ਰੋਪੜ: ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਰੂਪਨਗਰ ਵੱਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਦਫਤਰ ਮੀਆਂਪੁਰ ਵਿਖੇ ਜਮ੍ਹਾ ਕਰਵਾਉਣ ਦੇ ਦਿੱਤੇ ਸੱਦੇ ਨੂੰ ਲੈ ਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਦੀ ਅਗਵਾਈ ਹੇਠ ਮੀਆਂਪੁਰ ਵਿਖੇ ਚਿੱਪ ਵਾਲੇ ਮੀਟਰ ਪੁੱਟੇ ਗਏ l ਇਸ ਪ੍ਰੋਗਰਾਮ ਨੂੰ ਲੈ ਕੇ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਅਤੇ ਇਸ ਮਾਮਲੇ ਨੂੰ ਠੰਡਾ ਕਰਨ ਲਈ ਬਿਜਲੀ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਆਪਣੀ ਪੂਰੀ ਵਾਹ ਲਾਈ ਗਈ।
ਰੋਪੜ 'ਚ ਕਿਸਾਨਾਂ ਨੇ ਪੱਟ ਸੁੱਟੇ ਚਿੱਪ ਵਾਲੇ ਬਿਜਲੀ ਮੀਟਰ, ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਵਾਨੀ - farmers protested
ਰੋਪੜ ਵਿੱਚ ਕਿਸਾਨ ਜਥੇਬੰਦੀਆਂ ਨੇ ਬਿਜਲੀ ਵਿਭਾਗ ਵੱਲੋਂ ਲਗਾਏ ਗਏ ਚਿੱਪ ਵਾਲੇ ਬਿਜਲੀ ਮੀਟਰਾਂ ਨੂੰ ਪੁੱਟ ਸੁੱਟਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੁਫਤ ਬਿਜਲੀ ਦੀਆਂ ਗੱਲਾਂ ਕਰਕੇ ਸਰਕਾਰ ਹੁਣ ਚੋਰਾਂ ਵਾਂਗ ਲੋਕਾਂ ਦੇ ਘਰਾਂ ਵਿੱਚ ਚਿੱਪ ਵਾਲੇ ਬਿਜਲੀ ਮੀਟਰ ਲਗਾ ਰਹੀ ਹੈ।
Published : Feb 3, 2024, 9:00 AM IST
ਨਹੀਂ ਲੱਗਣਗੇ ਚਿੱਪ ਵਾਲੇ ਬਿਜਲੀ ਮੀਟਰ: ਇਸ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨ ਜਥੇਬੰਦੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਇਹ ਵਿਸ਼ਵਾਸ਼ ਦਿਵਾਇਆ ਕਿ 5 ਫਰਵਰੀ ਤੱਕ ਕਿਸਾਨਾਂ ਦੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਾਰਵਾਈ ਜਾਵੇਗੀ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਅੱਜ ਦੇ ਦਿੱਤੇ ਸੱਦੇ ਉੱਤੇ ਉਨ੍ਹਾਂ ਵੱਲੋਂ ਚਿੱਪ ਵਾਲੇ ਬਿਜਲੀ ਮੀਟਰ ਪੁੱਟੇ ਗਏ ਹਨ l ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇਦਿਆਂ ਅਤੇ ਵਿਭਾਗ ਵੱਲੋਂ ਸਾਡੇ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਫਿਰ ਵੀ ਚੋਰੀ ਛਿਪੇ ਮੀਟਰ ਲਗਾਏ ਜਾ ਰਹੇ ਹਨ, ਜਿਸ ਦਾ ਜਥੇਬੰਦੀ ਡਟ ਕੇ ਵਿਰੋਧ ਕਰੇਗੀ ਅਤੇ ਮੀਟਰ ਨਹੀਂ ਲੱਗਣ ਦੇਵੇਗੀ।
- ਕੂੜੇ ਦੇ ਡੰਪ ਨੂੰ ਹੱਡਾ ਰੋੜੀ 'ਚ ਤਬਦੀਲ ਕਰਨ 'ਤੇ ਭੜਕੇ ਬਠਿੰਡਾ ਦੇ ਲੋਕ, ਕਿਹਾ-ਸਿਆਸੀ ਲਾਹੇ ਲੈਂਦੀਆਂ ਸਰਕਾਰਾਂ, ਪਰ ਲੋਕਾਂ ਦੀ ਨਹੀਂ ਲੈਂਦਾ ਕੋਈ ਸਾਰ
- ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
- ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਦੌਰਾਨ ਕੁੱਟਣ ਦੇ ਮਾਮਲੇ ’ਚ ਪੁਲਿਸ ਅਫਸਰ ਨੇ ਦਿੱਤੀ ਸਫਾਈ, ਕਿਹਾ- ਫੈਲਾਈਆਂ ਜਾ ਰਹੀ ਹਨ ਗਲਤ ਅਫਵਾਹਾਂ
ਮੀਟਰਾਂ ਦਾ ਵਿਰੋਧ ਲਗਾਤਾਰ ਜਾਰੀ: ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਚਿੱਪ ਵਾਲੇ ਬਿਜਲੀ ਮੀਟਰਾਂ ਨੂੰ ਲੈ ਕੇ ਕਾਫੀ ਦੇਰ ਤੋਂ ਇੱਕ ਖਦਸ਼ਾ ਜਾਹਰ ਕੀਤਾ ਜਾ ਰਿਹਾ ਹੈ ਕਿ ਜੇਕਰ ਚਿੱਪ ਵਾਲੇ ਮੀਟਰ ਲਗਾ ਦਿੱਤੇ ਜਾਣਗੇ ਤਾਂ ਕੁੱਝ ਸਮੇਂ ਮਗਰੋਂ ਇਨ੍ਹਾਂ ਦੀ ਕਾਰਜ ਪ੍ਰਣਾਲੀ ਵੀ ਬਦਲ ਦਿੱਤੀ ਜਾਵੇਗੀ ਅਤੇ ਇਹ ਮੀਟਰ ਕੇਵਲ ਰੀਚਾਰਜ ਕਰਨ ਉੱਤੇ ਹੀ ਚੱਲਣਗੇ। ਜਦਕਿ ਕਿਸਾਨਾਂ ਨੂੰ ਬਿਜਲੀ ਮੁਫਤ ਦਿੱਤੀ ਗਈ ਹੈ। ਜੇਕਰ ਰੀਚਾਰਜ ਵਾਲੇ ਮੀਟਰ ਲੱਗ ਗਏ ਤਾਂ ਉਸ ਦਾ ਸਿੱਧਾ ਅਸਰ ਕਿਸਾਨੀ ਉੱਤੇ ਪਵੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਖਰਾਬ ਹੋਵੇਗੀ। ਜਿਸ ਕਾਰਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਉੱਤੇ ਬਿਜਲੀ ਮੀਟਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਜੇਕਰ ਧੱਕੇ ਨਾਲ ਚਿੱਪ ਵਾਲੇ ਬਿਜਲੀ ਮੀਟਰ ਲਗਾਏਗੀ ਤਾਂ ਕਿਸਾਨ ਵੀ ਪਿੱਛੇ ਨਹੀਂ ਹਟਣਗੇ ਅਤੇ ਸੂਬਾ ਪੱਧਰੀ ਪ੍ਰਦਰਸ਼ਨ ਸਰਕਾਰ ਵਿਰੁੱਧ ਉਲੀਕਿਆ ਜਾਵੇਗਾ।