ਪੰਜਾਬ

punjab

ETV Bharat / state

ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਕੀਤਾ ਪ੍ਰਦਰਸ਼ਨ, ਦਿੱਤੀ ਵੱਡੇ ਸੰਘਰਸ਼ ਦੀ ਚਿਤਵਾਨੀ - PUNJAB TEACHERS UNION PROTESTED

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਧਰਨਾ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਹੈ।

PUNJAB TEACHERS UNION PROTESTED
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਕੀਤਾ ਪ੍ਰਦਰਸ਼ਨ (ETV BHARAT PUNJAB (ਪੱਤਰਕਾਰ,ਰੋਪੜ))

By ETV Bharat Punjabi Team

Published : Dec 6, 2024, 9:37 PM IST

ਸ੍ਰੀ ਅਨੰਦਪੁਰ ਸਾਹਿਬ (ਰੋਪੜ): ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਦੇ ਬੱਸ ਸਟੈਂਡ ਨੇੜੇ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਨੂੰ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਸੰਬੋਧਨ ਕਰਦਿਆਂ ਕਿਹਾ ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਪੀ ਟੀ ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਸਿੱਖਿਆ ਨੀਤੀ 2020 ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ।

ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ (ETV BHARAT PUNJAB (ਪੱਤਰਕਾਰ,ਰੋਪੜ))

ਪ੍ਰਦਰਸ਼ਨਕਾਰੀਆਂ ਨੇ ਰੱਖੀਆਂ ਮੰਗਾਂ

ਇਸ ਤੋਂ ਇਲਾਵਾ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ 'ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ 'ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।


ਮੀਟਿੰਗ ਦਾ ਲਿਖਤੀ ਸਮਾਂ ਮਿਲਣ ਉਪਰੰਤ ਸਮਾਪਤੀ


ਰੋਸ ਰੈਲੀ ਉਪਰੰਤ ਸਿੱਖਿਆ ਮੰਤਰੀ ਦੇ ਘਰ ਪਿੰਡ ਗੰਭੀਰਪੁਰ ਵੱਲ ਰੋਸ ਮਾਰਚ ਕੀਤਾ ਗਿਆ। ਜਿੱਥੇ ਤਹਿਸੀਲਦਾਰ ਸੰਦੀਪ ਕੁਮਾਰ ਸ੍ਰੀ ਅਨੰਦਪੁਰ ਸਾਹਿਬ ਨੇ 16 ਦਸੰਬਰ ਨੂੰ 10 ਵਜੇ ਸਿੱਖਿਆ ਮੰਤਰੀ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਦਾ ਲਿਖਤੀ ਸਮਾਂ ਦੇਣ ਉਪਰੰਤ ਮਾਰਚ ਦੀ ਸਮਾਪਤੀ ਕੀਤੀ ਗਈ। ਸਾਂਝੇ ਅਧਿਆਪਕ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਨੇ ਅਧਿਆਪਕਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਦੇ ਸਮੁੱਚੇ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨੂੰ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

ABOUT THE AUTHOR

...view details