ਪੰਜਾਬ

punjab

ETV Bharat / state

ਵੱਡੀ ਖ਼ਬਰ: ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ, ਭਲਕੇ ਆਉਣਗੇ ਜੇਲ੍ਹ ਵਿਚੋਂ ਬਾਹਰ - BALWANT SINGH RAJOANA

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਦੇ ਭੋਗ 'ਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਪੈਰੋਲ ਮਿਲੀ ਹੈ। ਪੜ੍ਹੋ ਖ਼ਬਰ...

ਬਲਵੰਤ ਸਿੰਘ ਰਾਜੋਆਣਾ ਪੈਰੋਲ
ਬਲਵੰਤ ਸਿੰਘ ਰਾਜੋਆਣਾ ਪੈਰੋਲ (ETV BHARAT)

By ETV Bharat Punjabi Team

Published : Nov 19, 2024, 3:47 PM IST

ਚੰਡੀਗੜ੍ਹ:ਮਰਹੂਮ ਸਾਬਕਾ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਵਲੋਂ ਭਲਕੇ ਬੁੱਧਵਾਰ ਲਈ ਤਿੰਨ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਹੋ ਗਈ ਸੀ, ਜਿੰਨ੍ਹਾਂ ਦਾ ਕਿ ਭਲਕੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਹੈ। ਇਸ ਦੇ ਚੱਲਦੇ ਇਹ ਸਮਾਗਮ ਬਲਵੰਤ ਸਿੰਘ ਰਾਜੋਆਣਾ ਦੇ ਜੱਦੀ ਪਿੰਡ ਰਾਜੋਆਣਾ ਕਲਾਂ, ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੋ ਹੋਵੇਗਾ।

ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ

ਇਸ ਦੇ ਚੱਲਦੇ ਹਾਈਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਵਲੋਂ ਪਾਈ ਗਈ ਪਟੀਸ਼ਨ ਤੋਂ ਬਾਅਦ ਉਨ੍ਹਾਂ ਨੂੰ ਭਰਾ ਦੇ ਭੋਗ 'ਚ ਸ਼ਾਮਲ ਹੋਣ ਲਈ ਪੁਲਿਸ ਹਿਰਾਸਤ ਸਮੇਤ ਤਿੰਨ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਲ 2022 ਵਿੱਚ ਉਨ੍ਹਾਂ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ। ਇਸ ਸਬੰਧੀ ਉਨ੍ਹਾਂ ਨੇ ਪਟੀਸ਼ਨ ਦਾਇਰ ਕੀਤੀ ਸੀ।

ਭਲਕੇ ਭਰਾ ਦੇ ਭੋਗ 'ਚ ਹੋਣਗੇ ਸ਼ਾਮਲ

ਗੌਰਤਲਬ ਹੈ ਕਿ ਪਟੀਸ਼ਨ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ 14 ਨਵੰਬਰ ਨੂੰ ਗਈ ਸੀ। ਜਿਸ ਦੇ ਚੱਲਦੇ 20 ਨਵੰਬਰ ਨੂੰ ਲੁਧਿਆਣਾ ਦੇ ਰਾਜੋਆਣਾ ਕਲਾਂ ਪਿੰਡ ਦੇ ਗੁਰਦੁਆਰਾ ਮੰਜੀ ਸਾਹਿਬ 'ਚ ਉਨ੍ਹਾਂ ਦਾ ਭੋਗ ਹੈ। ਉਸ ’ਚ ਸ਼ਾਮਲ ਹੋਣ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਨੇ ਪਟੀਸ਼ਨ ’ਚ ਇਹ ਵੀ ਜਿਕਰ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਪਟਿਆਲਾ ਜੇਲ੍ਹ ਜਿੱਥੇ ਉਹ ਕੈਦ ਹਨ। ਉਸ ਦੇ ਜੇਲ੍ਹ ਸੁਪਰਡੈਂਟ ਨੂੰ ਪੈਰੋਲ ਦਿੱਤੇ ਜਾਣ ਦੀ ਅਰਜੀ ਦਿੱਤੀ ਸੀ, ਜਿਸ ਨੂੰ ਉਸ ਵਲੋਂ ਖਾਰਿਜ ਕਰ ਦਿੱਤਾ ਗਿਆ।

ਕੈਨੇਡਾ 'ਚ ਭਰਾ ਦੀ ਹੋ ਗਈ ਸੀ ਮੌਤ

ਦੱਸ ਦਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਬੀਤੇ ਦਿਨੀਂ ਕੈਨੇਡਾ ਵਿੱਚ ਦਿਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਲਈ ਕੈਨੇਡਾ ਦੇ ਵਿੰਨੀਪੈੱਗ ਗਏ ਸਨ। ਬੀਤੀ 4 ਨਵੰਬਰ ਨੂੰ ਉਥੇ ਉਨ੍ਹਾਂ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪਿਛਲੇ ਲਗਭਗ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਬਲਵੰਤ ਸਿੰਘ ਦੇ ਪਰਿਵਾਰ ਦੇ ਸਾਰੇ ਜੀਅ ਇਕ-ਇਕ ਕਰਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ।

ਬੇਅੰਤ ਸਿੰਘ ਕਤਲ ਮਾਮਲੇ 'ਚ ਕੱਟ ਰਹੇ ਸਜ਼ਾ

ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਵਿੱਚ ਸੀ.ਬੀ.ਆਈ ਅਦਾਲਤ ਨੇ 27 ਜੁਲਾਈ 2007 ਨੂੰ ਰਾਜੋਆਣਾ ਨੂੰ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਕਿ ਬਾਅਦ 'ਚ ਰੋਕ ਲਗਾ ਦਿੱਤੀ ਗਈ ਸੀ।

ABOUT THE AUTHOR

...view details