ਬਠਿੰਡਾ:ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਟਾਈਮ ਪੰਜਾਬ ਵਿੱਚ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਠਿੰਡਾ ਲੋਕ ਸਭਾ ਸੀਟ ਬਣੀ ਹੋਈ ਹੈ। ਇਸ ਸੀਟ ਉੱਤੇ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬੀਤੀ ਦਿਨਾਂ ਪਹਿਲਾਂ, ਕਾਂਗਰਸ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰਦੇ ਹੋਏ ਅਕਾਲੀ ਦਲ ਨੂੰ ਛੱਡ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਲੋਕ ਸਭਾ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਉਧਰ ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀਬਾ ਹਰਸਿਮਰਤ ਕੌਰ ਬਾਦਲ ਸਿਆਸੀ ਸਰਗਰਮੀਆਂ ਜ਼ੋਰਾਂ ਨਾਲ ਆਰੰਭੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਬਠਿੰਡਾ ਦੀ ਲੋਕ ਸਭਾ ਸੀਟ ਤੋਂ ਲਗਾਤਾਰ ਤਿੰਨ ਵਾਰ ਜੇਤੂ ਰਹੇ ਹਨ ਅਤੇ ਪਿਛਲੇ ਦਿਨੀਂ ਅਕਾਲੀ ਦਲ ਨੂੰ ਅਲਵਿਦਾ ਆਖ ਭਾਜਪਾ ਦਾ ਪੱਲਾ ਫੜਨ ਵਾਲੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਅਤੇ ਉਨਾਂ ਦੀ ਨੂੰਹ ਪਰਮਪਾਲ ਮਲੂਕਾ ਵੱਲੋਂ ਸਿਆਸੀ ਸਰਗਰਮੀਆਂ ਬਠਿੰਡਾ ਲੋਕ ਸਭਾ ਹਲਕੇ ਵਿੱਚ ਆਰੰਭੀਆਂ ਹੋਈਆਂ ਹਨ।
ਮੌੜ ਹਲਕਾ ਰਿਹਾ ਚਰਚਾ ਦਾ ਵਿਸ਼ਾ:ਹੁਣ ਜੇਕਰ ਗੱਲ ਕੀਤੀ ਜਾਵੇ ਬਠਿੰਡਾ ਲੋਕ ਸਭਾ ਸੀਟ ਦੀ, ਤਾਂ ਇਸ ਹਲਕੇ ਵਿੱਚ ਸਭ ਤੋਂ ਵੱਧ ਰਾਜਨੀਤਿਕ ਉਥਲ ਪੁਥਲ ਕਰਨ ਲਈ ਮੌੜ ਹਲਕੇ ਨੂੰ ਜਿੰਮੇਵਾਰ ਮੰਨਿਆ ਜਾ ਰਿਹਾ ਹੈ, ਕਿਉਂਕਿ ਕਾਂਗਰਸ ਵੱਲੋਂ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਵਜੋਂ ਉਤਾਰੇ ਗਏ 4 ਵਾਰ ਦੇ ਵਿਧਾਇਕ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਇੱਟ ਖੜਕਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਮੌੜ ਹਲਕੇ ਦਾ ਸੀ। ਸਾਲ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਲਵੰਡੀ ਸਾਬੋ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ।
ਕਿਉਂ ਅਕਾਲੀ ਦਲ ਤੋਂ ਖ਼ਫਾ ਹੋਏ ਜੀਤ ਮਹਿੰਦਰ ਸਿੰਘ ਸਿੱਧੂ:ਇਸ ਦੌਰਾਨ ਹੀ ਅਚਾਨਕ ਅਕਤੂਬਰ 2023 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਗਿਆ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਰਹੀ ਕਿ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਤਲਵੰਡੀ ਸਾਬੋ ਦੇ ਨਾਲ ਲੱਗਦੇ ਹਲਕਾ ਮੌੜ ਮੰਡੀ ਵਿੱਚ ਬੈਠਕਾਂ ਕੀਤੀਆਂ ਗਈਆਂ ਸਨ, ਜੋ ਕਿ ਸਿਕੰਦਰ ਸਿੰਘ ਮਲੂਕਾ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੌੜ ਮੰਡੀ ਤੋਂ ਹਲਕਾ ਇੰਚਾਰਜ ਲਗਾਏ ਗਏ ਸਨ, ਦੀ ਅਗਵਾਈ ਵਾਲੀ ਕਮੇਟੀ ਵੱਲੋਂ ਅਨੁਸ਼ਾਸਨਹੀਣਤਾ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਖਫਾ ਹੋਏ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਏ ਸਨ। ਉੱਥੇ ਹੀ, ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਨਵੰਬਰ 2023 ਵਿੱਚ ਕਾਂਗਰਸ ਜੁਆਇਨ ਕਰ ਲਈ ਸੀ ਅਤੇ ਹੁਣ ਕਾਂਗਰਸ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਗਿਆ ਹੈ।
ਮੌੜ ਹਲਕੇ ਕਾਰਨ ਸਿਆਸਤ 'ਚ ਹਲਚਲ:ਹੁਣ ਦੂਜੀ ਵਾਰ, ਲੋਕ ਸਭਾ ਚੋਣਾਂ ਦੌਰਾਨ ਮੌੜ ਹਲਕਾ ਫਿਰ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੌੜ ਹਲਕੇ ਦਾ ਚਾਰਜ ਖੋਹ ਕੇ ਮੁੜ ਸਾਬਕਾ ਕੈਬਨਿਟ ਮੰਤਰੀ ਦੇ ਦਿੱਤਾ ਗਿਆ ਜਿਸ ਵਿੱਚ ਇਹ ਵੱਡਾ ਕਾਰਨ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਉਨਾਂ ਦੀ ਨੂੰਹ ਪਰਮਪਾਲ ਕੌਰ ਮਲੂਕਾ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣਾ ਮੰਨਿਆ ਜਾ ਰਿਹਾ ਹੈ। ਸਿਕੰਦਰ ਸਿੰਘ ਮਲੂਕਾ ਦੇ ਰਾਜਨੀਤਿਕ ਜੀਵਨ ਵਿੱਚ ਮੌੜ ਹਲਕੇ ਨੇ ਕਾਫੀ ਹਲਚਲ ਪੈਦਾ ਕੀਤੀ ਹੋਈ ਹੈ।