ਅੰਮ੍ਰਿਤਸਰ:ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲ੍ਹਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਮੇਂ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਨਾਲ ਲੱਗਦੇ ਵੱਡੇ ਇਲਾਕੇ ਵਿੱਚ ਗੰਭੀਰ ਬਿਮਾਰੀਆਂ ਪੈਦਾ ਕਰਨ ਦਾ ਕਰਨ ਬਣ ਰਹੀ ਹੈ। ਹੁਣ ਨੂੰ 120 ਕਰੋੜ ਰੁਪਏ ਦੀ ਲਾਗਤ ਨਾਲ ਕਵਰ ਕਰਕੇ ਖੁੱਲ੍ਹੇ ਰਸਤੇ ਅਤੇ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ।
ਮੰਤਰੀ ਕੁਲਦੀਪ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਕਾਇਆ ਕਲਪ ਦਾ ਕਰਵਾਇਆ ਅਗਾਜ਼, ਕਿਹਾ-120 ਕਰੋੜ ਦੀ ਲਾਗਤ ਨਾਲ ਬਦਲਾਂਗੇ ਨੁਹਾਰ - development of Tung Dhab Drain
Tung Dhab Drain: ਅੰਮ੍ਰਿਤਸਰ ਦੇ ਲੋਕਾਂ ਲਈ ਸਿਰਦਰਦ ਬਣੀ ਤੁੰਗ ਢਾਬ ਡਰੇਨ ਦੀ ਕਾਇਆ ਕਲਪ ਦਾ ਕੰਮ ਆਖਿਰਕਾਰ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਧਾਲੀਵਾਲ ਨੇ ਆਖਿਆ ਕਿ 120 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਨੂੰ ਨੇਪਰੇ ਚਾੜਿਆ ਜਾਵੇਗਾ।
Published : Jun 20, 2024, 8:54 AM IST
ਵਿਕਾਸ ਦਾ ਅਗਾਜ਼: ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਅਤੇ ਅੱਜ ਚੋਣ ਨਤੀਜੇ ਦੇ 15 ਦਿਨਾਂ ਬਾਅਦ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਭਾਵੇਂ ਮੈਂ ਇਹ ਲੋਕ ਸਭਾ ਚੋਣ ਜਿੱਤ ਨਹੀਂ ਸਕਿਆ ਪਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਸਮਰਥਨ ਮੈਨੂੰ ਦਿੱਤਾ ਸੀ, ਜਿਸ ਦਾ ਮੈਂ ਸਦਾ ਰਿਣੀ ਰਹਾਂਗਾ। ਉਹਨਾਂ ਦੱਸਿਆ ਕਿ ਪਹਿਲਾਂ ਇਸ ਗੰਦੇ ਨਾਲੇ ਦੀ ਸਫਾਈ ਕੀਤੀ ਜਾਵੇਗੀ ਉਪਰੰਤ ਇਸ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ। ਉੱਥੇ ਹੀ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ। ਉਹਨਾਂ ਅੰਮ੍ਰਿਤਸਰ ਮਿਊਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਦਾ ਜ਼ਿਕਰ ਕਰਦੇ ਕਿਹਾ ਕਿ ਇਹਨਾਂ ਦੀ ਸੂਝ ਬੂਝ ਅਤੇ ਮਿਹਨਤ ਨਾਲ ਇਸ ਕੰਮ ਨੂੰ ਸਿਰੇ ਚਾੜਿਆ ਜਾ ਰਿਹਾ ਹੈ।
- ਖੰਨਾ ਦੇ ਰਿਹਾਇਸ਼ੀ ਇਲਾਕੇ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਪੰਜ ਸਟੇਸ਼ਨਾਂ ਤੋਂ ਮੰਗਵਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ - Fire Incident in Khanna
- ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ, ਭ੍ਰਿਸ਼ਟਾਚਾਰ ਖਿਲਾਫ ਦਿੱਤੇ ਸਖ਼ਤ ਨਿਰਦੇਸ਼ - Corruption Zero Tolerance Policy
- ਗਰਮੀ ਦਾ ਕਹਿਰ: ਫਲ ਸਬਜ਼ੀ ਵਿਕਰੇਤਾ ਅਤੇ ਦੁਕਾਨਦਾਰਾਂ ਤੇ ਪਈ ਗਰਮੀ ਦੀ ਭਾਰੀ ਮਾਰ, ਗਰਮੀ ਕਾਰਨ ਮਜ਼ਦੂਰਾਂ ਦੇ ਚੁੱਲੇ ਪੈਣ ਲੱਗੇ ਮੱਠੇ, ਸੁਣੋ ਲੋਕਾਂ ਦੀ ਜੁਬਾਨੀ - Latest weather news in Punjab
ਪਹਿਲੀਆਂ ਸਰਕਾਰਾਂ ਨੇ ਨਹੀਂ ਲਈ ਸਾਰ: ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਡਰੇਨ ਵਿੱਚ ਆ ਰਹੇ ਗੰਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਵਿੱਚ ਲਿਆਉਣ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘਟੇਗੀ। ਉਹਨਾਂ ਕਿਹਾ ਕਿ ਬੜੇ ਦੁੱਖ ਅਤੇ ਅਫਸੋਸ ਦੀ ਗੱਲ ਹੈ ਕਿ ਅੰਮ੍ਰਿਤਸਰ ਵਰਗਾ ਸ਼ਹਿਰ ਜੋ ਕਿ ਵਿਸ਼ਵ ਭਰ ਵਿੱਚ ਆਪਣੀ ਪਛਾਣ ਕਰਕੇ ਜਾਣਿਆ ਜਾਂਦਾ ਹੈ ਪਰ ਵਿੱਚੋਂ ਲੰਘਦੇ ਇਸ ਗੰਦੇ ਨਾਲੇ ਦੀ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ , ਜਿਸ ਕਾਰਨ ਇਹ ਨਾਲਾ ਵੱਡੇ ਇਲਾਕੇ ਨੂੰ ਬਿਮਾਰੀਆਂ ਵੰਡ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨਾਲੇ ਨੂੰ ਖਤਮ ਕਰਕੇ ਵਿਕਸਿਤ ਕਰਨ ਦਾ ਸੰਕਲਪ ਲਿਆ ਹੈ, ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ।