ਪੰਜਾਬ

punjab

ETV Bharat / state

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ, ਕਿਹਾ-ਸਿੱਧੂ ਮੂਸੇਵਾਲਾ ਦੀ ਸਕਿਉਰਟੀ ਨੂੰ ਲੈ ਕੇ ਹੁਣ ਆਈ ਬਿੱਲੀ ਥੈਲੇ ਵਿੱਚੋਂ ਬਾਹਰ - Big statement Harsimrat Kaur Badal - BIG STATEMENT HARSIMRAT KAUR BADAL

Lok Sabha Elections 2024 : ਅੱਜ ਬਠਿੰਡਾ ਹਲਕੇ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਦਿਆਂ ਪੰਜਾਬ ਸਰਕਾਰ 'ਸਾਧਿਆ ਨਿਸ਼ਾਨਾ।

Lok Sabha Elections 2024
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ (Lok Sabha Elections 2024)

By ETV Bharat Punjabi Team

Published : May 3, 2024, 10:21 PM IST

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ (ETV Bharat Mansa)

ਮਾਨਸਾ : ਪੰਜਾਬ ਸਰਕਾਰ ਦੇ ਜਰਨਲ ਐਡਵੋਕੇਟ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਦਿੱਤੇ ਹਲਫਨਾਮੇ ਚੋਂ ਸਿੱਧੂ ਮੂਸੇ ਵਾਲਾ ਦੀ ਸਕਿਉਰਟੀ ਘੱਟ ਕਰਨ ਦੀ ਵਜ੍ਹਾ ਕਾਰਨ ਉਸ ਦੇ ਕਤਲ ਹੋਣ ਦੀ ਗੱਲ ਕਬੂਲ ਕਰੇ ਜਾਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ 'ਤੇ ਨਾਲ ਹੀ ਅੱਜ ਬਠਿੰਡਾ ਹਲਕੇ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਕਿਹਾ ਗਿਆ ਹੈ ਹੁਣ ਗੱਲ ਸਾਹਮਣੇ ਆ ਚੁੱਕੀ ਹੈ ਕਿ ਸਿੱਧੂ ਮੂਸੇਵ ਦਾ ਕਤਲ ਸੁਰੱਖਿਆ ਘੱਟ ਹੋਣ ਦੇ ਕਾਰਨ ਹੀ ਹੋਇਆ ਹੈ।


'ਬਿੱਲੀ ਥੈਲੇ ਵਿੱਚੋਂ ਬਾਹਰ ਆ ਚੁੱਕੀ ਹੈ': ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ 'ਤੇ ਉਹਨਾਂ ਵੱਲੋਂ ਚੋਣ ਪ੍ਰਚਾਰ ਵੀ ਕੀਤਾ ਗਿਆ। ਇਸ ਦੌਰਾਨ ਉਹਨਾਂ ਪਿੰਡ ਚੱਕ ਅਲਸ਼ੇਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਊਰਟੀ ਨੂੰ ਲੈ ਕੇ ਜੋ ਹੁਣ 'ਬਿੱਲੀ ਥੈਲੇ ਵਿੱਚੋਂ ਬਾਹਰ ਆ ਚੁੱਕੀ ਹੈ', ਜੋ ਕਿ ਮੂਸੇਵਾਲਾ ਦੇ ਪਿਤਾ ਹਮੇਸ਼ਾ ਆਪਣੇ ਪੁੱਤਰ ਦੇ ਕਤਲ ਦੀ ਵਜ੍ਹਾ ਸਿਕਿਊਰਟੀ ਵਾਪਸ ਲੈਣ ਦੀ ਗੱਲ ਕਰਦੇ ਸੀ।

ਹੁਣ ਪੰਜਾਬ ਸਰਕਾਰ ਦੇ ਜਰਨਲ ਐਡਵੋਕੇਟ ਵੱਲੋਂ ਸੁਪਰੀਮ ਕੋਰਟ ਵਿੱਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ ਨੂੰ ਲੈ ਕੇ ਉਸ ਦਾ ਕਤਲ ਹੋਣ ਦੀ ਗੱਲ ਕਬੂਲ ਲਈ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕਿਹਾ ਗਿਆ ਹੈ ਕਿ ਆਖਰ ਸੱਚ ਜੁਬਾਨ ਤੇ ਆ ਹੀ ਜਾਂਦਾ ਹੈ ਉਹਨਾਂ ਕਿਹਾ ਕਿ ਅੱਜ ਵੀ ਜੋ ਪੰਜਾਬ ਸਰਕਾਰ ਦੇ ਐਡਵੋਕੇਟ ਜਰਨਲ ਵੱਲੋਂ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਗਿਆ ਹੈ, ਉਸ ਵਿੱਚ ਕਲੀਅਰ ਕੱਟ ਪੰਜਾਬ ਸਰਕਾਰ ਮੰਨ ਚੁੱਕੀ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੀ ਗਈ ਸੀ ਇਸ ਲਈ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ।

ABOUT THE AUTHOR

...view details