ਮੋਗਾ:ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਜਿਨ੍ਹਾਂ ਵੱਲੋਂ ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਦੂਜੇ ਪਾਸੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਹੀ ਤਸਵੀਰ ਇੱਕ ਵਾਰ ਮੁੜ ਸਾਹਮਣੇ ਆਈ ਜਦੋਂ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਹੈ। ਕਿਸਾਨਾਂ ਨੇ ਹੰਸ ਰਾਜ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ 'ਤੇ ਭਾਰੀ ਪੁਲਿਸ ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਦੱਸ ਦਈਏ ਕਿ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
ਹੰਸ ਰਾਜ ਹੰਸ ਨੂੰ ਮੁੜ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ, ਦੇਖੋ ਇਹ ਤਸਵੀਰਾਂ - HANS RAJ HANS FACED OPPOSITION - HANS RAJ HANS FACED OPPOSITION
Lok Sabha Elections 2024: ਕਿਸਾਨਾਂ ਵੱਲੋਂ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ 'ਤੇ ਪੁਲਿਸ ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।
Published : Apr 18, 2024, 1:38 PM IST
ਹੰਸ ਰਾਜ ਆਜ਼ਾਦ ਚੋਣ ਲੜਨ:ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅਸੀਂ ਹੰਸ ਰਾਜ ਦਾ ਸਾਥ ਤਾਂ ਦਵਾਂਗੇ, ਜੇਕਰ ਉਹ ਭਾਜਪਾ ਦਾ ਪੱਲਾ ਛੱਡ ਕੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨਗੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਤਰਾਂ ਨਹੀਂ ਹੁੰਦਾ ਤਾਂ ਇਸ ਤੋਂ ਵੀ ਤਿੱਖਾ ਵਿਰੋਧ ਕਿਸਾਨਾਂ ਵਲੋਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਹੰਸ ਰਾਜ ਹੰਸ ਨੂੰ ਹੋਰ ਤਿੱਖੇ ਵਿਰੋਧ ਦਾ ਸਹਾਮਣਾ ਕਰਨਾ ਪੈ ਸਕਦਾ ਹੈ।
- ਹਿੰਦੂ ਆਗੂ ਦੇ ਕਤਲ ਦੀ ਜਾਂਚ ਕਰ ਸਕਦੀਆਂ ਨੇ ਕੇਂਦਰੀ ਏਜੰਸੀਆਂ, ਅੱਤਵਾਦੀ ਗਰੁੱਪ ਨਾਲ ਜੁੜੇ ਨੇ ਕਤਲ ਦੇ ਤਾਰ - murder of Vikas Baga
- ਅੰਮ੍ਰਿਤਸਰ 'ਚ ਆਹਮੋ ਸਾਹਮਣੇ ਹੋਏ ਕਿਸਾਨ ਆਗੂ ਤੇ ਭਾਜਪਾ ਸਮਰਥਕ, ਸ਼ਰੇਆਮ ਚੱਲੀਆਂ ਡਾਂਗਾਂ - clash in farmers and bjp supporters
- ਥੋੜੀ ਦੇਰ ਵਿੱਚ ਦਿਲਰੋਜ਼ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਲਈ ਹੋਵੇਗਾ ਸਜ਼ਾ ਦਾ ਐਲਾਨ, 2 ਦਿਨ ਪਹਿਲਾਂ ਅਦਾਲਤ ਵਲੋਂ ਦੋਸ਼ੀ ਕਰਾਰ - Dilroz Murder Case
ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਬੀਜੇਪੀ ਨੇ ਕਿਸਾਨਾਂ ਦੇ ਵਿਰੋਧ ਵਿੱਚ ਤਿੰਨ ਕਾਨੂੰਨ ਲਿਆਂਦੇ ਸਨ, ਜਿਸ ਨੂੰ ਵਾਪਸ ਕਰਵਾਉਣ ਲਈ ਸਾਨੂੰ ਸੰਘਰਸ਼ ਕਰਨਾ ਪਿਆ। ਇਸ ਸੰਘਰਸ਼ ਵਿੱਚ 700 ਕਿਸਾਨ ਸ਼ਹੀਦ ਹੋ ਗਏ, ਬੀਜੇਪੀ ਸਰਕਾਰ ਨੇ ਸਾਡੇ ਮਸਲੇ ਹੱਲ ਨਹੀਂ ਕੀਤੇ। ਸੰਭੂ ਬਾਰਡਰ 'ਤੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ, ਗੋਲੀਆਂ ਚਲਾਈਆਂ ਗਈ, ਜਿਨ੍ਹਾਂ ਦਾ ਹਿਸਾਬ ਹੁਣ ਬੀਜੇਪੀ ਦੇ ਆਗੂ ਨੂੰ ਦੇਣਾ ਪਵੇਗਾ। ਉਹਨਾਂ ਕਿਹਾ ਕਿ ਜਿੰਨਾ ਟਾਈਮ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਪੰਜਾਬ ਵਿੱਚ ਬੀਜੇਪੀ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।