ਚੰਡੀਗੜ੍ਹ:ਪੰਜਾਬ ਦੀਆਂ 13 ਸੀਟਾਂ 'ਤੇ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫਤਰ ਵਿਖੇ ਦਿਨ ਭਰ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ੁੱਕਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੂਬਾ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੂਲੂ ਵੀ ਇਸ ਵਿੱਚ ਮੌਜੂਦ ਰਹਿਣਗੇ।
ਚੰਡੀਗੜ੍ਹ 'ਚ ਪੰਜਾਬ ਭਾਜਪਾ ਲੋਕ ਸਭਾ ਚੋਣਾਂ ਅੰਦਰ ਹੋਈ ਹਾਰ ਦਾ ਕਰੇਗੀ ਮੰਥਨ, ਭਾਜਪਾ ਦਫਤਰ 'ਚ ਭਲਕੇ ਹੋਣਗੀਆਂ ਮੀਟਿੰਗਾਂ - Punjab BJP discuss the defeat - PUNJAB BJP DISCUSS THE DEFEAT
ਪੰਜਾਬ ਅੰਦਰ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਉੱਤੇ ਮੰਥਨ ਕਰਨ ਲਈ ਸ਼ਨੀਵਾ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਨਿਗਰਾਨੀ ਹੇਠ ਚੰਡੀਗੜ੍ਹ ਵਿੱਚ ਮੰਥਨ ਹੋਵੇਗਾ। ਇਸ ਦੌਰਾਨ ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।
Published : Jun 14, 2024, 3:37 PM IST
ਸੂਬਾ ਕੋਰ ਕਮੇਟੀ ਦੀ ਮੀਟਿੰਗ: ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਲੋਕਲ ਬਾਡੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ।
- ਗੁਰੂ ਨਗਰੀ 'ਚ ਗਰਮੀ ਦਾ ਪ੍ਰਕੋਪ ਜਾਰੀ ਪਰ ਸ਼ਰਧਾ 'ਤੇ ਨਹੀਂ ਦਿਸਿਆ ਹੀਟਵੇਵ ਦਾ ਅਸਰ, ਮੱਥਾ ਟੇਕਣ ਲਈ ਸੰਗਤਾਂ ਪੱਬਾ ਭਾਰ - Punjab weather Update
- ਅੰਮ੍ਰਿਤਸਰ ਦੇ ਇੱਕ ਅੰਗਹੀਣ ਨੌਜਵਾਨ ਨੇ ਕੈਲੀਗ੍ਰਾਫੀ ਵਿੱਚ ਕਮਾਇਆ ਆਪਣਾ ਨਾਮ, ਦੇਖੋ ਇਹ ਪ੍ਰੇਰਨਾਦਾਇਕ ਸਟੋਰੀ - Expert In Calligraphy
- ਜਦੋ ਇੱਕ ਦਿਹਾੜੀਦਾਰ ਦਾ ਪੁੱਤ ਫੌਜੀ ਬਣ ਕੇ ਘਰ ਆਇਆ ਤਾਂ ਮਾਂ ਨੂੰ ਕੀਤਾ ਸਲੂਟ, ਫੁਲਾਂ ਦੀ ਵਰਖਾ ਕਰ ਕੀਤਾ ਪੁੱਤ ਦਾ ਸਵਾਗਤ - fridkots son came home as a soldier
ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ:ਬਾਅਦ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ ਜਿਸ ਵਿੱਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ-ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਲੋਕਲ ਬਾਡੀ ਚੋਣਾਂ ਅਤੇ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ।