ਬਰਨਾਲਾ:ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਅਤੇ ਜਥੇਦਾਰ ਜਸਵੀਰ ਸਿੰਘ ਰੋਡੇ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦੇ ਦਿੱਤੇ ਬਿਆਨ ਕਾਰਨ ਚਰਚਾ ਵਿੱਚ ਹਨ। ਉਹਨਾਂ ਇਹ ਬਿਆਨ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਸਟੇਜ ਤੋਂ ਦਿੱਤਾ। ਜਿਸ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਇਸਦੀ ਕਾਫ਼ੀ ਚਰਚਾ ਹੋ ਰਹੀ ਹੈ। ਇਸ ਨੂੰ ਲੈ ਕੇ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਖਾਸ ਗੱਲਬਾਤ ਕੀਤੀ ਹੈ।
ਅਕਾਲੀ ਦਲ ਦੀ 1920 ਵਾਂਗ ਪੁਨਰ ਸੁਰਜੀਤੀ: ਇਸ ਮੌਕੇ ਗੱਲਬਾਤ ਕਰਦਿਆਂ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਮੇਰੇ ਵਲੋਂ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨਹੀਂ ਕੀਤੀ ਗਈ, ਬਲਕਿ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੀ ਮੰਗ ਕੀਤੀ ਗਈ ਹੈ ਕਿਉਂਕਿ ਜੋ ਅੱਜ ਦਾ ਅਕਾਲੀ ਦਲ ਉੱਤੇ ਕਾਬਜ਼ ਲੋਕਾਂ ਨੇ ਅਸਲ ਅਕਾਲੀ ਦਲ ਨੂੰ ਖ਼ਤਮ ਕਰ ਦਿੱਤਾ ਹੈ। ਜਦਕਿ ਅਕਾਲੀ ਦਲ ਸਿੱਖਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਬਣਾਈ ਗਈ ਪੰਥਕ ਧਿਰ ਸੀ, ਜੋ 1920 ਦੌਰਾਨ ਹੋਂਦ ਵਿੱਚ ਆਇਆ ਸੀ। ਉਹਨਾਂ ਕਿਹਾ ਕਿ 1996 ਵਿੰਚ ਮੋਗਾ ਕਾਨਫ਼ਰੰਸ ਪੰਥਕ ਅਕਾਲੀ ਦਲ ਨੂੰ ਬਾਕਾਇਦਾ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੌਮ ਦੀ ਪੰਥਕ ਪਾਰਟੀ ਨੂੰ ਪੰਜਾਬੀ ਪਾਰਟੀ ਬਣਾ ਦਿੱਤਾ ਸੀ। ਜਿਸ ਕਰਕੇ ਇਸ ਅਕਾਲੀ ਦਲ ਦੇ ਪ੍ਰਧਾਨ ਨੂੰ ਹਟਾ ਕੇ ਇਸ ਅਕਾਲੀ ਦਲ ਦੀ 1920 ਵਾਂਗ ਪੁਨਰ ਸੁਰਜੀਤੀ ਬਣਾਉਣ ਦੀ ਗੱਲ ਆਖੀ ਹੈ।
ਅਕਾਲੀ ਦਲ ਦੀ ਪੁਨਰ ਸੁਰਜੀਤੀ ਉੱਤੇ ਰਾਜਦੇਵ ਸਿੰਘ ਖ਼ਾਲਸਾ ਦਾ ਬਿਆਨ, ਕਿਹਾ- ਜਸਵੀਰ ਸਿੰਘ ਰੋਡੇ ਨੂੰ ਬਣਾਇਆ ਜਾਵੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ - Jasvir Singh Rode - JASVIR SINGH RODE
ਸਾਬਕਾ ਸੰਸਦ ਮੈਂਬਰ ਅਤੇ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੂੰ ਹਟਾ ਕੇ ਜਥੇਦਾਰ ਜਸਵੀਰ ਸਿੰਘ ਰੋਡੇ ਨੂੰ ਬਣਾਇਆ ਜਾਣਾ ਚਾਹੀਦਾ ਹੈ। ਸਿਰਫ ਇਸ ਤਰੀਕੇ ਨਾਲ ਹੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਸੰਭਵ ਹੈ।
Published : Jul 22, 2024, 10:18 PM IST
ਜਸਵੀਰ ਸਿੰਘ ਰੋਡੇ ਨੂੰ ਥਾਪਿਆ ਜਾਵੇ ਪ੍ਰਧਾਨ:ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਨਵੇਂ ਅਕਾਲੀ ਦਾ ਪ੍ਰਧਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਨੂੰ ਬਣਾਉਣ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਜਸਵੀਰ ਸਿੰਘ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਸ਼ਹੀਦ ਪਰਿਵਾਰ ਵਿੱਚੋਂ ਹਨ। ਜਿਸ ਕਰਕੇ ਉਹਨਾਂ ਨੂੰ ਪ੍ਰਧਾਨ ਦਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਜਸਵੀਰ ਸਿੰਘ ਰੋਡੇ ਨਾਲ ਇਸ ਸਬੰਧੀ ਕੋਈ ਗੱਲ ਨਹੀਂ ਹੋਈ ਹੈ ਅਤੇ ਨਾ ਹੀ ਉਹਨਾਂ ਨੇ ਮੈਨੂੰ ਇਸ ਬਾਰੇ ਕਿਹਾ ਹੈ। ਇਹ ਮੇਰੀ ਆਪਣੀ ਸਮਝ ਹੈ ਅਤੇ ਸੰਗਤ ਨਾਲ ਗੱਲ ਹੋਈ ਹੈ ਕਿ ਭਾਈ ਜਸਵੀਰ ਸਿੰਘ ਰੋਡੇ ਨੂੰ ਪੁਨਰ ਸੁਰਜੀਤ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਸ੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਯੋਗ ਨਹੀਂ ਹਨ। ਉਹਨਾਂ ਦੇ ਰਾਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਸਿੱਖਾਂ ਉਪਰ ਗੋਲੀ ਚਲਾਈ, ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦਵਾਈ। ਸਿੱਖ ਕੌਮ ਦੀ ਹਰ ਮਰਿਯਾਦਾ ਦਾ ਇਹਨਾਂ ਨੇ ਉਲੰਘਣ ਕੀਤਾ ਹੈ। ਜਿਸ ਕਰਕੇ ਸੁਖਬੀਰ ਸਿੰਘ ਬਾਦਲ ਇਸ ਪ੍ਰਧਾਨਗੀ ਦੇ ਯੋਗ ਹੀ ਨਹੀਂ ਹੈ।
- ਇਸ ਤਰ੍ਹਾਂ ਦੇ ਖਾਣੇ ਨਾਲ ਤੁਹਾਡੇ ਬੱਚੇ ਰਹਿਣਗੇ ਸਿਹਤਮੰਦ, ਸੋਸ਼ਲ ਮੀਡੀਆ ਸਟਾਰ ਡਾਈਟੀਸ਼ਨ ਰਮਿਤਾ ਤੋਂ ਜਾਣੋ ਕਿਹੜਾ ਖਾਣਾ ਤੁਹਾਡੇ ਬੱਚਿਆਂ ਲਈ ਲਾਹੇਵੰਦ - which foods are good for your kids
- ਸੱਤਾ ਉੱਤੇ ਮੁੜ ਕਾਬਿਜ਼ ਹੋਣ ਮਗਰੋਂ ਮੋਦੀ ਸਰਕਾਰ ਦਾ ਪਲੇਠਾ ਬਜਟ , ਬਜਟ ਤੋਂ ਵਪਾਰੀਆਂ, ਕਿਸਾਨਾਂ ਅਤੇ ਆਮ ਦੁਕਾਨਦਾਰਾਂ ਨੂੰ ਵੱਡੀਆਂ ਉਮੀਦਾਂ - central government budget 2024
- ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਖ਼ਤਰਾ, ਅਦਾਲਤ 'ਚ ਪਹੁੰਚਿਆ ਮਾਮਲਾ ਪੜ੍ਹੋ ਪੂਰੀ ਖ਼ਬਰ - Bikramjit singh challenged election
ਰਾਜਦੇਵ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਸੰਗਤ ਨੇ ਅਕਾਲੀ ਦਲ ਦਾ ਪ੍ਰਧਾਨ ਆਪਣੇ ਵਲੋਂ ਬਦਲ ਦਿੱਤਾ ਹੈ। ਅਕਾਲੀ ਦਲ ਨੂੰ ਪੰਜਾਬ ਦੀ ਸਿੱਖ ਸੰਗਤ ਸੱਤਾ ਵਿੱਚ ਲਿਆਉਂਦੀ ਸੀ ਅਤੇ ਜਾਂ ਫਿਰ ਵਿਰੋਧੀ ਧਿਰ ਵਿੱਚ ਲਿਆਉਂਦੇ ਸਨ ਪਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ ਸਿਰਫ਼ ਤਿੰਨ ਐਮਐਲਏ ਹੀ ਹਨ। ਪਾਰਟੀ ਦੀ ਦਰਦਸ਼ਾ ਹੋਈ ਪਈ ਹੈ। ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੇ ਸੂਬੇ ਭਰ ਦੀ ਰਾਜਨੀਤੀ ਹਿਲਾ ਦਿੱਤੀ ਸੀ। ਬਾਬਾ ਜੋਗਿੰਦਰ ਸਿੰਘ ਭਿੰਡਰਾਂ ਵਾਲਿਆਂ ਨੇ ਬਹੁਤ ਜ਼ਬਰਦਸਤ ਰਾਜਨੀਤੀ ਕਰਦਿਆਂ 13 ਵਿੱਚੋਂ 12 ਲੋਕ ਸਭਾ ਸੀਟਾਂ ਜਿੱਤੀਆਂ ਸਨ। ਜਿਸ ਕਰਕੇ ਅਜਿਹੇ ਪਰਿਵਾਰ ਨਾਲ ਸਬੰਧਤ ਭਾਈ ਜਸਵੀਰ ਸਿੰਘ ਰੋਡੇ ਨੂੰ ਪ੍ਰਧਾਨ ਬਣਾ ਕੇ ਅਕਾਲੀ ਦਲ ਨੂੰ ਪੁਨਰ ਸੁਰਜੀਤ ਕੀਤਾ ਜਾ ਸਕਦਾ ਹੈ। ਇਸ ਤੋਂ ਚੰਗਾ ਬਦਲ ਹੋਰ ਕੋਈ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਆਖ਼ਰੀ ਮੁਲਾਕਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ 5 ਜੂਨ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੋਈ, ਜਿਸ ਦੌਰਾਨ ਕਾਫ਼ੀ ਲੰਬੀ ਗੱਲਬਾਤ ਹੋਈ ਹੈ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਲਈ ਉਹਨਾਂ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ