ਅੰਮ੍ਰਿਤਸਰ:ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ ਕਈ ਹਫਤਿਆਂ ਤੋਂ ਕੁਝ ਨੌਜਵਾਨਾਂ ਵੱਲੋਂ ਰਾਤ ਦੇ ਸਮੇਂ ਮੋਬਾਇਲ ਚੋਰੀ ਅਤੇ ਗਹਿਣੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਸ ਨੂੰ ਲੈ ਕੇ ਪੁਲਿਸ ਵੀ ਇਨ੍ਹਾਂ ਨੌਜਵਾਨਾਂ ਤੋਂ ਪਰੇਸ਼ਾਨ ਨਜ਼ਰ ਆ ਰਹੀ ਸੀ। ਪਰ ਅੰਮ੍ਰਿਤਸਰ ਸੁਲਤਾਨਵਿੰਡ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ ਵਨ ਡਾਕਟਰ ਦਰਪਣ ਆਲੂਵਾਲੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਰਾਤ ਦੇ ਸਮੇਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੁਲਿਸ ਨੂੰ ਸਫਲਤਾ ਹਾਸਿਲ ਹੋਈ। ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਜਿਨਾਂ ਦੇ ਕੋਲੋਂ ਕਿ 40 ਦੇ ਕਰੀਬ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ ਅਤੇ ਕੁਝ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ।
ਚੋਰੀ ਦੀਆਂ ਵਾਰਦਾਤਾਂ: ਪੁਲਿਸ ਅਧਿਕਾਰੀ ਡਾ.ਦਰਪਣ ਆਹਲੂਵਾਲੀਆਂ ਨੇ ਦੱਸਿਆ ਕਿ ਪੁੱਛ ਕੇ ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ 700 ਦੇ ਕਰੀਬ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੌਰਾਨ ਇਨ੍ਹਾਂ ਵੱਲੋਂ ਕਈ ਕੀਮਤੀ ਗਹਿਣੇ ਵੀ ਚੋਰੀ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਕਾਲਾ ਕੱਛਾ ਗੈਂਗ ਤੋਂ ਪ੍ਰਭਾਵਿਤ ਹੋ ਕੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਪਹਿਲਾਂ ਵੀ ਛੋਟੀਆਂ-ਮੋਟੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਜਿਸ ਕਰਕੇ ਇਨ੍ਹਾਂ ਤੇ ਵੱਖ-ਵੱਖ ਥਾਣਿਆਂ ਦੇ ਵਿੱਚ ਪਹਿਲਾਂ ਤੋਂ ਵੀ ਮਾਮਲੇ ਦਰਜ ਹਨ।