ਪੰਜਾਬ

punjab

ETV Bharat / state

ਹਰਿਆਣਾ ਸਰਕਾਰ ਦੀ ਕਾਰਵਾਈ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਦੋ ਟੋਲ ਪਲਾਜ਼ੇ ਕੀਤੇ ਫਰੀ - ਕਿਸਾਨਾਂ ਦਾ ਦਿੱਲੀ ਕੂਚ

ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਕੂਚ ਕਰ ਰਹੇ ਹਨ ਤਾਂ ਹਰਿਆਣਾ ਸਰਕਾਰ ਵਲੋਂ ਉਨ੍ਹਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਹੋਰ ਜਥੇਬੰਦੀਆਂ ਨੇ ਵਿਰੋਧ ਕਰਦਿਆਂ ਅੱਜ ਰੇਲ ਮਾਰਗ ਅਤੇ ਟੋਲ ਪਲਾਜ਼ਾ ਬੰਦ ਕੀਤੇ ਹਨ।

ਕਿਸਾਨ ਜਥੇਬੰਦੀਆਂ ਨੇ ਦੋ ਟੋਲ ਪਲਾਜ਼ੇ ਕੀਤੇ ਫਰੀ
ਕਿਸਾਨ ਜਥੇਬੰਦੀਆਂ ਨੇ ਦੋ ਟੋਲ ਪਲਾਜ਼ੇ ਕੀਤੇ ਫਰੀ

By ETV Bharat Punjabi Team

Published : Feb 15, 2024, 6:26 PM IST

ਕਿਸਾਨ ਜਥੇਬੰਦੀਆਂ ਨੇ ਦੋ ਟੋਲ ਪਲਾਜ਼ੇ ਕੀਤੇ ਫਰੀ

ਬਰਨਾਲਾ: ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਰਨਾਲਾ ਜ਼ਿਲ੍ਹੇ ਵਿੱਚ ਦੋ ਟੋਲ ਪਲਾਜ਼ਾ ਫਰੀ ਕੀਤੇ ਗਏ। ਬਰਨਾਲਾ ਲੁਧਿਆਣਾ ਸਟੇਟ ਹਾਈਵੇ ਉਪਰ ਮਹਿਲ ਕਲਾਂ ਟੋਲ ਪਲਾਜ਼ਾ ਅਤੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉਪਰ ਬਡਬਰ ਟੋਲ ਪਲਾਜ਼ਾ ਫਰੀ ਕੀਤਾ ਗਿਆ। ਮਹਿਲ ਕਲਾਂ ਟੋਲ ਪਲਾਜ਼ਾ ਉਪਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਬਡਬਰ ਟੋਲ ਪਲਾਜ਼ਾ ਉਪਰ ਬੀਕੇਯੂ ਡਕੌਂਦਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।

ਹਰਿਆਣਾ ਦਾ ਕਿਸਾਨਾਂ 'ਤੇ ਤਸ਼ੱਦਦ:ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਬਰਨਾਲਾ-ਲੁਧਿਆਣਾ ਰਾਜ ਮਾਰਗ ’ਤੇ ਪੈਂਦੇ ਮਹਿਲ ਕਲਾਂ ਟੋਲ ਪਲਾਜ਼ਾ ਅਤੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪੈਂਦੇ ਬਡਬਰ ਟੋਲ ਪਲਾਜ਼ਾ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ । ਉਹਨਾਂ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਮਾਰਚ ਕਰ ਰਹੇ ਸਨ ਪਰ ਰਸਤੇ 'ਚ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ 'ਤੇ ਸਰੀਰਕ ਤੌਰ 'ਤੇ ਕੁੱਟਮਾਰ, ਅੱਥਰੂ ਗੈਸ ਦੇ ਗੋਲੇ, ਪਲਾਸਟਿਕ ਦੇ ਗੋਲੇ ਅਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਕੇਂਦਰ ਖਿਲਾਫ਼ ਕਿਸਾਨ ਇਕਜੁੱਟ: ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਇਸ ਲੜਾਈ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ ਤਾਂ ਹੀ ਕਿਸਾਨ ਇਹਨਾਂ ਜ਼ਾਲਮ ਸਰਕਾਰਾਂ ਖ਼ਿਲਾਫ਼ ਜਿੱਤ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਮਨਜੀਤ ਸਿੰਘ ਧਨੇਰ ਨੇ ਵੀ ਚਿਤਾਵਨੀ ਦਿੱਤੀ ਕਿ ਕਿਸਾਨ ਇਸ ਜ਼ੁਲਮ ਵਿਰੁੱਧ ਇੱਕਜੁੱਟ ਹੋ ਕੇ ਲੜਨ ਲਈ ਤਿਆਰ ਹਨ। ਆਉਣ ਵਾਲੇ ਦਿਨਾਂ 'ਚ ਕੇਂਦਰ ਖਿਲਾਫ਼ ਕਿਸਾਨ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਉਪਰ ਅੱਤਿਆਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਸਰਕਾਰ ਦੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਗੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ।

ABOUT THE AUTHOR

...view details