ ਨੇ ਸੂਬਾ ਸਰਕਾਰ ਦਾ 11 ਮਹੀਨੇ ਪੁਰਾਣਾ ਫੈਸਲਾ ਰੱਦ ਕਰ ਦਿੱਤਾ ਹੈ। ਗੁਰਜੀਤ ਸਿੰਘ ਰਾਮਨਵਾਸੀਆ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਹੋਣਗੇ।
Published : Sep 16, 2024, 9:24 PM IST
ਕੀ ਸੀ ਪੂਰਾ ਮਾਮਲਾ
ਕਾਂਗਰਸ ਸਰਕਾਰ ਸਮੇਂ ਗੁਰਜੀਤ ਸਿੰਘ ਰਾਮਣਵਾਸੀਆ ਨੂੰ ਨਗਰ ਕੌਂਸਲ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਸੀ। ਨਗਰ ਪੰਚਾਇਤ ਹੰਡਿਆਇਆ ਦੀ ਮਾੜੀ ਆਰਥਿਕ ਹਾਲਤ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਸਨ। ਜਿਸ ਕਾਰਨ 9 ਦਸੰਬਰ 2023 ਨੂੰ ਨਗਰ ਕੌਂਸਲ ਬਰਨਾਲਾ ਵੱਲੋਂ ਨਗਰ ਕੌਂਸਲ ਹੰਡਿਆਇਆ ਦੇ ਨਾਂ 10 ਲੱਖ ਰੁਪਏ ਦਾ ਚੈੱਕ ਜਾਰੀ ਕੀਤਾ ਗਿਆ। ਸਰਕਾਰ ਬਦਲਣ ਤੋਂ ਬਾਅਦ ਸੱਤਾਧਾਰੀ ਧਿਰ ਵੱਲੋਂ ਕਾਂਗਰਸੀ ਆਗੂ ਨੂੰ ਅਹੁਦੇ ਤੋਂ ਹਟਾਉਣ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ 10 ਲੱਖ ਰੁਪਏ ਦਾ ਚੈੱਕ ਜਾਰੀ ਕਰਨ ਨੂੰ ਗਲਤ ਸਮਝਦਿਆਂ ਉਨ੍ਹਾਂ ਨੂੰ 11 ਅਕਤੂਬਰ 2023 ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ 17 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੀ ਤਰਫੋਂ 18 ਕੌਂਸਲਰਾਂ ਦੀ ਸਹਿਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਬਰਨਾਲਾ ਦੀ ਨਗਰ ਕੌਂਸਲ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਰੁਪਿੰਦਰ ਸਿੰਘ ਬੰਟੀ ਨੂੰ ਪ੍ਰਧਾਨ ਐਲਾਨਿਆ ਗਿਆ। ਉਸ ਨੂੰ 11 ਵਜੇ ਪ੍ਰਧਾਨ ਬਣਾਇਆ ਗਿਆ। ਜਿਸ ਤੋਂ ਬਾਅਦ ਗੁਰਜੀਤ ਸਿੰਘ ਰਾਮਨਵਾਸੀਆ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸਤੋਂ ਬਾਅਦ ਹਾਈਕੋਰਟ ਨੇ ਉਸੇ ਦਿਨ ਬਾਅਦ ਦੁਪਹਿਰ 3 ਵਜੇ ਤੱਕ ਇਸ ਮਾਮਲੇ ਦਾ ਫ਼ੈਸਲਾ ਆਉਣ ਤੱਕ ਨਵੇਂ ਪ੍ਰਧਾਨ ਦੀ ਨਿਯੁਕਤੀ 'ਤੇ ਰੋਕ ਲਗਾ ਦਿੱਤੀ। ਉਦੋਂ ਤੋਂ ਹੀ ਨਗਰ ਕੌਂਸਲ ਵਿੱਚ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਦੁਚਿੱਤੀ ਬਣੀ ਹੋਈ ਹੈ।
ਇਸ ਸਬੰਧੀ ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਯਮਾਂ ਦੇ ਉਲਟ ਕੁਝ ਵੀ ਨਹੀਂ ਕੀਤਾ ਗਿਆ ਹੈ। ਇੱਕ ਨਗਰ ਕੌਂਸਲ ਤੋਂ ਦੂਜੀ ਨਗਰ ਪੰਚਾਇਤ ਨੂੰ ਪੈਸਾ ਦਿੱਤਾ ਗਿਆ। ਇਸ ਵਿੱਚ ਕੁਝ ਵੀ ਧੋਖਾਧੜੀ ਜਾਂ ਗਲਤ ਨਹੀਂ ਹੈ। ਇਸ ਦਾ ਫ਼ੈਸਲਾ ਮਾਣਯੋਗ ਅਦਾਲਤ ਕਰੇਗੀ।
'ਨਾ ਝੁਕਿਆ ਸੀ ਨਾ ਹੁਣ ਝੁਕੇਗਾ', ਹੁਣ 11 ਮਹੀਨਿਆਂ 'ਚ ਕੀਤੀਆਂ ਮਨਮਾਨੀਆਂ ਦੀ ਹੋਵੇਗੀ ਸਮੀਖਿਆ
ਨਗਰ ਕੌਂਸਲ ਪ੍ਰਧਾਨ ਗੁਰਜੀਤ ਰਾਮਨਿਵਾਸੀਆ ਨੇ ਕਿਹਾ ਕਿ ਉਸਨੂੰ ਦਬਾਉਣ ਅਤੇ ਡਰਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। ਉਹ ਨਾ ਤਾਂ ਝੁਕਿਆ ਸੀ ਨਾ ਹੁਣ ਝੁਕੇਗਾ। ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨਗਰ ਕੌਂਸਲ ਵਿੱਚ ਕਈ ਮਨਮਾਨੀਆਂ ਕੀਤੀਆਂ ਹਨ। ਇਨ੍ਹਾਂ ਸਾਰਿਆਂ ਦੀ ਸਮੀਖਿਆ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਉਨ੍ਹਾਂ ਫ਼ੈਸਲਿਆਂ ਨੂੰ ਵੀ ਬਦਲਿਆ ਜਾਵੇਗਾ।