ਫ਼ਰੀਦਕੋਟ:ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿੱਚ ਚੱਲੇ ਸੰਘਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਭਾਰਤੀ ਕਿਸਾਨ ਸਿੱਧੂਪੁਰਾ ਵੱਲੋਂ ਲਗਾਤਾਰ ਇਨ੍ਹਾਂ ਕਿਸਾਨਾਂ ਪਰਿਵਾਰਾਂ ਨੂੰ ਮੁਆਵਜਾ ਦਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਸਰਕਾਰ ਵੱਲੋਂ ਪਹਿਲਾਂ 5 ਲੱਖ ਰੁਪਏ ਦੀ ਮਦਦ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਹਨ ਜਿਸ ਵਿੱਚ ਫਰੀਦਕੋਟ ਦੇ 18 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।
ਪਰਿਵਾਰਾਂ ਦੇ ਰੂ-ਬ-ਰੂ ਹੋਏ ਸੰਧਵਾਂ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਜਿਨ੍ਹਾਂ ਨੇ ਆਪਣੀਆਂ ਕੀਮਤੀ ਜਾਨਾਂ ਕਿਸਾਨੀ ਸੰਘਰਸ਼ ਦੌਰਾਨ ਕੁਰਬਾਨ ਕੀਤੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਪੀਕਰ ਸੰਧਵਾਂ ਤੋਂ ਇਲਾਵਾ ਫ਼ਰੀਦਕੋਟ ਐਮ.ਐਲ.ਏ ਗੁਰਦਿਤ ਸਿੰਘ ਸੇਖੋ ਅਤੇ ਐਮ.ਐਲ.ਏ ਜੈਤੋ ਅਮੋਲਕ ਸਿੰਘ ਨੂੰ ਆਨਲਾਈਨ ਮਾਧਿਅਮ ਰਾਹੀਂ ਕਿਸਾਨਾਂ ਦੇ ਪਰਿਵਾਰਾਂ ਨੂੰ ਰੂ-ਬ-ਰੂ ਕਰਵਾਇਆ।