ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੋਰਚੇ ਲਗਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀਆਂ ਸਾਰੀਆਂ ਫ਼ਸਲਾਂ ਐਮਐਸਪੀ 'ਤੇ ਖਰੀਦੀਆਂ ਜਾਣ। ਕਿਸਾਨਾਂ ਦੀ ਇਸ ਮੰਗ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਜੋ ਕੰਮ ਭਾਜਪਾ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਹ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਅਸੀਂ ਐਲਾਨ ਕੀਤਾ ਸੀ ਕਿ ਸਾਰੀਆਂ ਫ਼ਸਲਾਂ ਨੂੰ ਸਰਕਾਰ ਐਮਐਸਪੀ 'ਤੇ ਖਰੀਦੇਗੀ।
ਗੱਬਰ ਦੀ ਕਿਸਾਨਾਂ ਨੂੰ ਵੱਡੀ ਸਲਾਹ
ਉਧਰ ਦੂਜੇ ਪਾਸੇ ਗੱਬਰ ਦੇ ਨਾਂ ਨਾਲ ਜਾਣੇ ਜਾਂਦੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਪੂਰੇ ਮਾਮਲੇ 'ਚ ਆਪਣੀ ਪ੍ਰਤੀਕਿਿਰਆ ਦਿੰਦੇ ਹੋਏ ਕਿਸਾਨਾਂ ਨੂੰ ਵੱਡੀ ਸਲਾਹ ਦਿੱਤੀ ਹੈ। ਕਿਸਾਨ ਅੰਦੋਲਨ 'ਤੇ ਬੋਲਦਿਆਂ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਧਰਨਾ ਜਾਂ ਪ੍ਰਦਰਸ਼ਨ ਕਰਨਾ ਹੈ ਤਾਂ ਇਜਾਜ਼ਤ ਲੈਣੀ ਪਵੇਗੀ। ਇੱਥੋਂ ਤੱਕ ਕਿ ਆਪਣੇ ਸ਼ਹਿਰ ਵਿੱਚ ਪ੍ਰਦਰਸ਼ਨ ਲਈ, ਤੁਹਾਨੂੰ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ। ਕਿਸਾਨਾਂ ਨੇ ਇਜਾਜ਼ਤ ਨਹੀਂ ਲਈ ਹੈ ਅਤੇ ਜਦੋਂ ਤੱਕ ਉਹ ਇਜਾਜ਼ਤ ਨਹੀਂ ਲੈਂਦੇ ਉਨ੍ਹਾਂ ਨੂੰ ਅੱਗੇ ਕਿਵੇਂ ਵਧਣ ਦਿੱਤਾ ਜਾ ਸਕਦਾ ਹੈ। ਜੇਕਰ ਉਹ ਦਿੱਲੀ ਤੋਂ ਬਿਨਾਂ ਇਜਾਜ਼ਤ ਪੰਜਾਬ ਤੋਂ ਅੱਗੇ ਵਧਦੇ ਹਨ ਤਾਂ ਉਹ ਹਰਿਆਣਾ ਜਾ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਜਿੱਥੋਂ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਸਬੰਧ ਹੈ, ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਪੂਰੇ ਮਾਮਲੇ 'ਤੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ।