ਪੰਜਾਬ

punjab

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ - Miri Piri Divas

By ETV Bharat Punjabi Team

Published : Jul 16, 2024, 11:07 AM IST

Miri Piri Divas : ਮੀਰੀ ਪੀਰੀ ਦਿਹਾੜੇ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸੰਗਤ ਦੇ ਨਾਮ ਸੰਦੇਸ਼ ਦਿੱਤਾ।

GURMAT CEREMONY AT AKAL TAKHT SAHIB
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ (Etv Bharat (ਰਿਪੋਟਰ - ਪੱਤਰਕਾਰ, ਅੰਮ੍ਰਿਤਸਰ))

ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ (Etv Bharat (ਰਿਪੋਟਰ - ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ:ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਗਏ ਮੀਰੀ ਪੀਰੀ ਸਿਧਾਂਤ ਦਿਹਾੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ।


ਮੀਰੀ ਪੀਰੀ ਦਿਵਸ ਦੀ ਵਧਾਈ: ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਛੇਵੇਂ ਪਾਤਸ਼ਾਹ ਨੇ ਜਿੱਥੇ ਸਿੱਖਾਂ ਨੂੰ ਸ਼ਸ਼ਤਾਰਧਾਰੀ ਹੋਣ ਦਾ ਆਦੇਸ਼ ਕੀਤਾ, ਉੱਥੇ ਹੀ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮ ਦਿੱਤੇ। ਇਸ ਦਾ ਮੰਤਵ ਜੁਲਮ ਵਿਰੁੱਧ ਲਾਮਬੰਦ ਕਰਨਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਅਤੇ ਸ਼ਸਤਰ ਕਦੇ ਵੱਖ ਨਹੀਂ ਹੋ ਸਕਦੇ, ਜਿਸ ਤਹਿਤ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ।

ਧੜੇਬੰਦੀ ਅਤੇ ਵਿਚਾਰਧਾਰਕ ਮੱਤਭੇਦ: ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਕੌਮ ਨੂੰ ਧੜੇਬੰਦੀ ਅਤੇ ਵਿਚਾਰਧਾਰਕ ਮੱਤਭੇਦ ਪਾਸੇ ਰੱਖ ਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਇਕੱਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।

ਹੁਕਮਨਾਮੇ ਉੱਤੇ ਸੰਦੇਸ਼ ਜਾਰੀ:ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਕਿਹਾ ਕਿ ਅੱਜ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਿੰਘ ਜੀ ਮਹਾਰਾਜ ਨੇ ਦਿੱਲੀ ਤਖਤ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਜਬਰ ਜੁਲਮ ਦੇ ਖਿਲਾਫ ਮੁਰਦਾ ਹੋ ਚੁੱਕੀ ਲੋਕਾਂ ਦੀ ਜਮੀਰ ਨੂੰ ਜਗਾਉਣ ਵਾਸਤੇ ਅੰਦਰ ਨਵੀਂ ਰੂਹ ਫੋਕੀ ਅਤੇ ਆਪ ਮੀਰੀ ਦੇ ਪੀਰੀ ਦੀਆਂ ਸੀਰੀ ਸਾਹਿਬਾਂ ਧਾਰਨ ਕੀਤੀਆਂ। ਉੱਥੇ ਹੀ ਗੁਰੂ ਮਹਾਰਾਜ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹੁਕਮਨਾਮੇ ਉੱਤੇ ਸੰਦੇਸ਼ ਜਾਰੀ ਕੀਤੇ।



ABOUT THE AUTHOR

...view details