ਪੰਜਾਬ

punjab

ETV Bharat / state

ਡੇਰਾ ਮੁਖੀ ਦੀ ਪੈਰੋਲ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਜਤਾਈ ਨਰਾਜ਼ਗੀ, ਕਿਹਾ- 'ਸਿੱਖਾਂ ਨਾਲ ਕੀਤਾ ਜਾ ਰਿਹਾ ਭੇਦਭਾਵ' - GRANTHI GIANI MALKEET SINGH

ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

Head Granthi of Sri Akal Takht Sahib expresses displeasure over parole of Sauda Sadh
ਸੌਦਾ ਸਾਧ ਦੀ ਪੈਰੋਲ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਨੇ ਜਤਾਈ ਨਰਾਜ਼ਗੀ (Etv Bharat)

By ETV Bharat Punjabi Team

Published : Jan 28, 2025, 4:25 PM IST

ਅੰਮ੍ਰਿਤਸਰ:ਅੱਜਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਹੈ। ਰਾਮ ਰਹੀਮ ਅੱਜ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਬਾਹਰ ਆਇਆ ਜੋ ਕਿ ਯੂ.ਪੀ ਦੇ ਬਾਗਪਤ ਨਹੀਂ ਬਲਕਿ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਵਿੱਚ ਪਹੁੰਚਿਆ। ਉਸ ਨੂੰ 30 ਦਿਨ ਦੀ ਪੈਰੋਲ ਮਿਲੀ ਹੈ ਜਿਸ ਵਿੱਚੋਂ 10 ਦਿਨ ਉਹ ਡੇਰਾ ਸਿਰਸਾ ਵਿੱਚ ਰਹੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ (Etv Bharat)

'ਰਾਮ ਰਹੀਮ ਨੂੰ ਅਕਸਰ ਚੋਣਾਂ ਮੌਕੇ ਮਿਲਦੀ ਪੈਰੋਲ'

ਰਾਮ ਰਹੀਮ ਦੀ ਪੈਰੋਲ ਨੂੰ ਲੈਕੇ ਸਿਆਸੀ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਇਤਰਾਜ ਜਤਾਏ ਜਾ ਰਹੇ ਹਨ। ਇਸ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਮਲਕੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਹਨ, ਉਨ੍ਹਾਂ ਨੂੰ ਅਜੇ ਤੱਕ ਪੈਰੋਲ ਨਹੀਂ ਦਿੱਤੀ ਜਾ ਰਹੀ ਪਰ ਸਰਕਾਰਾਂ ਵਲੋਂ ਅਜਿਹੇ ਦੋਸ਼ੀਆਂ ਨੂੰ ਸਮੇਂ-ਸਮੇਂ 'ਤੇ ਪੈਰੋਲ ਦੇ ਕੇ ਸਿੱਖਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੰਗ ਕਰ ਰਹੇ ਹਾਂ ਪਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਲਾਤਕਾਰੀ ਡੇਰਾ ਮੁਖੀ ਨੂੰ ਸਿਆਸੀ ਲਾਹਾ ਲੈਣ ਲਈ ਬਾਰ-ਬਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੀ ਸਾਬਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜਾ ਸਾਡੇ ਧਰਮ ਦੇ ਖਿਲਾਫ਼ ਹੈ, ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ਼ ਹੈ, ਜਦਕਿ ਝੂਠੇ ਡੇਰਾ ਮੁਖੀ ਨੂੰ ਬਾਰ-ਬਾਰ ਪੈਰੋਲ ਦਿੱਤੀ ਜਾ ਰਹੀ ਹੈ। ਉਥੇ ਹੀ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਅਜੇ ਤੱਕ ਜੇਲ੍ਹਾਂ ਵਿੱਚ ਬੰਦ ਨੇ ਤੇ ਸਰਕਾਰਾਂ ਨੂੰ ਇਸ ਗੱਲ ਦਾ ਖਿਆਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇੱਕ-ਜੁੱਟ ਹੋ ਕੇ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ABOUT THE AUTHOR

...view details