ਲੁਧਿਆਣਾ:ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਪਲਾਜ਼ਾ ਅਣਮਿੱਥੇ ਸਮੇਂ ਦੇ ਲਈ ਮੁਫਤ ਕਰ ਦਿੱਤਾ ਗਿਆ ਸੀ। ਜਿਸ ਤੋਂ ਕੁਝ ਘੰਟਿਆਂ ਬਾਅਦ ਪ੍ਰਸ਼ਾਸਨ ਤੇ ਟੋਲ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਟੋਲ ਪਲਾਜ਼ਾ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਟੋਲ ਪ੍ਰਬੰਧਕਾਂ ਨੇ ਮੰਨੀਆਂ ਮੰਗਾਂ (ETV BHARAT) ਟੋਲ ਪ੍ਰਬੰਧਕਾਂ ਨੇ ਮੰਨੀਆਂ ਮੰਗਾਂ
ਦੱਸਿਆ ਜਾ ਰਿਹਾ ਕਿ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਵਰਕਰਾਂ ਅਤੇ ਟੋਲ ਪ੍ਰਬੰਧਕਾਂ ਦੇ ਵਿਚਕਾਰ ਸਹਿਮਤੀ ਹੋ ਗਈ ਹੈ। ਜਿਸ 'ਚ ਕਿਹਾ ਜਾ ਰਿਹਾ ਕਿ ਟੋਲ ਪ੍ਰਬੰਧਕ ਮੰਗਾਂ ਮੰਨਣ ਨੂੰ ਤਿਆਰ ਹੋ ਗਏ ਹਨ, ਜਿਸ ਤੋਂ ਬਾਅਦ ਵਰਕਰਾਂ ਨੇ ਅਣਮਿੱਥੇ ਸਮੇਂ ਲਈ ਮੁਫਤ ਕੀਤਾ ਟੋਲ ਪਲਾਜ਼ਾ ਮੁੜ ਸ਼ੁਰੂ ਕਰ ਦਿੱਤਾ ਹੈ।
ਮੁੜ ਸ਼ੁਰੂ ਲਾਡੋਵਾਲ ਟੋਲ (ETV BHARAT) ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਸੀ ਮੰਗਾਂ-ਮੈਨੇਜਰ
ਉਧਰ ਮੈਨੇਜਰ ਨੇ ਕਿਹਾ ਕਿ ਟੋਲ ਪ੍ਰਬੰਧਕਾਂ ਵਲੋਂ ਪਹਿਲਾ ਹੀ ਵਰਕਰਾਂ ਦੀਆਂ ਮੰਗਾਂ ਮੰਨ ਲਈਆਂ ਸਨ, ਪਰ ਕੁਝ ਕਮਿਊਨੀਕੇਸ਼ਨ ਗੈਪ ਹੋਣ ਕਰਕੇ ਸਹਿਮਤੀ ਨਹੀਂ ਬਣ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ ਤੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ।
ਇਹ ਸੀ ਸਾਰਾ ਮਾਮਲਾ
ਇਸ ਤੋਂ ਪਹਿਲਾਂ ਕਰਮਚਾਰੀਆਂ ਦਾ ਇਲਜ਼ਾਮ ਸੀ ਕਿ ਲਾਡੋਵਾਲ ਟੋਲ ਪਲਾਜ਼ਾ ਤੇ ਕਿਰਤ ਕਾਨੂੰਨਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਟੋਲ ਪਲਾਜ਼ਾ 'ਤੇ ਕਰਮਚਾਰੀਆਂ ਨੂੰ ਸੈਂਟਰਲ ਘੱਟੋ-ਘੱਟ ਉਜ਼ਰਤ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ। ਜ਼ਿਆਦਾਤਰ ਕਰਮਚਾਰੀਆਂ ਨਾ ਪਰੋਵੀਡੈਂਟ ਫੰਡ ਕੱਟਿਆ ਗਿਆ ਨਾ ਹੀ ਈ.ਐੱਸ.ਆਈ. ਅਤੇ ਵੇਲਫੇਅਰ ਸਕੀਮਾਂ ਦੀ ਸਹੂਲਤ ਵੀ ਨਹੀਂ ਦਿੱਤੀ ਗਈ। ਉਹਨਾਂ ਦਾ ਕਹਿਣਾ ਸੀ ਕਿ ਕਰਮਚਾਰੀਆਂ ਨੂੰ ਬੋਨਸ ਐਕਟ ਸਹੂਲਤਾਂ ਤੋਂ ਵਾਂਝੇ ਰੱਖਿਆ ਹੋਇਆ ਹੈ। ਜ਼ਿਆਦਾਤਰ ਮੁਲਾਜ਼ਮਾਂ ਨੂੰ ਹਫ਼ਤਾਵਾਰ ਛੁੱਟੀਆਂ ਅਤੇ ਨੈਸ਼ਨਲ ਤਿਓਹਾਰ ਦੀਆਂ ਛੁੱਟੀ ਵੀ ਨਹੀਂ ਦਿੱਤੀਆਂ ਜਾ ਰਹੀਆਂ। ਇਸ ਦੌਰਾਨ ਕਰਮਚਾਰੀਆਂ ਨੇ ਪੁਰਾਣੇ ਮੁਆਵਜ਼ੇ ਦੀ ਮੰਗ ਵੀ ਕੀਤੀ ਸੀ।
ਟੋਲ ਪਲਾਜ਼ਾ ਬੰਦ (ETV BHARAT) ਪਹਿਲਾਂ ਮੁਲਾਜ਼ਮਾਂ ਨੇ ਆਖੀ ਸੀ ਇਹ ਗੱਲ
ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਸੀ ਕਿ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਦੇ ਹੋ ਰਹੇ ਸ਼ੋਸ਼ਣ ਅਤੇ ਧੱਕਾਸ਼ਾਹੀ ਦੇ ਵਿਰੋਧ ਵਜੋਂ ਅੱਜ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਆਮ ਜਨਤਾ ਲਈ ਫ੍ਰੀ ਕੀਤਾ ਗਿਆ ਪਰ ਮੰਗਾਂ ਮੰਨਣ ਦੀ ਸੂਰਤ 'ਚ ਟੋਲ ਮੁੜ ਚਾਲੂ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਲਾਡੋਵਾਲ ਟੋਲ ਪਲਾਜਾ ਦੇ ਮੈਨੇਜਰ ਦਪਿੰਦਰ ਸਿੰਘ ਨੇ ਦੱਸਿਆ ਸੀ ਕਿ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਹਰ ਤਿੰਨ ਮਹੀਨੇ ਬਾਅਦ ਕਰਮਚਾਰੀ ਤਨਖਾਹ ਵਧਾਉਣ ਦੀ ਨਜਾਇਜ਼ ਮੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਸਾਰੇ ਫਾਇਦੇ ਦਿੱਤੇ ਜਾਣ ਦੀ ਗੱਲ ਕੀਤੀ ਸੀ।