ਬਠਿੰਡਾ:2024 ਦੀਆਂ ਲੋਕ ਸਭਾ ਚੋਣਾ ਦਾ ਐਲਾਨ ਹੁੰਦੇ ਹੀ ਪੰਜਾਬ ਵਿੱਚ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਸਿਆਸੀ ਪਾਰਟੀਆਂ 'ਚ ਅਦਲਾ ਬਦਲ਼ੀ ਦਾ ਦੌਰ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਦੇ ਪਰਿਵਾਰ ਸਣੇ ਭਾਜਪਾ 'ਚ ਜਾਣ ਦੀ ਖਬਰ ਨੇ ਵੀ ਇੱਕ ਵਾਰ ਪਾਰਟੀ ਨੂੰ ਹਿਲਾ ਕੇ ਰੱਖ ਦਿੱਤਾ। ਪਰ ਹੁਣ ਮਾਮਲੇ 'ਤੇ ਬੋਲਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ।
ਪਾਰਟੀ ਛੱਡਣ ਦੀਆਂ ਅਫਵਾਹਾਂ : ਉਹਨਾਂ ਕਿਹਾ ਕਿ ਮਲੂਕਾ ਪਰਿਵਾਰ ਬਾਦਲ ਪਰਿਵਾਰ ਦੇ ਬੇਹੱਦ ਕਰੀਬ ਅਤੇ ਖਾਸ ਹੈ। ਉਹ ਪਾਰਟੀ ਛੱਡ ਕੇ ਕੀਤੇ ਵੀ ਨਹੀਂ ਜਾ ਰਹੇ। ਮਲੂਕਾ ਪਰਿਵਾਰ ਬਾਰੇ ਜੋ ਵੀ ਗੱਲਾਂ ਕੀਤੀਆਂ ਜਾ ਰਹੀਆਂ ਹਨ ਉਸ ਸਭ ਮਹਿਜ਼ ਅਫਵਾਹਾਂ ਹਨ। ਪਾਰਟੀ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ,ਪਰ ਅਜਿਹਾ ਨਹੀਂ ਹੋਵੇਗਾ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ। ਲੋਕਾਂ ਦਾ ਪਿਆਰ ਅਤੇ ਸਹਿਯੋਗ ਪਾਰਟੀ ਨੂੰ ਮਜਬੂਤ ਬਣਾਉਂਦਾ ਹੈ ਇਸ ਲਈ ਅਜਿਹੀਆਂ ਅਫਵਾਹਾਂ ਦਾ ਪਾਰਟੀ 'ਤੇ ਕੋਈ ਅਸਰ ਨਹੀਂ ਹੁੰਦਾ। ਦੱਸਣਯੋਗ ਹੈ ਕਿ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨਾਲ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।