ਚੰਡੀਗੜ੍ਹ:ਬੀਤੇ ਦਿਨੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਫਿਰ ਮਾਪਿਆਂ ਨੇ ਐਲਾਨ ਕੀਤਾ ਸੀ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਲੋਕ ਸਭਾ ਦੇ ਸਭ ਤੋਂ ਵੱਡੇ ਸਮਾਗਮ ਵਿੱਚ ਹਿੱਸਾ ਲਵੇਗਾ ਅਤੇ ਅਜ਼ਾਦ ਉਮੀਦਵਾਰ ਵਜੋਂ ਪੰਥਕ ਹਲਕੇ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਰੇਗਾ। ਅੰਮ੍ਰਿਤਪਾਲ ਦੇ ਚੋਣ ਮੈਦਾਨ ਵਿੱਚ ਉਤਰਨ ਮਗਰੋਂ ਹੁਣ ਉਸ ਨੂੰ ਪੁਰਾਣੀ ਪਾਰਟੀ ਦਾ ਸਮਰਥਨ ਮਿਲਿਆ ਹੈ।
ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਨੂੰ ਮਿਲਿਆ ਪੁਰਾਣੀ ਪਾਰਟੀ ਦਾ ਸਮਰਥਨ, ਇਸ ਪਾਰਟੀ ਨੇ ਆਪਣੇ ਉਮੀਦਵਾਰ ਦਾ ਨਾਮ ਲਿਆ ਵਾਪਿਸ - support of candidate Amritpal
ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਉਤਰ ਰਿਹਾ ਹੈ ਅਤੇ ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੰਮ੍ਰਿਤਪਾਲ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।
Published : Apr 29, 2024, 5:48 PM IST
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਮਰਥਨ ਦਾ ਐਲਾਨ:ਅੰਮ੍ਰਿਤਪਾਲ ਦੇ ਚੋਣ ਮੈਦਾਨ ਵਿੱਚ ਉਤਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਪ੍ਰਸਤ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਇਸ ਪੰਥਕ ਹਲਕੇ ਤੋਂ ਆਪਣੇ ਉਮੀਦਵਾਰ ਦਾ ਨਾਮ ਵੀ ਜਲਦ ਵਾਪਸ ਲੈ ਲੈਣਗੇ ਅਤੇ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹਿੱਤ ਲਈ ਅੰਮ੍ਰਿਤਪਾਲ ਦੇ ਹੱਕ ਵਿੱਚ ਸਮਰਥਨ ਕਰਨਗੇ।
- ਪੰਜਾਬ ਦੇ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਓਰੇਂਜ ਅਲਰਟ, ਯੈਲੋ ਅਲਰਟ ਦੀ ਵੀ ਦਿੱਤੀ ਚਿਤਾਵਨੀ - Punjab Weather Update
- ਬਰਸਾਤਾਂ ਕਾਰਨ ਫਸਲਾਂ ਦੇ ਹੋ ਰਹੇ ਨੁਕਸਾਨ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਗਟਾਈ ਚਿੰਤਾ - Farmer leader Sarwan Singh
- ਲੁਧਿਆਣਾ ਕੋਰਟ ਕੰਪਲੈਕਸ ਦੀ ਪਾਰਕਿੰਗ 'ਚ ਵਕੀਲ ਦੀ ਗੱਡੀ ਨੂੰ ਲੱਗੀ ਅੱਗ, ਲੋਕਾਂ ਨੇ ਮਸ਼ੱਕਤ ਨਾਲ ਬੁਝਾਈ ਪਰ ਹੋਇਆ ਨੁਕਸਾਨ - car caught fire in the parking
ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਜੇਲ੍ਹ 'ਚ ਬੰਦ ਅੰਮ੍ਰਿਤਪਾਲ: ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਦੇ ਨੌਂ ਸਾਥੀ ਵੀ ਜੇਲ੍ਹ ਵਿੱਚ ਹਨ। ਵਾਰਿਸ ਪੰਜਾਬ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਲੈ ਕੇ ਵੱਡੀ ਮੁਹਿੰਮ ਚਲਾਈ ਸੀ। ਵਿਦੇਸ਼ਾਂ ਵਿੱਚ ਵੀ ਕਈ ਲੋਕਾਂ ਨੇ ਅੰਮ੍ਰਿਤਪਾਲ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਅਤੇ ਜਾਂਚ ਏਜੰਸੀ ਹਰਕਤ 'ਚ ਆਈ ਅਤੇ ਕਈ ਦਿਨਾਂ ਦੀ ਭਾਲ ਤੋਂ ਬਾਅਦ ਉਸ ਨੂੰ ਆਸਾਮ ਤੋਂ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ। ਉਸ 'ਤੇ ਲੱਗੇ ਗੰਭੀਰ ਦੋਸ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਉਸ 'ਤੇ ਐਨ.ਐਸ.ਏ. ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਆਪਣੇ ਲਈ ਵੱਡੀ ਸਫਲਤਾ ਦੱਸਿਆ ਸੀ।