ਬਰਨਾਲਾ:ਭਾਰਤ ਮਾਲਾ ਪ੍ਰੋਜੈਕਟ ਤਹਿਤ ਪੰਜਾਬ ਅੰਦਰ ਜ਼ਮੀਨਾਂ ਦੇ ਐਕੁਆਇਰ ਦੇ ਠੰਢੇ ਕੰਮ ਤੋਂ ਕੇਂਦਰ ਸਰਕਾਰ ਨੇ ਸਖ਼ਤ ਲਹਿਜ਼ਾ ਅਪਣਾਇਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵੱਡੇ ਪ੍ਰੋਜੈਕਟਾਂ ਨੂੰ ਰੱਦ ਕਰਨ ਤੱਕ ਦੀ ਚੇਤਾਵਨੀ ਦਿੱਤੀ ਗਈ ਹੈ। ਜਿਸ ਕਰਕੇ ਹੁਣ ਕੇਂਦਰ ਸਰਕਾਰ ਦੀ ਘੁਰਕੀ ਤੋਂ ਬਾਅਦ ਜ਼ਮੀਨਾਂ ਐਕੁਆਇਰ ਕਰਨ ਵਿੱਚ ਤੇਜ਼ੀ ਆਉਣ ਲੱਗੀ ਹੈ।
ਸਾਢੇ ਛੇ ਏਕੜ ਜ਼ਮੀਨ ਪ੍ਰਸ਼ਾਸਨ ਵੱਲੋਂ ਐਕੁਆਇਰ:ਬਰਨਾਲਾ ਜ਼ਿਲ੍ਹੇ ਵਿੱਚ ਜੈਪੁਰ-ਕੱਟੜਾ ਗਰੀਨ ਫ਼ੀਲਡ ਹਾਈਵੇ ਲੰਘਣਾ ਹੈ ਜਿਸ ਲਈ ਜ਼ਮੀਨਾਂ ਐਕੁਆਇਰ ਕਰਨ ਲਈ ਜ਼ਿਲ੍ਹੇ ਦਾ ਪ੍ਰਸਾਸ਼ਨ ਸਰਗਰਮ ਹੋ ਗਿਆ ਹੈ। ਇਸ ਕੜੀ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਵਿਧਾਤਾ ਵਿਖੇ ਕਰੀਬ ਸਾਢੇ ਛੇ ਏਕੜ ਜ਼ਮੀਨ ਪ੍ਰਸ਼ਾਸ਼ਨ ਵੱਲੋਂ ਐਕੁਆਇਰ ਕੀਤੀ ਗਈ। ਜਿਸ ਵਿੱਚ ਕਿਸਾਨਾਂ ਵੱਲੋਂ ਝੋਨਾ ਲਗਾਇਆ ਹੋਇਆ ਸੀ। ਇਸ ਮੌਕੇ ਮਹਿਲ ਕਲਾਂ ਦੇ ਤਹਿਸੀਲਦਾਰ ਰਾਜੇਸ਼ ਅਹੂਜਾ ਅਤੇ ਡੀਐਸਪੀ ਕੰਵਰਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਸ਼ਾਸ਼ਨ ਵੱਲੋਂ ਵਿਧਾਤਾ ਦੇ ਕਿਸਾਨ ਜਗਰਾਜ ਸਿੰਘ ਤੇ ਜਗਸੀਰ ਸਿੰਘ ਦੀ ਤਿੰਨ ਏਕੜ, ਬੂਟਾ ਸਿੰਘ ਤੇ ਇਕਬਾਲ ਸਿੰਘ ਦੀ ਡੇਢ ਏਕੜ ਸਮੇਤ ਕਰੀਬ ਸਾਢੇ ਛੇ ਏਕੜ ਜ਼ਮੀਨ ਐਕੁਆਇਰ ਕੀਤੀ ਗਈ।