ਬਠਿੰਡਾ: ਬੀਤੇ ਦਿਨ ਬਠਿੰਡਾ ਦੇ 100 ਫੁੱਟੀ ਰੋਡ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਚਲੇ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਭੰਨਣ ਵਾਲੇ ਸ਼ਰਾਰਤੀ ਅਨਸਰ ਨੂੰ ਬਠਿੰਡਾ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐਸਪੀਡੀ ਅਜੇ ਗਾਂਧੀ ਨੇ ਦੱਸਿਆ ਕਿ ਅੱਜ ਸੇਵੇਰੇ ਥਾਣਾ ਸਿਵਲ ਲਾਈਨਜ ਬਠਿੰਡਾ ਨੂੰ ਇੱਕ ਇਤਲਾਹ ਮਿਲੀ ਕਿ ਗੁਰੂਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਨੇੜੇ 100 ਫੁੱਟੀ ਰੋਡ ਬਠਿੰਡਾ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰੂਦੁਆਰਾ ਸਾਹਿਬ ਦੀਆਂ ਬਾਹਰ ਵਾਲੀਆਂ ਖਿੜਕੀਆਂ ਦੇ ਇੱਟਾਂ ਰੋੜੇ ਮਾਰ ਕੇ ਸ਼ੀਸ਼ੇ ਤੋੜ ਦਿੱਤੇ ਸਨ। ਜਿਸ ਸਬੰਧੀ ਕਾਰਵਾਈ ਕਰਦਿਆਂ 24 ਘੰਟਿਆਂ ਅੰਦਰ ਹੀ ਮੁਲਜ਼ਮ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ ਲਈ ਇੰਚਾਰਜ ਸੀ.ਆਈ.ਏ-1/2 ਅਤੇ ਥਾਣਾ ਸਿਵਲ ਲਾਈਨਜ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸੀ।
ਬਠਿੰਡਾ ਦੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਦਾ ਮਾਮਲਾ, ਪੁਲਿਸ ਨੇ ਕੁਝ ਹੀ ਘੰਟਿਆਂ 'ਚ ਕੀਤਾ ਮੁਲਜ਼ਮ ਗਿਰਫ਼ਤਾਰ - GURUDWARA SAHIB BATHINDA
ਬੀਤੇ ਦਿਨ ਬਠਿੰਡਾ ਦੇ ਗੁਰੁਦੂਆਰਾ ਸਾਹਿਬ ਵਿਖੇ ਪਥਰ ਮਾਰ ਕੇ ਸ਼ੀਸ਼ੇ ਤੋੜਨ ਵਾਲਾ ਮੁਲਜ਼ਮ ਪੁਲਿਸ ਵੱਲੋਂ ਕੁਝ ਹੀ ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਸਖ਼ਤੀ ਨਾਲ ਪੁੱਛਗਿੱਛ ਕਰਦੇ ਹੋਏ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
Published : Sep 2, 2024, 11:04 AM IST
ਝੁਗੀਆਂ 'ਚ ਰਹਿੰਦਾ ਮੁਲਜ਼ਮ:ਪੁਲਿਸਵੱਲੋਂ ਰਸਤੇ ਵਿੱਚ ਲੱਗੇ ਵੱਖ-ਵੱਖ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਟੈਕਨੀਕਲ ਸਾਧਨਾਂ ਦੀ ਮੱਦਦ ਨਾਲ ਮੁੱਕਦਮਾ ਟਰੇਸ ਕਰਕੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਦੋਸ਼ੀ ਦੀ ਪਛਾਣ ਗੁਰਦੀਪ ਉਰਫ ਫੌਜੀ ਉਰਫ ਪੌਪੀ ਪੁੱਤਰ ਛੋਟਾ ਸਿੰਘ ਵਾਸੀ ਝੁੱਗੀਆਂ 100 ਫੁੱਟ ਰੋਡ ਵਜੋਂ ਹੋਈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਗੁਰਦੀਪ ਸਿੰਘ ਪੇਂਟਰ ਦਾ ਕੰਮ ਕਰਦਾ ਹੈ ਅਤੇ ਪੁਲਿਸ ਰਿਮਾਂਡ ਲੈਕੇ ਪੁੱਛਗਿੱਛ ਜਾਵੇਗੀ ਕਿ ਆਖਰ ਉਸ ਵੱਲੋਂ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ।
- "ਕੰਗਨਾ ਬਾਜ ਆ ਜਾਏ ..." ਕੰਗਨਾ ਰਣੌਤ ਨੂੰ ਲੈ ਕੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਭਾਜਪਾ ਨੂੰ ਦਿੱਤੀ ਇਹ ਸਲਾਹ - Kanwarpal Singh Rana On Kangana
- ਬਠਿੰਡਾ 'ਚ ਸ਼ਰਾਰਤੀ ਅਨਸਰ ਨੇ ਮਾਰੇ ਗੁਰਦੁਆਰਾ ਸਾਹਿਬ ਦੀ ਡਿਓੜੀ 'ਤੇ ਪਥੱਰ, ਤੋੜੇ ਸ਼ੀਸ਼ੇ - Gurdwara Sahib In Bathinda
- 'ਆਪ' ਵਿਧਾਇਕ ਅਮਾਨਤੁੱਲਾ ਦੇ ਘਰ 'ਤੇ ED ਦਾ ਛਾਪਾ; ਭਾਰੀ ਪੁਲਿਸ ਬਲ ਤੈਨਾਤ, 'ਆਪ' ਨੇ ਖੋਲ੍ਹਿਆ ਮੋਰਚਾ - ED raid on Amanatullah Khan house
ਮੁਲਜ਼ਮਾਂ ਨੂੰ ਮਿਲੇ ਸਖਤ ਸਜ਼ਾ: ਜ਼ਿਕਰਯੋਗ ਹੈ ਕਿ ਪਹਿਲਾਂ ਵੀ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਵਿੱਚ ਕਈ ਥਾਵਾਂ 'ਤੇ ਮੁਲਜ਼ਮ ਕਾਬੂ ਕੀਤੇ ਗਏ ਹਨ ਅਤੇ ਕਈ ਮੁਲਜ਼ਮ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਜਿਨਾਂ ਨੂੰ ਕਾਬੂ ਕਰਕੇ ਸਿੱਖ ਸੰਗਤ ਵੱਲੋਂ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਅਕਸਰ ਹੀ ਅਜਿਹੇ ਮਾਮਲ਼ਿਆਂ ਵਿੱਚ ਕਾਬੂ ਕੀਤੇ ਗਏ ਮੁਲਜ਼ਮ ਮਾਨਸਿਕ ਤੌਰ 'ਤੇ ਬਿਮਾਰ ਕਹੇ ਜਾਂਦੇ ਹਨ। ਜਿਸ ਤਹਿਤ ਹੁਣ ਬਠਿੰਡਾ ਪੁਲਿਸ ਵੱਲੋਂ ਇਸ ਮੁਲਜ਼ਮ ਦੀ ਡਾਕਟਰੀ ਜਾਂਚ ਦੀ ਗੱਲ ਵੀ ਆਖੀ ਜਾ ਰਹੀ ਹੈ।