ਲੁਧਿਆਣਾ: ਪੁਲਿਸ ਕਮਿਸ਼ਨਰ ਦਫਤਰ ਵਿੱਚ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆ ਡੀਜੀਪੀ ਪੰਜਾਬ ਅਰਪਿਤ ਸ਼ੁਕਲਾ ਨੇ ਵੱਡਾ ਦਾਅਵਾ ਕੀਤਾ ਹੈ। ਜਿਸ ਵਿੱਚ ਉਹਨਾਂ ਕੀਤੀਆਂ ਗਈਆਂ ਰਿਕਵਰੀਆਂ ਅਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਮਿਲੀਆਂ ਹਦਾਇਤਾਂ ਉੱਤੇ ਗੱਲਬਾਤ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 13 ਹਜ਼ਾਰ ਦੇ ਕਰੀਬ ਸੈਂਸਿਟਿਵ ਬੂਥ ਨੇ ਅਤੇ 94% ਹਥਿਆਰ ਜਮ੍ਹਾਂ ਹੋ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਗੈਂਗਸਟਰਾਂ ਖਿਲਾਫ ਵੀ ਸਖਤ ਮੁਹਿਮ ਛੇੜੇ ਜਾਣ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਹਲਚਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੰਜਾਬ ਰਿਕਵਰੀ ਦੇ ਮਾਮਲੇ ਵਿੱਚ ਚੌਥੇ ਨੰਬਰ ਉੱਤੇ:ਡੀਜੀਪੀ ਅਰਪਿਤ ਸ਼ੁਕਲਾ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਿੱਥੇ ਇਲੈਕਸ਼ਨ ਦੇ ਚਲਦਿਆਂ ਉਹਨਾਂ ਵੱਲੋਂ ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਤਰੀਕੇ ਨਾਲ ਕਰਵਾਇਆ ਜਾਵੇਗਾ ਤਾਂ ਉੱਥੇ ਹੀ ਉਹਨਾਂ ਜ਼ਿਕਰ ਕੀਤਾ ਕਿ ਐਂਟੀ ਸੋਸ਼ਲ ਐਲੀਮੈਂਟ ਅਤੇ ਗੈਂਗਸਟਰ ਖਿਲਾਫ ਵੀ ਪੁਲਿਸ ਨੇ ਸਖਤੀ ਕੀਤੀ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਹੁਣ ਤੱਕ ਕਰੋੜਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਰਿਕਵਰੀ ਦੇ ਮਾਮਲੇ ਵਿੱਚ ਚੌਥੇ ਨੰਬਰ ਉੱਤੇ ਹੈ।
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ, ਕਿਹਾ- ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ - Special DGP Arpit Shukla
- ਸੁਖਬੀਰ ਬਾਦਲ ਨੇ ਲੰਬੀ ਦੇ ਪਿੰਡਾਂ ਚ ਕੀਤਾ ਚੋਣ ਪ੍ਰਚਾਰ, ਕਿਹਾ- ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਹੂੰਝਾ ਫੇਰ ਜਿੱਤ - Lok Sabha Elections 2024
- ਹੰਸ ਰਾਜ ਹੰਸ ਨੇ ਕਿਸਾਨਾਂ ਨਾਲ ਨਿਪਟਣ ਬਾਰੇ ਦਿੱਤੀ ਵਿਵਾਦਿਤ ਸਪੀਚ, ਕਿਹਾ - 'ਇਹਨਾਂ ਨੇ ਛਿੱਤਰਾਂ ਤੋਂ ਬਿਨ੍ਹਾਂ ਨਹੀਂ ਟਿਕਣਾ' - Controversial statement Hans Raj