ਬਰਨਾਲਾ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਅਤੇ ਬੀਐਸਐਫ਼ ਦੇ ਜਵਾਨ ਪੂਰੀ ਤਰ੍ਹਾਂ ਨਾਲ ਡਿਊਟੀ ਉੱਪਰ ਸਰਗਰਮ ਹੋ ਗਏ ਹਨ। ਬਰਨਾਲਾ ਵਿੱਚ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀਐਸਐਫ਼ ਨੇ ਮਿਲ ਕੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਫ਼ਲੈਗ ਮਾਰਚ ਕੱਢਿਆ ਗਿਆ। ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਪੂਰੀ ਅਮਨ ਸ਼ਾਂਤੀ ਨਾਲ ਨੇਪਰੇ ਚੜਾਉਣ ਦਾ ਦਾਅਵਾ ਕੀਤਾ ਗਿਆ। ਉਥੇ ਅਸਲਾ ਧਾਰਕਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾ ਕਰਵਾਉਣ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕਿਹਾ ਕਿ ਲੋਕ ਚੋਣਾਂ 2024 ਦੇ ਸਬੰਧੀ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਜਿਸ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਏਰੀਏ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਪੁਲਿਸ ਅਤੇ ਬੀਐਸਐਫ਼ ਦੇ ਜਵਾਨ ਪੂਰੀ ਤਰ੍ਹਾਂ ਸਰਗਰਮ ਹਨ। ਉਹਨਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਦੇ ਏਰੀਏ ਵਿੱਚ ਫ਼ਲੈਗ ਮਾਰਚ ਪੁਲਿਸ ਪ੍ਰਸ਼ਾਸ਼ਨ ਅਤੇ ਬੀਐਸਐਫ਼ ਦੀ ਟੁਕੜੀ ਨੂੰ ਨਾਲ ਲੈ ਕੇ ਕੱਢਿਆ ਗਿਆ ਹੈ।