ਪੰਜਾਬ

punjab

ETV Bharat / state

ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਇਨ੍ਹਾਂ ਦਿਨਾਂ ਨੂੰ ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ - Weather Update - WEATHER UPDATE

Punjab Weather Update: 29 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਸਮੇਂ ਬੱਦਲਵਾਈ ਦਾ ਮੌਸਮ ਬਣਿਆ ਹੋਇਆ ਹੈ ਅਤੇ ਕਈ ਜਗ੍ਹਾਂ ਉਤੇ ਹੁੰਮਸ ਵਾਲੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

WEATHER UPDATE
ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ (ETV Bharat Ludhiana)

By ETV Bharat Punjabi Team

Published : Jul 29, 2024, 3:46 PM IST

ਲੁਧਿਆਣਾ:ਪੰਜਾਬ 'ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਵਧ ਗਈ ਹੈ। ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਪਸੀਨਾ ਛੁੜਵਾ ਦਿੱਤੇ ਹੈ। ਪੂਰੇ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਲਕੇ ਤੋਂ ਹਰਿਆਣਾ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।

ਭਾਰਤ ਸਰਕਾਰ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਦੇ ਵਿੱਚ ਆਉਣ ਵਾਲੇ ਇੱਕ ਹਫ਼ਤੇ ਦੇ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਦੇ ਤਹਿਤ 29 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ। 28 ਤਰੀਕ ਤੋਂ ਮੌਨਸੂਨ ਮੁੜ ਤੋਂ ਐਕਟਿਵ ਹੋਇਆ ਹੈ ਅਤੇ 31 ਜੁਲਾਈ ਤੱਕ ਇਸ ਦਾ ਅਸਰ ਵੇਖਣ ਨੂੰ ਮਿਲੇਗਾ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਬਾਰਿਸ਼ ਪੈਣ ਦੀ ਮੌਸਮ ਬੁਲੇਟਿਨ ਦੇ ਵਿੱਚ ਸੰਭਾਵਨਾ ਜਤਾਈ ਗਈ ਹੈ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ:ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਹਿਮਾਚਲ ਦੇ ਨਾਲ ਲੱਗਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।

29 ਜੁਲਾਈ ਤੋਂ 31 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮਾਨਸੂਨ ਦੇ ਮਹੀਨਿਆਂ ਦੌਰਾਨ ਵੀ ਸੋਕੇ ਦੀ ਸਥਿਤੀ ਬਣੀ ਰਹਿੰਦੀ ਹੈ। 28 ਜੁਲਾਈ ਤੱਕ ਪੰਜਾਬ ਵਿੱਚ ਸਿਰਫ਼ 82.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਜਦੋਂ ਕਿ ਜੁਲਾਈ ਮਹੀਨੇ ਵਿੱਚ 28 ਦਿਨਾਂ ਵਿੱਚ 136.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ। ਹੁਣ ਤੱਕ 43 ਫੀਸਦੀ ਘੱਟ ਬਾਰਿਸ਼ ਹੋਈ ਹੈ।

ਜਾਣੋ ਪੰਜਾਬ ਦਾ ਟੈਂਪਰੇਚਰ : ਜੇਕਰ ਟੈਂਪਰੇਚਰ ਦੀ ਗੱਲ ਕੀਤੀ ਜਾਵੇ ਤਾਂ ਮੌਜੂਦਾ ਹਾਲਾਤਾਂ ਦੇ ਵਿੱਚ ਚੰਡੀਗੜ੍ਹ ਦਾ ਟੈਂਪਰੇਚਰ 34.4 ਡਿਗਰੀ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਟੈਂਪਰੇਚਰ 29 ਡਿਗਰੀ ਚੱਲ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਵਿੱਚ 35.4 ਡਿਗਰੀ ਵੱਧ ਤੋਂ ਵੱਧ ਟੈਂਪਰੇਚਰ ਅਤੇ ਘੱਟ ਤੋਂ ਘੱਟ ਟੈਂਪਰੇਚਰ 30.7 ਡਿਗਰੀ ਚੱਲ ਰਿਹਾ ਹੈ ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਟੈਂਪਰੇਚਰ 34.6 ਡਿਗਰੀ ਜਦੋਂ ਕੇਕ ਘੱਟ ਤੋਂ ਘੱਟ ਟੈਂਪਰੇਚਰ 29.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਦਾ ਵੱਧ ਤੋਂ ਵੱਧ ਟੈਂਪਰੇਚਰ ਵੀ 34.5 ਡਿਗਰੀ ਜਦੋਂ ਕਿ ਘੱਟ ਤੋਂ ਘੱਟ ਟੈਂਪਰੇਚਰ 28 ਡਿਗਰੀ ਰਿਕਾਰਡ ਕੀਤਾ ਗਿਆ ਹੈ। ਇਸੇ ਤਰ੍ਹਾਂ ਜਿਨਾਂ ਇਲਾਕਿਆਂ ਦੇ ਵਿੱਚ ਬੀਤੇ ਦਿਨੀਂ ਮੀਂਹ ਪਿਆ ਹੈ, ਉਹਨਾਂ ਵਿੱਚ ਦੁਆਬੇ ਦਾ ਇਲਾਕਾ ਸ਼ਾਮਿਲ ਹੈ, ਜਿਸ ਵਿੱਚ ਰਣਜੀਤ ਸਾਗਰ ਡੈਮ, ਦੂਜੇ ਪਾਸੇ ਸ਼ਾਹਪੁਰ ਕੰਡੀ, ਨੰਗਲ, ਜਲੰਧਰ, ਮਾਧੋਪੁਰ ਇਲਾਕੇ ਦੇ ਵਿੱਚ ਬਾਰਿਸ਼ ਹੋਈ ਹੈ।


ਮੌਸਮ ਵਿਭਾਗ ਵੱਲੋਂ ਅਲਰਟ ਜਾਰੀ:ਵਿਭਾਗ ਵੱਲੋਂ ਜੋ ਚੇਤਾਵਨੀ ਜਾਰੀ ਕੀਤੀ ਗਈ ਹੈ, ਉਸ ਦੇ ਮੁਤਾਬਿਕ 29 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਆਉਣ ਵਾਲੇ 4 ਦਿਨ ਦੇ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਗਰਜਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਅਲਰਟ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਜਿਆਦਾ ਹੋਣ ਕਰਕੇ ਲੋਕ ਪਰੇਸ਼ਾਨ ਸਨ ਪਰ ਆਉਂਦੇ ਤਿੰਨ ਚਾਰ ਦਿਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਬਾਰਿਸ਼ ਹੋਵੇਗੀ, ਜਿਸ ਨਾਲ ਟੈਂਪਰੇਚਰ ਵੀ ਹੇਠਾਂ ਡਿੱਗੇਗਾ ਅਤੇ ਲੋਕਾਂ ਨੂੰ ਕੁਝ ਗਰਮੀ ਤੋਂ ਵੀ ਰਾਹਤ ਮਿਲੇਗੀ।

ABOUT THE AUTHOR

...view details