ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਜਿਥੇ ਅਜ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਉਥੇ ਹੀ ਗੁਰੂ ਘਰ ਦੇ ਦਰਸ਼ਣ ਦੀਦਾਰ ਕਰਨ ਉਪਰੰਤ ਸੰਗਤਾ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੋ ਸਾਹਿਬ ਵੀ ਸਜਾਏ ਗਏ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ - Sri Guru HarGobind GurGaddi Diwas - SRI GURU HARGOBIND GURGADDI DIWAS
ਅੱਜ 31 ਮਈ ਨੂੰ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਸਮੂਹ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਗੁਰਗੱਦੀ ਦਿਹਾੜੇ 'ਤੇ ਵਧਾਈ ਦਿੱਤੀ ਹੈ।
Published : May 31, 2024, 1:58 PM IST
ਕੌਮ 'ਚ ਬਣਿਆ ਰਹੇ ਭਾਈਚਾਰਾ:ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅਗੇ ਇਹੋ ਅਰਜ ਕੀਤੀ ਹੈ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ 'ਤੇ ਹੋਈ।
- ਚੋਣ ਪ੍ਰਚਾਰ 'ਤੇ ਪਾਬੰਦੀ, ਮੋਗਾ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਹਿਮ ਅਪੀਲ - Lok sabha election punjab
- ਪੰਜਾਬ 'ਚ ਵੋਟਰਾਂ ਦੀ ਕੁੱਲ ਗਿਣਤੀ 2.12 ਕਰੋੜ, ਚੋਣ ਕਮਿਸ਼ਨ ਨੇ ਜਾਰੀ ਕੀਤੇ ਅੰਕੜੇ - Total number of voters in Punjab
- ਪੰਜਾਬ ਦੀ ਸਿਆਸਤ 'ਚ ਸਰਗਰਮ ਸਾਬਕਾ IAS, IPS ਅਤੇ PCS ਅਧਿਕਾਰੀ, ਖਾਕੀ ਛੱਡ ਸਿਆਸਤ 'ਚ ਉਤਰੇ ਅਫ਼ਸਰ - Police Officers In Punjab Politics
ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ । ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ,ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ, ਗੁਰ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ। ਜਿਨ੍ਹਾ ਦਾ ਅੱਜ ਗੁਰਤਾ ਗੱਦੀ ਦਿਵਸ ਮਨਾ ਰਹੇ ਹਾਂ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂਘਰ ਵਿਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।