ਫਤਿਹਗੜ੍ਹ ਸਾਹਿਬ :ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹੋਈ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਡਿਊਲ ਕਾਸਟ ਅਤੇ ਸਿੱਖਾਂ ਦੀਆਂ ਵੋਟਾਂ ਬਣਵਾਉਣ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਪੰਜਾਬ ਦੇ ਲੋਕਾਂ ਦੀ ਜਮੀਰ ਮਰ ਚੁੱਕੀ: ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਹੋ ਰਹੀਆਂ ਬੇਅਦਬੀਆਂ ਇੱਕ ਚਿੰਤਾ ਦਾ ਵਿਸ਼ਾ ਹੈ। ਉੱਥੇ ਹੀ ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਲੋਂ 6 ਜੂਨ ਦੇ ਮਹੀਨੇ ਦੇ ਵਿੱਚ ਸੱਤ ਐਮਪੀ ਕਾਂਗਰਸ ਦੇ ਜਿੱਤਾ ਕੇ ਭੇਜੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਜਮੀਰ ਮਰ ਚੁੱਕੀ ਹੈ ਉਹ ਆਪਣੇ ਹੱਕ ਲਈ ਵੀ ਅਵਾਜ ਨਹੀਂ ਉਠਾ ਸਕਦੇ। ਜਦੋਂ ਕਿ ਉਨ੍ਹਾਂ ਨੂੰ ਪਤਾ ਸੀ ਕਿ 6 ਜੂਨ ਘੱਲੂਘਾਰਾ ਹੁੰਦਾ ਹੈ। ਉਨ੍ਹਾਂ ਨੇ 6 ਜੂਨ 1984 ਦੇ ਵਿੱਚ ਕਾਂਗਰਸ ਦੇ ਵੱਲੋਂ ਸ੍ਰੀ ਦਰਬਾਰ ਸਾਹਿਬ 'ਤੇ ਮਿਲਟਰੀ ਹਮਲਾ ਕਰਵਾਇਆ ਗਿਆ ਸੀ। ਜਿਸ ਕਾਰਨ ਕੌਮੀਅਤ ਟੁੱਟਦੀ ਜਾ ਰਹੀ ਹੈ ਜਿਸ ਨੂੰ ਲੋਕ ਭੁੱਲਦੇ ਜਾ ਰਹੇ ਹਨ।