ਬਠਿੰਡਾ: ਲੋਕ ਸਭਾ ਹਲਕਾ ਬਠਿੰਡਾ ਤੋਂ ਚੌਥੀ ਵਾਰ ਸ਼ਾਨਦਾਰ ਜਿੱਤ ਹਾਸਿਲ ਕਰਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਵੋਟਰਾਂ ਦਾ ਧੰਨਵਾਦ ਕੀਤਾ। ਜਿਸ ਦੇ ਚੱਲਦੇ ਉਨ੍ਹਾਂ ਵਲੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਵੀ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਹਲਕਾ ਵਾਸੀਆਂ ਦੇ ਨਾਲ-ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਮੌਜੂਦ ਰਹੇ। ਇਸ ਦੌਰਾਨ ਹਲਕਾ ਵਾਪਸੀਆਂ ਵਲੋਂ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਤੋਂ ਹਲਕਾ ਇੰਚਾਰਜ ਲਗਾਉਣ ਦੀ ਮੰਗ ਕੀਤੀ ਗਈ, ਜਿਸ ਨੂੰ ਕਿ ਹਰਸਿਮਰਤ ਬਾਦਲ ਨੇ ਜਨਮੇਜਾ ਸਿੰਘ ਸੇਖੋਂ ਨੂੰ ਵਰਕਰਾਂ ਦੀ ਮੰਗ ਦਾ ਧਿਆਨ ਰੱਖਦਿਆਂ ਸਿਰੋਪਾਓ ਦੇਕੇ ਹਾਮੀ ਵੀ ਭਰਵਾਈ ਗਈ।
ਕੇਂਦਰ ਦੀ ਨਵੀਂ ਸਰਕਾਰ ਨੂੰ ਵਧਾਈ: ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੀਂ ਸਰਕਾਰ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਬੀਬਾ ਬਾਦਲ ਨੇ ਕਿਹਾ ਕਿ ਇਸ ਵਾਰ ਸਰਕਾਰ ਮਨਘੜਤ ਬਿੱਲ ਪਾਸ ਨਹੀਂ ਕਰ ਸਕੇਗੀ। ਉਹਨਾਂ ਕਿਹਾ ਕਿ ਮੈਨੂੰ ਪੁਰੀ ਆਸ ਹੈ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ਵਿੱਚ ਖਰਾ ਉਤਰੇਗੀ। ਹਰਸਿਮਰਤ ਬਾਦਲ ਨੇ ਕਿਹਾ ਕਿ ਨਵੀਂ ਸਰਕਾਰ ਜਿੱਥੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਖਾਸ ਧਿਆਨ ਦੇਵੇ, ਉਥੇ ਹੀ ਪੰਜਾਬ ਨਾਲ ਵੀ ਇਨਸਾਫ ਜ਼ਰੂਰ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਹੁੰਦਾ ਸੀ ਕਿ ਸਰਕਾਰ ਬਹੁਮਤ 'ਚ ਸੀ ਤੇ ਮਰਜੀ ਦੇ ਬਿੱਲ ਪਾਸ ਕਰ ਦਿੰਦੀ ਸੀ।