ਬਰਨਾਲਾ:ਬਰਨਾਲਾ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਘਟਨਾ ਕਾਰਨ ਪੂਰੀ ਕਲੋਨੀ ਵਿੱਚ ਸੋਗ ਦਾ ਮਾਹੌਲ ਹੈ। ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ।
ਜਾਂਚ ਵਿੱਚ ਜੁਟੀ ਪੁਲਿਸ: ਭਰ ਵਿੱਚੋਂ ਬਰਾਮਦ ਹੋਈਆਂ ਲਾਸ਼ਾਂ ਵਿੱਚ ਇੱਕ ਆਦਮੀ, ਉਸ ਦੀ ਮਾਂ ਅਤੇ ਉਸਦੀ ਧੀ ਦੀ ਹੈ ਜਦਕਿ ਚੌਥੀ ਲਾਸ਼ ਇੱਕ ਕੁੱਤੇ ਦੀ ਹੈ। ਜਾਣਕਾਰੀ ਅਨੁਸਾਰ ਲੜਕੀ ਕੈਨੇਡਾ ਰਹਿੰਦੀ ਸੀ ਅਤੇ ਛੁੱਟੀਆਂ ਦੌਰਾਨ ਆਪਣੇ ਘਰ ਪੰਜਾਬ ਆਈ ਹੋਈ ਸੀ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ, ਲੜਕੀ ਨਿਮਰਤ ਕੌਰ ਅਤੇ ਕੁਲਬੀਰ ਸਿੰਘ ਦੀ ਮਾਤਾ ਬਲਵੰਤ ਕੌਰ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਹਥਿਆਰ ਬਰਾਮਦ ਕਰ ਲਏ ਗਏ ਹਨ। ਉਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਟੀ 1 ਦੇ ਮੁਖੀ ਬਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਫੋਰੈਂਸਿਕ ਟੀਮਾਂ ਸਮੇਤ ਜਾਂਚ ਸ਼ੁਰੂ ਕਰ ਦਿੱਤੀ ਹੈ।