ਪੰਜਾਬ

punjab

ETV Bharat / state

ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਗਨਮੈਨਾਂ ਦੀ ਲੜਾਈ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ - Musawalas fathers gunmen - MUSAWALAS FATHERS GUNMEN

ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗਨਮੈਨਾਂ ਦੀ ਲੜਾਈ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦੀ ਕੋਈ ਨਿਜੀ ਲੜਾਈ ਸੀ ਜਿਸ ਕਾਰਨ ਦੋਵਾਂ ਦੀ ਬਹਿਸ ਹੋਈ ਅਤੇ ਮਾਮਲਾ ਕੁੱਟਮਾਰ ਤੱਕ ਪਹੁੰਚ ਗਿਆ।

In the case of Sidhu Musawala's father's gunmen's fight, the police started an investigation
ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਗਨਮੈਨਾਂ ਦੀ ਲੜਾਈ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ (Masna Reporter)

By ETV Bharat Punjabi Team

Published : Aug 31, 2024, 6:08 PM IST

ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਗਨਮੈਨਾਂ ਦੀ ਲੜਾਈ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ (Masna Reporter)

ਮਾਨਸਾ:ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਦੇ ਵਿੱਚ ਤੈਨਾਤ ਤਿੰਨ ਗੰਨਮੈਨਾਂ ਦੀ ਆਪਸ ਦੇ ਵਿੱਚ ਲੜਾਈ ਹੋਈ ਹੈ। ਜਿਸ ਦੌਰਾਨ ਇੱਕ ਗਨਮੈਨ ਨੂੰ ਗੰਭੀਰ ਸੱਟਾਂ ਲੱਗਣ ਦੇ ਚਲਦਿਆਂ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਹੁਣ ਮਾਨਸਾ ਪੁਲਿਸ ਨੇ ਵੀ ਇਸ ਮਾਮਲੇ ਦੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਨਸਾ ਪੁਲਿਸ ਦੇ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਦੇ ਵਿੱਚ ਤੈਨਾਤ ਤਿੰਨ ਕਰਮਚਾਰੀਆਂ ਦੀ ਦੇਰ ਰਾਤ ਆਪਸ ਦੇ ਵਿੱਚ ਲੜਾਈ ਹੋਈ ਹੈ। ਜਿਸ ਦੌਰਾਨ ਗੁਰਦੀਪ ਸਿੰਘ ਨਾਮੀ ਗਨਮੈਨ ਗੰਭੀਰ ਜਖਮੀ ਹੋਇਆ ਹੈ ਜਿਸ ਨੂੰ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।

ਸਿਵਿਲ ਹਸਪਤਾਲ ਦੇ ਵਿੱਚ ਦਾਖਲ ਇੱਕ ਗਾਰਡ: ਉਹਨਾਂ ਦੱਸਿਆ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਦੇ ਵਿੱਚ ਤਾਇਨਾਤ ਕਰਮਚਾਰੀ ਅਰੁਣ ਕੁਮਾਰ ਵਿਕਰਮਜੀਤ ਸਿੰਘ ਅਤੇ ਗੁਰਦੀਪ ਸਿੰਘ ਦੀ ਆਪਸ ਦੇ ਵਿੱਚ ਲੜਾਈ ਹੋਈ ਹੈ। ਜਿਸ ਦੌਰਾਨ ਗੁਰਦੀਪ ਸਿੰਘ ਦੇ ਸੱਟਾਂ ਲੱਗੀਆਂ ਹਨ ਜਿਸ ਨੂੰ ਸਿਵਿਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਗੁਰਦੀਪ ਸਿੰਘ ਦੇ ਦੱਸਣ ਮੁਤਾਬਕ ਅਰੁਣ ਕੁਮਾਰ ਨੇ ਉਸਦੇ ਸਿਰ ਦੇ ਵਿੱਚ ਲੋਹੇ ਦਾ ਕੜਾ ਮਾਰ ਕੇ ਉਸ ਨੂੰ ਜ਼ਖਮੀ ਕੀਤਾ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੇ ਵਿੱਚ ਜੋ ਵੀ ਕਰਮਚਾਰੀ ਦੋਸ਼ੀ ਪਾਇਆ ਗਿਆ। ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਡਿਸਿਪਲਨ ਪੁਲਿਸ ਦੇ ਵਿੱਚ ਡਿਸਿਪਲਨ ਖਰਾਬ ਕਰਨਾ ਦੇ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਵੱਖਰੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details