ਪੰਜਾਬ

punjab

ਕਤਲ ਦੀ ਇੱਕ ਹੋਰ ਘਟਨਾ - ਪਤੀ ਵੱਲੋਂ ਹੀ ਕੀਤਾ ਗਿਆ ਪਤਨੀ ਦਾ ਕਤਲ, ਜਾਣੋ ਕੀ ਹੈ ਮਾਮਲਾ - husband killed his wife

By ETV Bharat Punjabi Team

Published : Jul 3, 2024, 9:25 AM IST

The husband killed his wife: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ 'ਚ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵੱਲੋਂ ਆਪਣੀ ਪਤਨੀ ਨੂੰ ਕਹੀ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੜ੍ਹੋ ਪੂਰੀ ਖਬਰ...

husband killed his wife
ਪਤੀ ਵੱਲੋਂ ਹੀ ਕੀਤਾ ਗਿਆ ਪਤਨੀ ਦਾ ਕਤਲ, (Etv Bharat Mansa)

ਪਤੀ ਵੱਲੋਂ ਹੀ ਕੀਤਾ ਗਿਆ ਪਤਨੀ ਦਾ ਕਤਲ, (Etv Bharat Mansa)

ਮਾਨਸਾ:ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵੱਲੋਂ ਆਪਣੀ ਪਤਨੀ ਨੂੰ ਕਹੀ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ ਵਿਖੇ ਅੱਜ ਸਵੇਰੇ ਕਰੀਬ 9 ਵਜੇ ਵਿੱਕਰ ਸਿੰਘ ਨਾਮੀ ਵਿਅਕਤੀ ਵੱਲੋਂ ਆਪਣੀ ਪਤਨੀ ਵੀਰਪਾਲ ਕੌਰ (37) ਨੂੰ ਕਹੀ 'ਤੇ ਵਾਰ ਕਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮ੍ਰਿਤਕ ਮਹਿਲਾ ਦੋ ਬੱਚਿਆਂ ਦੀ ਮਾਂ ਹੈ। ਘਟਨਾ ਦਾ ਪਤਾ ਚੱਲਦਿਆ ਸੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੂੰ ਸੂਚਿਤ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਵੀਰਪਾਲ ਕੌਰ ਨੂੰ ਉਸਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਕਤਲ ਦੀ ਘਟਨਾ ਨੂੰ ਅੰਜਾਮ: ਉਨ੍ਹਾਂ ਕਿਹਾ ਕੀ ਉਕਤ ਵਿਅਕਤੀ ਦੇ ਨਾਲ ਹੋਰ ਵੀ ਲੋਕ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਦਾ ਪਤੀ ਉਸ ਨਾਲ ਕਲੇਸ਼ ਕਰਦਾ ਸੀ। ਉਨ੍ਹਾਂ ਕਿਹਾ ਕਿ ਕਤਲ ਕਰਨ ਦੀ ਵਜ੍ਹਾ ਕੀ ਰਹੀ ਹੈ ਉਨ੍ਹਾਂ ਨੂੰ ਅਜੇ ਤੱਕ ਇਸ ਬਾਰੇ ਨਹੀਂ ਪਤਾ ਉਨ੍ਹਾਂ ਮੰਗ ਕੀਤੀ ਕਿ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੁਲਜ਼ਮਾਂ 'ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸਖ਼ਤ ਤੋਂ ਸਖ਼ਤ ਸਜ਼ਾ ਅਤੇ ਨਿਰਪੱਖ ਜਾਂਚ :ਉੱਧਰ ਪਿੰਡ ਵਾਸੀਆਂ ਦੇ ਕਿਹਾ ਕਿ ਕਤਲ ਸਵੇਰ ਦੇ ਸਮੇਂ ਹੋਇਆ ਹੈ ਅਤੇ ਅੱਜ ਕੀ ਘਟਨਾ ਹੋਈ ਹੈ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦਾ ਕਦੇ ਕਲੇਸ਼ ਵੀ ਨਹੀਂ ਸੁਣਿਆ ਸੀ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਨਿਰਪੱਖ ਜਾਂਚ ਕੀਤੀ ਜਾਵੇ। ਪੁਲਿਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨਵੇਂ ਕਾਨੂੰਨ ਦੇ ਤਹਿਤ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details