ਬਰਨਾਲਾ:ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨਾਲ ਤਾਲਮੇਲ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਭਰ ਵਿੱਚ ਬਲਾਕ ਪੱਧਰੀ ਪ੍ਰਦਰਸ਼ਨ ਕੀਤੇ ਗਏ ਹਨ। ਜਿਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਤਿੰਨੇ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਵਿਖੇ ਬੀਕੇਯੂ ਉਗਰਾਹਾਂ ਨੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਮੁੜ ਦੁਹਰਾਇਆ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ (ETV Bharat (ਮਾਨਸਾ, ਪੱਤਰਕਾਰ))
ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਪੱਕਾ ਮੋਰਚਾ
ਇਸ ਮੌਕੇ ਕਿਸਾਨ ਆਗੂਆਂ ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ ਬਦਰਾ ਅਤੇ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਖੇਤੀ ਨੀਤੀ ਡ੍ਰਾਫਟ ਕੁੱਲ (ਵਰਗ) ਕਿਸਾਨ, ਮਜ਼ਦੂਰ, ਆੜ੍ਹਤੀਏ, ਟਰੱਕ ਉਪਰੇਟਰ, ਵਪਾਰੀਆਂ ਸਭ ਦਾ ਨੁਕਸਾਨ ਕਰਨਾ ਹੈ। ਇੱਕ ਪਾਸੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਪੱਕਾ ਮੋਰਚਾ ਲੱਗਿਆ ਹੋਇਆ ਹੈ, ਉਸਦੀ ਪ੍ਰਵਾਹ ਨਾ ਕਰਦਿਆਂ ਖੇਤੀ ਵਿਰੋਧੀ ਡ੍ਰਾਫਟ ਲਿਆ ਕੇ ਪਿੰਡ ਮੰਡੀਆਂ ਦਾ ਭੋਗ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਵਾਰ ਵੱਧ ਰੇਟ ਦੇਕੇ ਦੂਸਰੇ ਪਾਸੇ ਬਾਕੀ ਵਸਤਾਂ ਵੱਧ ਮੁੱਲ ਰਾਹੀਂ ਕਿਸਾਨਾਂ ਦੀ ਲੁੱਟ ਕਰਨੀ ਹੈ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ (ETV Bharat (ਬਰਨਾਲਾ, ਪੱਤਰਕਾਰ)) ਕਿਸਾਨਾਂ ਨਾਲ ਕੀਤਾ ਜਾ ਰਿਹਾ ਜ਼ਬਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ
ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ 4 ਜਨਵਰੀ ਨੂੰ ਹਰਿਆਣਾ ਵਿੱਚ ਟੋਹਾਣੇ ਅਤੇ 9 ਜਨਵਰੀ ਨੂੰ ਮੋਗੇ ਜਿੱਥੇ ਸੰਯੁਕਤ ਕਿਸਾਨ ਮੋਰਚੇ ਭਾਰਤ ਵੱਲੋਂ ਸਫ਼ਲ ਬਣਾਉਣ ਲਈ ਭਾਰੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਔਰਤਾਂ ਸਾਰੇ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਖਨੌਰੀ ਤੇ ਸ਼ੰਭੂ ਵਿਖੇ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨਾਲ ਉਨ੍ਹਾਂ ਦੇ ਮੱਤਭੇਦ ਹਨ, ਪਰ ਉਹ ਕਿਸਾਨੀ ਮੰਗਾਂ ਨੂੰ ਲੈ ਕੇ ਇਕਜੁੱਟ ਹਨ। ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਉਕਤ ਕਿਸਾਨਾਂ ਨਾਲ ਕੀਤਾ ਜਾ ਰਿਹਾ ਜ਼ਬਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਨ੍ਹਾਂ ਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹੋਰ ਤਿੱਖੇ ਹੋਣਗੇ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ (ETV Bharat (ਬਰਨਾਲਾ, ਪੱਤਰਕਾਰ)) ਮਾਨਸਾ ਵਿਖੇ ਫੂਕੇ ਗਏ ਕੇਂਦਰ ਸਰਕਾਰ ਦੇ ਪੁਤਲੇ
ਉੱਥੇ ਹੀ ਮਾਨਸਾ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਕ ਪ੍ਰਦਰਸ਼ਨ ਕੀਤਾ ਗਿਆ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ ਡੀਸੀ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਾਅਦ ਮਾਨਸਾ ਵਿੱਚ ਰੋਸ ਮਾਰਚ ਕਰਦੇ ਹੋਏ ਬੱਸ ਸਟੈਂਡ ਚੌਂਕ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਲਾਗੂ ਨਹੀਂ ਕਰਦੀ ਉਦੋਂ ਤੱਕ ਕਿਸਾਨ ਪ੍ਰਦਰਸ਼ਨ ਕਰਦੇ ਰਹਿਣਗੇ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ (ETV Bharat (ਮਾਨਸਾ, ਪੱਤਰਕਾਰ)) ਮਾਨਸਾ ਵਿਖੇ ਵਿਨੋਦ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਉਹ ਡਕਾਉਂਦਾ ਧਨੇਰ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅੱਜ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਦੇ ਉੱਪਰ ਰੁਲਣ ਦੇ ਲਈ ਮਜਬੂਰ ਨੇ ਬੇਸ਼ੱਕ ਸਵਾ ਸਾਲ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਦੀਆਂ ਬਰੂਹਾਂ 'ਤੇ ਲੜਾਈ ਲੜ ਕੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਪਰ ਅੱਜ ਫਿਰ ਕਿਸਾਨਾਂ ਦੇ ਵਿਰੋਧੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਖਰੜੇ ਰਾਜ ਸਰਕਾਰਾਂ ਨੂੰ ਭੇਜ ਦਿੱਤੇ ਗਏ ਹਨ ਅਤੇ ਰਾਜ ਸਰਕਾਰਾਂ ਇਹਨਾਂ ਖੇਤੀ ਖਰੜਿਆਂ ਨੂੰ ਲਾਗੂ ਕਰਨ ਦੀ ਤਾਕ ਦੇ ਵਿੱਚ ਨੇ ਪਰ ਕਿਸਾਨ ਇਨ੍ਹਾਂ ਸਰਕਾਰਾਂ ਦੇ ਮਨਸੂਬਿਆਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਦੀ ਅਰਥੀ ਫੂਕੀ ਜਾ ਰਹੀ ਹੈ ਅਤੇ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨਗੇ।
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ (ETV Bharat (ਬਠਿੰਡਾ, ਪੱਤਰਕਾਰ)) ਬਠਿੰਡਾ ਵਿਖੇ ਬੰਦ ਦਾ ਸਮਰਥਨ, ਮੋਦੀ ਸਰਕਾਰ ਦੇ ਫੂਕੇ ਪੁਤਲੇ
ਬਠਿੰਡਾ:ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਪੰਜਾਬ ਦਾ ਸੱਦਾ ਦਿੱਤਾ ਗਿਆ ਸੀ ਇਸੇ ਬੰਦ ਦੇ ਮੱਦੇ ਨਜ਼ਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਬੰਦ ਦਾ ਸਮਰਥਨ ਕਰਦੇ ਹੋਏ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਜਿੱਥੇ ਪੁਤਲੇ ਫੂਕੇ ਗਏ ਉੱਥੇ ਹੀ ਰੋਸ ਮਾਰਚ ਵੀ ਕੀਤੇ ਗਏ। ਬਠਿੰਡਾ ਦੀ ਦਾਣਾ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿੱਥੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ। ਉੱਥੇ ਹੀ ਪੰਜਾਬ ਹਰਿਆਣਾ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦਾ ਪੁਤਲਾ ਡਿਪਟੀ ਕਮਿਸ਼ਨਰ ਦਫਤਰ ਦੇ ਨੇੜੇ ਫੂਕਿਆ ਗਿਆ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਬਣਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪਿੰਡ ਪਿੰਡ ਪੁਤਲੇ ਫੂਕੇ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਹੋਰ ਤੇਜ਼ ਕਰਨਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਵਿੱਚ 4 ਜਨਵਰੀ ਨੂੰ ਮਹਾਂਪੰਚਾਇਤ ਕੀਤੀ ਜਾ ਰਹੀ ਹੈ ਅਤੇ 9 ਜਨਵਰੀ ਨੂੰ ਪੰਜਾਬ ਦੇ ਮੋਗਾ ਵਿੱਚ ਮਹਾ ਪੰਚਾਇਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਿਸਾਨਾਂ ਦਾ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।