ਸ੍ਰੀ ਫਤਿਹਗੜ੍ਹ ਸਾਹਿਬ:ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਲੀਨਾ ਕਲਾਂ ਦੀ ਸੁਮਨਦੀਪ ਕੌਰ ਨੇ ਆਪਣੇ ਭਰਾ ਅਤੇ ਭਰਜਾਈ ਨਾਲ ਹੋਈ ਤਕਰਾਰ ਤੋਂ ਬਾਅਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਿਕ ਲੜਕੀ ਨਾਲ ਉਸ ਦਾ ਭਰਾ ਤੇ ਭਰਜਾਈ ਨਿਤ ਦਿਨ ਲੜਾਈ ਝਗੜਾ ਕਰਦੇ ਸਨ ਜਿਸ ਤੋਂ ਤੰਗ ਪ੍ਰੇਸ਼ਾਨ ਹੋਕੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਲੜਕੀ ਦੇ ਪਿਤਾ ਨੇ ਉਸ ਦੇ ਘਰ ਤੋਂ ਬਾਅਦ ਉਸ ਦੀ ਭਾਲ ਕੀਤੀ ਪਰ ਜਦ ਉਹ ਨਾ ਮਿਲੀ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੇ ਤਫਤੀਸ਼ ਕਰਦਿਆਂ ਪੁਲਿਸ ਨੇ ਸੁਮਨਦੀਪ ਕੌਰ ਦੀ ਲਾਸ਼ ਨਹਿਰ ’ਚੋਂ ਬਰਾਮਦ ਕੀਤੀ। ਲੜਕੀ ਦੇ ਪਿਤਾ ਜਸਪਾਲ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਪੁਲਿਸ ਨੇ ਉਸ ਦੇ ਭਰਾ ਵਿਕਰਮਜੀਤ ਸਿੰਘ ਤੇ ਉਸਦੀ ਪਤਨੀ ਪਿੰਕੀ ਖਿਲਾਫ ਮਾਮਲਾ ਦਰਜ ਕਰਕੇ ਵਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਪਿੰਕੀ ਹਾਲੇ ਫਰਾਰ ਹੈ।
ਭਰਾ ਭਰਜਾਈ ਤੋਂ ਤੰਗ ਹਾਕੀ ਖਿਡਾਰਨ ਨੇ ਕੀਤੀ ਖ਼ੁਦਕੁਸ਼ੀ, ਭਰਾ ਗ੍ਰਿਫਤਾਰ, ਭਾਬੀ ਫਰਾਰ - Hockey player committed suicide - HOCKEY PLAYER COMMITTED SUICIDE
Hockey player committed suicide: 21 ਸਾਲਾ ਕੌਮੀ ਪੱਧਰ ਦੀ ਹਾਕੀ ਖਿਡਾਰਨ ਸੁਮਨਦੀਪ ਕੌਰ ਨੇ ਆਪਣੇ ਭਰਾ ਅਤੇ ਭਰਜਾਈ ਨਾਲ ਤਕਰਾਰ ਤੋਂ ਬਾਅਦ ਭਾਖੜਾ ਨਹਿਰ 'ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਪੁਲਿਸ ਨੇ ਕਿਹਾ ਕਿ ਪਿਤਾ ਦੀ ਸ਼ਿਕਾਇਤ 'ਤੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਭਰਾ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਭਰਜਾਈ ਫਰਾਰ ਹੈ।
Published : May 7, 2024, 7:44 AM IST
ਭਰਾ ਭਰਜਾਈ ਤੋਂ ਤੰਗ ਸੀ ਮ੍ਰਿਤਕਾ : ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਤਿਹਗੜ੍ਹ ਸਾਹਿਬ, ਸੁਖਨਾਜ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਤਿੰਨ ਪੁੱਤਰੀਆਂ ਅਤੇ ਇੱਕ ਪੁੱਤਰ ਹੈ, ਦੋ ਲੜਕੀਆਂ ਤੇ ਇੱਕ ਪੁੱਤਰ ਸ਼ਾਦੀਸ਼ੁਦਾ ਹੈ, ਉਸ ਦੇ ਲੜਕੇ ਵਿਕਰਮਜੀਤ ਸਿੰਘ ਦੀ ਸ਼ਾਦੀ ਲਗਭਗ ਪੰਜ ਮਹੀਨੇ ਪਹਿਲਾਂ ਹੀ ਹੋਈ ਹੈ, ਉਸ ਦੇ ਲੜਕੇ ਦੀ ਪਹਿਲੀ ਸ਼ਾਦੀ ਹੈ ਅਤੇ ਜਦ ਕਿ ਉਸ ਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ, ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਅਤੇ ਐਮਏ ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ, ਸੁਮਨਦੀਪ ਕੌਰ ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਅਤੇ ਉਸਦੀ ਭਰਜਾਈ ਪਿੰਕੀ ਉਸਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਰਹਿੰਦੇ ਹਨ ਅਤੇ ਗਾਲੀ ਗਲੋਚ ਕਰਦੇ ਹਨ। ਇਸ ਲਈ ਉਹਨਾਂ ਨੇ ਪੁੱਤਰ ਅਤੇ ਨੂੰਹ ਨੂੰ ਕਈ ਵਾਰ ਸਮਝਾਇਆ ਸੀ ਕਿ ਸੁਮਨਦੀਪ ਕੌਰ ਨੂੰ ਤੰਗ ਨਾ ਕਰਿਆ ਕੀਤਾ ਜਾਵੇ ਪਰ ਉਹਨਾਂ ਵਿੱਚ ਕੋਈ ਸੁਧਾਰ ਨਾ ਆਇਆ ਤਾਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨ ਘਰੋਂ ਚਲੀ ਗਈ ਅਤੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
- ਜਥੇਦਾਰ ਧਿਆਨ ਸਿੰਘ ਮੰਡ ਦਾ ਬਿਆਨ, ਕਿਹਾ- ਐੱਸਜੀਪੀਸੀ ਦੇ ਸਾਰੇ ਮੁਲਾਜ਼ਮਾਂ ਦਾ ਹੋਵੇ ਡੋਪ ਟੈਸਟ - Jathedar Dhyan Singh Mand
- ਕਰਜ਼ਾ ਚੁੱਕ ਕੇ ਇੰਗਲੈਂਡ ਗਏ ਨੌਜਵਾਨ ਦੀ ਮੌਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼, ਪਰਿਵਾਰ ਦਾ ਰੋ ਰੋ ਬੁਰਾ ਹਾਲ - death of a punjabi youth
- ਸ਼ੇਰ ਸਿੰਘ ਘੁਬਾਇਆ ਨੇ ਕੀਤਾ ਵੱਡਾ ਦਾਅਵਾ, ਕਿਹਾ- ਮੈਨੂੰ ਫਿਰੋਜ਼ਪੁਰ ਤੋਂ ਕਾਂਗਰਸ ਬਣਾ ਸਕਦੀ ਹੈ ਉਮੀਦਵਾਰ - Ferozpur lok sabha
ਪੁਲਿਸ ਨੇ ਕਿਹਾ ਕਿ ਫਿਲਹਾਲ ਭਰਾ ਹਿਰਾਸਤ ਵਿੱਚ ਹੈ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਭਰਜਾਈ ਪਿੰਕੀ ਫਰਾਰ ਹੈ ਉਸ ਦੀ ਵੀ ਭਾਲ ਕਰਕੇ ਜਲਦ ਹੀ ਉਸ ਨੂੰ ਗਿਰਫ਼ਤਾਰ ਕਰ ਲਿਆ ਜਾਵੇਗਾ।