ਚੰਡੀਗੜ੍ਹ:ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਲਈ ਵੱਡੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਫ਼ਸਲਾਂ ਨੂੰ ਐਮਐਸਪੀ 'ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਫ਼ਸਲਾਂ 'ਤੇ ਸਰਕਾਰ ਨੇ ਘੱਟ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਉਨ੍ਹਾਂ ਫ਼ਸਲਾਂ 'ਚ ਕਣਕ, ਸਰ੍ਹੋਂ, ਛੋਲੇ, ਦਾਲ, ਮੂੰਗੀ, ਉੜਦ, ਤਿਲ, ਕਪਾਹ, ਮੂੰਗਫਲੀ, ਰਾਗੀ, ਸੋਇਆਬੀਨ, ਜਵਾਰ, ਜੂਟ, ਨਾਈਜੀਰਸੀਡ, ਕੇਸਰ, ਜੌਂ, ਮੱਕੀ, ਗਰਮੀਆਂ ਦੀ ਮੂੰਗੀ, ਝੋਨਾ, ਬਾਜਰਾ, ਸੂਰਜਮੁਖੀ ਅਤੇ ਗੰਨਾ ਸ਼ਾਮਿਲ ਹੈ।
ਐਮਐਸਪੀ 'ਤੇ ਫਸਲਾਂ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ
ਕਾਬਲੇਜ਼ਿਕਰ ਹੈ ਕਿ ਇਹ ਐਲਾਨ ਕੇਂਦਰ ਦੀ ਸਰਕਾਰ ਨੇ ਨਹੀਂ, ਬਲਕਿ ਹਰਿਆਣਾ ਸਰਕਾਰ ਨੇ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਰਾਜ ਵਿੱਚ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ 24 ਫਸਲਾਂ ਦੇ ਨਾਵਾਂ ਦੀ ਸੂਚੀ ਹੈ, ਜੋ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾਣਗੀਆਂ।