ਵਾਰਦਾਤ ਮਗਰੋਂ ਮੁਲਜ਼ਮ ਪਤੀ ਹੋਇਆ ਫਰਾਰ ਅੰਮ੍ਰਿਤਸਰ:ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਤੋਂ ਪਤੀ ਵੱਲੋਂ ਪਤਨੀ ਦਾ ਕਥਿਤ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਘਟਨਾ 'ਚ ਪਤੀ-ਪਤਨੀ ਵਿਚਾਲੇ ਹੋਏ ਝਗੜੇ ਨੇ ਇੰਨਾ ਭਿਆਨਕ ਰੂਪ ਲੈ ਲਿਆ ਕਿ ਗੁੱਸੇ 'ਚ ਆਏ ਪਤੀ ਨੇ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਉਸ ਦੇ ਜੀਜਾ ਨੇ ਉਸਦੀ ਸਭ ਤੋਂ ਛੋਟੀ ਭੈਣ ਦਾ ਕਤਲ ਕਰ ਦਿੱਤਾ ਅਤੇ ਮੁਲਜ਼ਮ ਨੇ ਹੀ ਉਸ ਨੂੰ ਫੋਨ ਕਰਕੇ ਕਿਹਾ ਕਿ ਉਸ ਨੇ ਆਪਣੀ ਪਤਨੀ ਨੂੰ ਮਾਰ ਦਿੱਤਾ ਹੈ ਅਤੇ ਹੁਣ ਉਹ ਉਸ ਨੂੰ ਵੀ ਮਾਰਨ ਲਈ ਆ ਰਿਰਾ ਹੈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਜੀਜਾ ਉਸਦੀ ਭੈਣ ਨੂੰ ਅਕਸਰ ਕੁੱਟਦਾ ਰਹਿੰਦਾ ਸੀ ਕਿਉਂਕਿ ਉਸ ਦੇ ਜੀਜੇ ਦੇ ਕਥਿਤ ਤੌਰ ਉੱਤੇ ਕਿਸੇ ਹੋਰ ਔਰਤ ਨਾਲ ਸਬੰਧ ਸਨ। ਇਸ ਤੋਂ ਬਾਅਦ ਉਸ ਦੇ ਜੀਜਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਦੋ ਬੱਚੇ ਹਨ। ਮ੍ਰਿਤਕ ਦੇ ਭਰਾ ਨੇ ਦੁਖੀ ਹੋ ਕੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਡੀ.ਐਸ.ਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਤੀ-ਪਤਨੀ ਵਿਚਕਾਰ ਲੜਾਈ ਹੋਈ ਹੈ, ਜਿਸ 'ਚ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਇਸ ਦੌਰਾਨ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਮਹਿਲਾ ਦੀ ਮੌਤ ਹੋ ਚੁੱਕੀ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਪਹਿਲਾਂ ਵੀ ਦੋ ਕੇਸ ਦਰਜ ਹਨ ਅਤੇ ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਆਇਆ ਸੀ। ਉਸ ਨੇ ਆਪਣੀ ਪਤਨੀ ਨਾਸ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੰਭੀਰ ਜ਼ਖਮੀ ਹੋਣ ਕਾਰਨ ਔਰਤ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਫਿਲਹਾਲ ਗ੍ਰਿਫਤਾਰ ਕਰਨ ਵਿੱਚ ਸਫਲਤਾ ਨਹੀਂ ਮਿਲੀ ਕਿਉੰਕਿ ਉਹ ਫਰਾਰ ਹੈ ਅਤੇ ਪੁਲਿਸ ਪਾਰਟੀ ਉਸ ਨੂੰ ਫੜਨ ਲਈ ਕੰਮ ਕਰ ਰਹੀ ਹੈ।
- ਬਰਨਾਲਾ 'ਚ ਟੋਲ ਪਲਾਜ਼ੇ ਮੁਫਤ ਕਰਵਾਉਣ ਦੇ ਨਾਲ ਕੀਤਾ ਜਾਵੇਗਾ ਭਾਜਪਾ ਆਗੂਆਂ ਦਾ ਘਿਰਾਓ, ਬੀਕੇਯੂ ਡਕੌਂਦਾ ਨੇ ਕੀਤਾ ਐਲਾਨ
- ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਕਾਲਾ ਧਨੌਲਾ ਦਾ ਬਰਨਾਲਾ ਦੇ ਹਸਪਤਾਲ ਵਿੱਚ ਹੋਇਆ ਪੋਸਟਮਾਰਮ, ਲਾਸ਼ ਕੀਤੀ ਗਈ ਵਾਰਸਾਂ ਹਵਾਲੇ
- ਏਆਈਯੂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਸ਼ੁਰੂ, ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਿਰਕਤ
ਉਨ੍ਹਾਂ ਕਿਹਾ ਕਿ ਫਿਲਹਾਲ ਜ਼ਿਆਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਵੱਲੋਂ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਦੋਂ ਹੀ ਤੱਥ ਸਾਹਮਣੇ ਆਉਣਗੇ ਤਾਂ ਮੀਡੀਆ ਨੂੰ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਜਾ ਰਿਹਾ ਹੈ | ਇਸ ਦੇ ਨਾਲ ਹੀ ਅਗਲੇਰੀ ਜਾਂਚ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।