ਅੰਮ੍ਰਿਤਸਰ:ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਉੱਥੇ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੱਥਾ ਟੇਕਣ ਪਹੁੰਚੇ ਹਨ। ਉਨ੍ਹਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜਾ ਕੇ ਪੰਗਤ 'ਚ ਬੈਠ ਕੇ ਪ੍ਰਸ਼ਾਦਾ ਛਕਿਆ।
ਹਰਿਆਣੇ ਦੀ ਚੜਦੀ ਕਲਾ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਹਰਿਆਣਾ ਦੀ ਚੜ੍ਹਦੀ ਕਲਾ ਦੇ ਲਈ ਉਨ੍ਹਾਂ ਵੱਲੋਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਵੀ ਕੀਤੀ ਗਈ ਹੈ। ਮੈਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਆ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ ਅਤੇ ਇਹ ਉਹ ਅਸਥਾਨ ਹੈ ਜਿੱਥੇ ਆ ਕੇ ਹਰੇਕ ਵਿਅਕਤੀ ਨੂੰ ਵੱਖਰੀ ਹੀ ਊਰਜਾ ਮਿਲਦੀ ਹੈ। ਉਹ ਹਰਿਆਣੇ ਦੀ ਚੜਦੀ ਕਲਾ ਦੇ ਲਈ ਅਰਦਾਸ ਕਰਕੇ ਚਲੇ ਹਨ ਅਤੇ ਇੱਕ ਨਵੀਂ ਤਾਜਗੀ ਅਤੇ ਨਵੀਂ ਊਰਜਾ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਚੱਲੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।
ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ:ਉਨ੍ਹਾਂ ਕਿਹਾ ਕਿ ਦਸਤਾਰ ਤਾਂ ਉਹ ਹਰਿਆਣੇ 'ਚ ਵੀ ਕਈ ਵਾਰ ਸਜਾ ਚੁੱਕੇ ਹਨ ਪਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਜਦੋਂ ਉਨ੍ਹਾਂ ਨੇ ਦਸਤਾਰ ਸਜਾਈ ਤਾਂ ਉਨ੍ਹਾਂ ਨੂੰ ਇੱਥੇ ਵੱਖਰੀ ਐਨਰਜੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਦੇਣ ਹੈ, ਇਹ ਦਸਤਾਰ 'ਤੇ ਮੈਨੂੰ ਫਕਰ ਹੈ ਕਿ ਮੈਂ ਅੱਜ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣੇ ਦਾ ਵੱਡਾ ਭਰਾ ਹੈ ਅਤੇ ਹਰਿਆਣਾ ਛੋਟਾ ਭਰਾ ਹੈ ਤੇ ਵੱਡਾ ਭਰਾ ਹੋਣ ਦੇ ਨਾਤੇ ਪੰਜਾਬ ਦਾ ਫਰਜ ਬਣਦਾ ਹੈ ਕਿ ਉਹ ਹਰਿਆਣੇ ਨੂੰ ਪਾਣੀ ਦੇਵੇ।