ਪੰਜਾਬ

punjab

ETV Bharat / state

ਡੀਸੀ ਘਨਸ਼ਾਮ ਥੋਰੀ ਨੇ ਮਜੀਠਾ ਦਾਣਾ ਮੰਡੀ ਦਾ ਕੀਤਾ ਦੌਰਾ, ਕਿਸਾਨਾਂ ਨੂੰ ਆ ਰਹੀਆਂ ਤਮਾਮ ਮੁਸ਼ਕਿਲਾਂ ਬਾਰੇ ਲਈ ਜਾਣਕਾਰੀ - DC visit Majitha Dana Mandi

ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮਜੀਠਾ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

DC Ghansham Thori
ਡੀਸੀ ਘਨਸ਼ਾਮ ਥੋਰੀ ਨੇ ਮਜੀਠਾ ਦਾਣਾ ਮੰਡੀ ਦਾ ਕੀਤਾ ਦੌਰਾ

By ETV Bharat Punjabi Team

Published : Apr 24, 2024, 4:13 PM IST

ਮਜੀਠਾ ਦਾਣਾ ਮੰਡੀ ਦਾ ਦੌਰਾ

ਅੰਮ੍ਰਿਤਸਰ:ਕਣਕ ਦੀ ਖਰੀਦ ਨੂੰ ਲੈ ਕੇ ਜ਼ਿਲ੍ਹੇ ਭਰ ਵਿੱਚ ਲਗਾਤਾਰ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਕਿਉਂਕਿ ਦਾਣੇ ਵਿੱਚ ਵੱਧ ਨਮੀ ਮਿਲਣ ਨਾਲ ਖਰੀਦ ਏਜੰਸੀਆਂ ਵਾਸਤੇ ਖਰੀਦ ਕਰਨੀ ਸੰਭਵ ਨਹੀਂ ਹੁੰਦੀ, ਜਿਸ ਕਾਰਨ ਕਿਸਾਨ ਨੂੰ ਕਣਕ ਸੁੱਕਣ ਦਾ ਇੰਤਜ਼ਾਰ ਮੰਡੀ ਵਿੱਚ ਬੈਠ ਕੇ ਕਰਨਾ ਪੈਂਦਾ ਹੈ। ਇਸ ਨਾਲ ਇੱਕ ਤਾਂ ਕਿਸਾਨ ਦੀ ਖੱਜ਼ਲ ਖੁਆਰੀ ਹੁੰਦੀ ਹੈ, ਦੂਸਰਾ ਮੰਡੀ ਵਿੱਚ ਥਾਂ ਰੁੱਝਿਆ ਰਹਿੰਦਾ ਹੈ, ਜੋ ਕਿ ਹੋਰ ਫਸਲ ਦੀ ਖਰੀਦ ਵਿਚ ਵਿਘਨ ਪਾਉਂਦਾ ਹੈ।

ਅੱਜ ਕਣਕ ਦੀ ਖਰੀਦ ਸਬੰਧੀ ਮੰਡੀ ਅਫਸਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਡੀਸੀ ਥੋਰੀ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇੱਕ ਤਾਂ ਬਰਸਾਤ ਘੱਟ ਸੀ ਦੂਸਰਾ ਕਣਕ ਤਰਪਾਲਾਂ ਨਾਲ ਢੱਕੀ ਹੋਣ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਅੱਜ ਮੁੜ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਈ ਸਥਾਨਾਂ ਉੱਤੇ ਦਾਣਿਆਂ ਵਿੱਚ ਨਮੀ 12 ਫੀਸਦੀ ਤੋਂ 14 ਫੀਸਦੀ ਵੱਧ ਹੋਣ ਕਾਰਨ ਖਰੀਦ ਨਹੀਂ ਹੋ ਸਕੀ।

ਡਿਪਟੀ ਕਮਿਸ਼ਨਰ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਰਸਾਤ ਕਾਰਨ ਨਮੀ ਆਮ ਨਾਲੋਂ ਵਧੀ ਹੈ, ਸੋ ਉਹ ਕਣਕ ਦੀ ਕਟਾਈ ਵੇਲੇ ਦਾਣੇ ਦੀ ਨਮੀ ਦਾ ਜ਼ਰੂਰ ਧਿਆਨ ਰੱਖਣ। ਉਨਾਂ ਕਿਹਾ ਕਿ ਅਸੀਂ ਤੁਹਾਡੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਪਾਬੰਦ ਹਾਂ, ਸੋ ਕਿਸੇ ਵੀ ਤਰਾਂ ਦੀ ਕਾਹਲੀ ਦੀ ਲੋੜ ਨਹੀਂ ਹੈ। ਲਿਫਟਿੰਗ 70 ਫੀਸਦ ਲਗਾਤਾਰ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਫੀਸਦ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆ ਰਹੀ। ਬਰਸਾਤ ਨੂੰ ਵੇਖਦੇ ਹੋਏ ਤ੍ਰਿਪਾਲਾਂ ਦੇ ਪ੍ਰਬੰਧ ਵੀ ਕੀਤੇ ਹਨ।

ਦਾਣਾ ਮੰਡੀ ਵਿੱਚ ਆਪਣੀ ਕਣਕ ਲੈਕੇ ਆਏ ਕਿਸਾਨਾਂ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਮਜੀਠਾ ਦਾਣਾ ਮੰਡੀ ਪੁੱਜੇ ਸਨ। ਜਿਨ੍ਹਾਂ ਨੇ ਸਾਡੇ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਿਲਾਂ ਸੁਣੀਆਂ। ਕਿਸਾਨਾਂ ਮੁਤਾਬਿਕ ਡੀਸੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਦੇ ਕਾਰਣ ਕਣਕ ਵਿੱਚ ਜਿਹੜੀ ਨਮੀ ਆਈ ਹੈ। ਇਸ ਵਿੱਚ ਥੋੜੀ ਰਾਹਤ ਦਿੱਤੀ ਜਾਵੇਗੀ ਅਤੇ 12 ਤੋਂ 14 ਫੀਸਦੀ ਨਮੀਂ ਵਾਲੀ ਕਣਕ ਚੁੱਕੀ ਜਾਵੇਗੀ।

ABOUT THE AUTHOR

...view details