ਤਰਨ ਤਾਰਨ:ਆਪਣੇ ਪਰਿਵਾਰ ਦੇ ਚੰਗੇ ਤੇ ਸੁਨਹਿਰੇ ਭਵਿੱਖ ਵਾਸਤੇ ਵਿਦੇਸ਼ ਗਏ ਨੌਜਵਾਨਾਂ ਨੂੰ ਕਈ ਵਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਹੀ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਪੱਟੀ ਤੋਂ ਜਿੱਥੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਵਾਸਤੇ ਕਤਰ ਗਏ ਨੌਜਵਾਨ ਨੂੰ ਉਥੇ ਵਾਪਰੇ ਇੱਕ ਐਕਸੀਡੈਂਟ ਦੀ ਸਜ਼ਾ ਵੱਜੋਂ ਦੋ ਸਾਲ ਦੀ ਕੈਦ ਅਤੇ 55 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਕਤਰ ਦੀ ਅਦਾਲਤ ਦੇ ਵੱਲੋਂ ਸਜ਼ਾ ਸੁਣਾਏ ਜਾਣ ਦੀ ਖਬਰ ਜਦੋਂ ਤੋਂ ਮਿਲੀ ਹੈ ਉਸ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੈ। ਕਿਉਂਕਿ ਪਰਿਵਾਰ 55 ਲੱਖ ਰੁਪਏ ਦੇਣ ਤੋਂ ਅਸਮਰਥ ਹੈ। ਪਹਿਲਾਂ ਹੀ ਪਰਿਵਾਰ ਵੱਲੋਂ ਪੁਤੱਰ ਨੂੰ ਮੁਸ਼ਕਿਲਾਂ ਦੇ ਨਾਲ ਬਾਹਰ ਭੇਜਿਆ ਗਿਆ ਸੀ ਅਤੇ ਹੁਣ ਉਸ 'ਤੇ ਪਈ ਮੁਸੀਬਤ ਨੇ ਹਾਲਤ ਖਰਾਬ ਕਰ ਦਿੱਤੀ ਹੈ।
ਨੌਜਵਾਨ ਦੇ ਟਰੱਕ ਨਾਲ ਹੋਈ ਸੀ ਵਿਅਕਤੀ ਦੀ ਮੌਤ:ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਨੇ ਦੋ ਸਾਲ ਪਹਿਲਾਂ ਕਰੀਬ 15 ਲੱਖ ਦਾ ਕਰਜ਼ਾ ਚੁੱਕ ਕੇ ਆਪਣੇ ਇਕਲੌਤੇ ਪੁੱਤਰ ਨੂੰ ਘਰ ਦੇ ਹਾਲਾਤ ਸੁਖਾਲੇ ਬਣਾਉਣ ਲਈ ਵਿਦੇਸ਼ (ਕਤਰ) ਭੇਜਿਆ ਸੀ, ਜੋ ਕਿ ਉੱਥੇ ਟਰੱਕ ਚਲਾਉਣ ਦਾ ਕੰਮ ਕਰ मी। 14 ਮਾਰਚ 2024 ਨੂੰ ਟਰਾਲਾ ਚਲਾਉਂਦੇ ਸਮੇਂ ਹਾਦਸੇ ਵਿੱਚ ਇੱਕ ਵਿਅਕਤੀ ਮੌਤ ਹੋ ਗਈ ਸੀ ਤੇ ਪੁਲਿਸ ਵੱਲੋਂ ਸਾਹਿਲਪ੍ਰੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਅਦਾਲਤ ਪੇਸ਼ ਕੀਤਾ ਗਿਆ।