ਪੰਜਾਬ

punjab

ETV Bharat / state

ਸੈਂਕੜਿਆਂ ਦੀ ਗਿਣਤੀ ਵਿੱਚ ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਏ ਕਿਸਾਨ, ਬਾਰਡਰਾਂ ਉੱਤੇ ਕਿਸਾਨੀ ਮੋਰਚਾ ਲਗਾਤਾਰ ਜਾਰੀ - Kisan Mazdoor Struggle Committee

Kisan Mazdoor Struggle Committee: ਅੱਜ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜੱਥਾ ਸੀਨੀਅਰ ਕਿਸਾਨ ਨੇਤਾ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਇਆ। ਪੜ੍ਹੋ ਪੂਰੀ ਖਬਰ...

KISAN MAZDOOR STRUGGLE COMMITTEE
ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਏ ਕਿਸਾਨ (Etv Bharat Amritsar)

By ETV Bharat Punjabi Team

Published : Jun 10, 2024, 5:41 PM IST

ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਏ ਕਿਸਾਨ (Etv Bharat Amritsar)

ਅੰਮ੍ਰਿਤਸਰ : 13 ਫਰਵਰੀ 2024 ਨੂੰ ਦਿੱਲੀ ਨੂੰ ਕੂਚ ਕਰ ਰਹੇ ਕਿਸਾਨਾਂ ਨੂੰ ਸਰਕਾਰ ਵੱਲੋਂ ਹਰਿਆਣਾ ਦੇ ਬਾਰਡਰਾਂ ਦੇ ਉੱਤੇ ਹੀ ਰੋਕ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਸ਼ੰਭੂ,ਖਣੌਰੀ ਬਾਰਡਰ ਸਮੇਤ ਹੋਰਨਾਂ ਵੱਖ-ਵੱਖ ਬਾਰਡਰਾਂ ਦੇ ਉੱਤੇ ਕਿਸਾਨੀ ਮੋਰਚਾ ਲਗਾਤਾਰ ਜਾਰੀ ਹੈ। ਜਿਸ ਦੇ ਵਿੱਚ ਸ਼ਮੂਲੀਅਤ ਕਰਨ ਦੇ ਲਈ ਸਮੇਂ ਸਮੇਂ ਦੇ ਉੱਤੇ ਕਿਸਾਨਾਂ ਦੇ ਜੱਥੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰਵਾਨਾ ਹੋ ਰਹੇ ਹਨ ਅਤੇ ਵਾਪਸ ਵੀ ਆ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜੱਥਾ ਸੀਨੀਅਰ ਕਿਸਾਨ ਨੇਤਾ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਦੇ ਲਈ ਰਵਾਨਾ ਹੋਇਆ।

ਕਿਸਾਨਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ: ਇਸ ਦੌਰਾਨ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਬਾਰਡਰਾਂ ਦੇ ਉੱਤੇ ਡਟੇ ਹੋਏ ਹਨ ਅਤੇ ਜਦੋਂ ਤੱਕ ਐਮਐਸਪੀ ਗਰੰਟੀ ਕਾਨੂੰਨ, ਕਿਸਾਨਾਂ ਦੀ ਕਰਜ਼ਾ ਮੁਆਫੀ, ਲਖੀਮਪੁਰ ਖੀਰੀ ਦਾ ਇਨਸਾਫ ਸਮੇਤ ਹੋਰ ਨਾ ਕਿਸਾਨੀ ਮੰਗਾਂ ਕੇਂਦਰ ਸਰਕਾਰ ਮੰਨ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ।

400 ਪਾਰ ਦਾ ਨਾਰਾ ਦੇਣ ਵਾਲੀ ਭਾਜਪਾ ਸਰਕਾਰ:ਇਸ ਦੇ ਨਾਲ ਹੀ ਉਨ੍ਹਾਂ ਬੀਤੇ ਦਿਨਾਂ ਦੌਰਾਨ ਹੋਈਆਂ ਲੋਕ ਸਭਾ ਚੋਣਾਂ 2024 ਦੇ ਵਿੱਚ ਭਾਰਤੀ ਜਨਤਾ ਪਾਰਟੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ 400 ਪਾਰ ਦਾ ਨਾਰਾ ਦੇਣ ਵਾਲੀ ਭਾਜਪਾ ਸਰਕਾਰ ਨੂੰ 240 ਸੀਟਾਂ ਦੇ ਉੱਤੇ ਸਿਮਟ ਕੇ ਰਹਿਣਾ ਪਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਵਿੱਚ ਲੋਕ ਵੱਡੇ ਹੁੰਦੇ ਹਨ ਅਤੇ ਲੋਕ ਆਪਣਾ ਮੱਤ ਦਾਨ ਕਰਕੇ ਸਰਕਾਰਾਂ ਨੂੰ ਉਨ੍ਹਾਂ ਦੀ ਸੋਚ ਬਾਰੇ ਸਪਸ਼ਟ ਕਰ ਦਿੰਦੇ ਹਨ।

ਗਿੱਦੜਬਾਹਾ ਤੋਂ ਜਿਮਨੀ ਚੋਣ ਲੜਨਾ: ਕੰਗਨਾ ਰਣੌਤ ਮਾਮਲੇ ਦੇ ਉੱਤੇ ਗੱਲਬਾਤ ਕਰਦਿਆਂ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਕਿਸਾਨਾਂ ਦੀਆਂ ਮਾਤਾਵਾਂ ਭੈਣਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ ਅਤੇ ਹੁਣ ਵੀ ਉਹ ਪੰਜਾਬ ਬਾਰੇ ਅੱਤਵਾਦੀ ਸ਼ਬਦ ਦੀ ਵਰਤੋਂ ਕਰ ਰਹੇ ਹਨ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਨੂੰ ਲੈ ਕੇ ਬੇਸ਼ੱਕ ਖਬਰਾਂ ਨਸ਼ਰ ਹੋਈਆਂ ਹਨ ਪਰ ਹਾਲੇ ਤੱਕ ਇਸ ਦਾ ਕੋਈ ਵੀਡੀਓ ਸਬੂਤ ਸਾਹਮਣੇ ਨਹੀਂ ਆ ਸਕਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਚਰਚਾਵਾਂ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਜਿਮਨੀ ਚੋਣ ਲੜਨਾ ਜਾਂ ਨਾ ਲੜਨਾ ਇਹ ਭੈਣ ਕੁਲਵਿੰਦਰ ਕੌਰ ਦਾ ਆਪਣਾ ਫੈਸਲਾ ਹੈ।

ABOUT THE AUTHOR

...view details