ਚੰਡੀਗੜ੍ਹ:ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਇੱਕ ਜੂਨ ਨੂੰ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਕੁੱਲ੍ਹ 40 ਨਾਮ ਹਨ ਅਤੇ ਇਨ੍ਹਾਂ ਨਾਵਾਂ ਦੇ ਅੰਦਰ ਦਿੱਲੀ ਉੱਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਦਾ ਨਾਮ ਜੇਲ੍ਹ ਬੰਦ ਹੋਣ ਦੇ ਬਾਵਜੂਦ ਵੀ ਸ਼ਾਮਿਲ ਹੈ।
ਪੰਜਾਬ ਲੋਕ ਸਭਾ ਲਈ 'ਆਪ' ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ, ਕੇਜਰੀਵਾਲ ਦਾ ਨਾਮ ਟਾਪ 'ਤੇ, ਜੇਲ੍ਹ ਬੰਦ ਮਨੀਸ਼ ਸਿਸੋਦੀਆਂ ਸਮੇਤ ਲਿਸਟ 'ਚ ਕੁੱਲ੍ਹ 40 ਨਾਮ - AAP list of star campaigners - AAP LIST OF STAR CAMPAIGNERS
ਲੋਕ ਸਭਾ ਚੋਣਾਂ 2024 ਕਾਰਣ ਮਾਹੌਲ ਗਰਮਾਇਆ ਹੋਇਆ ਹੈ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਮਿਲਣ ਮਗਰੋਂ ਆਪ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
Published : May 13, 2024, 7:47 PM IST
|Updated : May 13, 2024, 9:59 PM IST
ਇਹ ਮੁੱਖ ਨਾਮ ਹਨ ਸ਼ਾਮਿਲ:ਇਸ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਸਭ ਤੋਂ ਪਹਿਲਾਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਦੂਜੇ ਨੰਬਰ 'ਤੇ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਤਿੰਦਰ ਜੈਨ, ਰਾਘਵ ਚੱਢਾ, ਸੌਰਭ ਭਾਰਦਵਾਜ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ ਅਤੇ ਆਤਿਸ਼ੀ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ।
- ਲੁਧਿਆਣਾ ਤੋਂ ਆਪ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਨੇ ਨਾਮਜ਼ਦਗੀ ਕੀਤੀ ਦਾਖਿਲ, ਕਿਹਾ- 13-0 ਨਾਲ 'ਆਪ' ਦੀ ਹੋਵੇਗੀ ਹੂੰਝਾ ਫੇਰ ਜਿੱਤ - Ashok Prashar filed nomination
- ਸਾਬਕਾ ਸੀਐੱਮ ਚਰਨਜੀਤ ਚੰਨੀ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਵਾਲੇ ਮਾਮਲੇ ਚ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ - Punjab Women Commission ON CHANI
- ਲੁਧਿਆਣਾ 'ਚ 1984 ਦੰਗਾ ਪੀੜਤਾਂ ਵੱਲੋਂ ਫਿਰ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਵਿਰੋਧ, ਰਾਜਾ ਵੜਿੰਗ 'ਤੇ ਇੰਦਰਾ ਗਾਂਧੀ ਦੀ ਤਸਵੀਰ ਵਾਲੀ ਟੀਸ਼ਰਟ ਪਾਉਣ ਦਾ ਇਲਜ਼ਾਮ - 1984 victims on Raja Waring
ਜੇਲ੍ਹ ਤੋਂ ਕੇਜਰੀਵਾਲ ਦੇ ਬਾਹਰ ਆਉਣ ਮਗਰੋਂ ਆਈ ਲਿਸਟ:ਦੱਸ ਦਈਏ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਰਾਜਧਾਨੀ ਦੇ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਪਿਛਲੇ 50 ਦਿਨਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਜੇਲ੍ਹ ਅੰਦਰ ਬੰਦ ਸਨ। ਹੁਣ ਬੀਤੇ ਦਿਨੀ ਦੇਸ਼ ਦੀ ਸਰਵਉੱਚ ਅਦਾਲਤ ਨੇ ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਇਸ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਹੀ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਹੋਈ ਹੈ। ਇਸ ਲਿਸਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਟਾਪ ਉੱਤੇ ਹੈ। ਦੱਸ ਦਈਏ ਪੰਜਾਬ ਦੀਆਂ ਕੁੱਲ੍ਹ 13 ਲੋਕ ਸਭਾ ਸੀਟਾਂ ਲਈ ਚੋਣਾਂ 1 ਜੂਨ ਦਿਨ ਸ਼ਨਿੱਚਰਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਸਾਰੀਆਂ ਪਾਰਟੀਆਂ ਆਪਣੀ ਜ਼ੋਰ ਅਜਮਾਇਸ਼ ਕਰ ਰਹੀਆਂ ਨੇ।