ਬਰਨਾਲਾ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਦੀ ਟੀਮ ਨੂੰ ਪ੍ਰਾਪਤੀ ਹਾਸਿਲ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਬਰਨਾਲਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਸ਼ਿਕਾਇਤਕਰਤਾ ਦੀ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਸ਼ਿਕਾਇਤ ਵਾਪਸ ਲੈਣ ਬਦਲੇ ਰਿਸ਼ਵਤ ਮੰਗੀ ਸੀ। ਜਿਸ ਉਪਰੰਤ ਮੁਲਜ਼ਮ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਉਥੇ ਮੀਡੀਆ ਸਾਹਮਣੇ ਮੁਲਜ਼ਮ ਨੇ ਬੇਕਸੂਰ ਹੋਣ ਦਾ ਡਰਾਮਾ ਵੀ ਕੀਤਾ।
1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਪ੍ਰਾਈਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ ਨੇ ਇਸਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬਰਨਾਲਾ 'ਚ ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥ ਕਾਬੂ - vigilance caught a person - VIGILANCE CAUGHT A PERSON
VIGILANCE CAUGHT A PERSON : ਪੰਜਾਬ ਪੁਲਿਸ ਵੱਲੋਂ ਰਿਸ਼ਵਤ ਲੈਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਬਰਨਾਲਾ ਪੁਲਿਸ ਵੱਲੋਂ ਵੀ ਅੱਜ ਰੰਗੇਂ ਹੱਥੀਂ ਰਿਸ਼ਵਤ ਲੈਂਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।ਪੜ੍ਹੋ ਪੂਰੀ ਖ਼ਬਰ
Published : Jul 15, 2024, 11:00 PM IST
|Updated : Jul 16, 2024, 5:44 PM IST
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫ਼ਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।