ਅੰਮ੍ਰਿਤਸਰ:ਪੰਜਾਬ ਵਿੱਚ ਦਿਨ ਪ੍ਰਤੀ ਦਿਨ ਬੇਅਦਬੀਆਂ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਦੀ ਵਡਾਲੀ ਇਲਾਕੇ ਦੇ ਵਿੱਚ ਨਿਸ਼ਾਨ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਤੇਜ਼ੀ ਦੇ ਨਾਲ ਵਾਇਰਲ ਹੋਈ ਸੀ। ਅੱਜ ਨਿਹੰਗ ਸਿੰਘ ਜਥੇਬੰਦੀਆਂ ਮੌਕੇ ਤੇ ਪੁੱਜੀਆਂ ਅਤੇ ਪਿੰਡ ਵਾਲਿਆਂ ਦੇ ਨਾਲ ਗੱਲਬਾਤ ਕੀਤੀ ।
ਨਿਸ਼ਾਨ ਸਾਹਿਬ ਦੀ ਬੇਅਦਬੀ:ਇਸ ਤੋਂ ਬਾਅਦ ਪਿੰਡ ਵਾਲਿਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਗਈ ਤੇ ਦੱਸਿਆ ਕਿ ਆਖ਼ਿਰ ਇਸ ਪਿੰਡ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਿਉਂ ਹੋਈ। ਨਿਹੰਗ ਸਿੰਘ ਜਥੇਬੰਦੀਆਂ ਨੇ ਗੱਲਬਾਤ ਕਰਦਿਆਂ ਹੋਇਆਂ ਆਖਿਆ ਕਿ ਇਹ ਜਗ੍ਹਾ ਕਾਰਪੋਰੇਸ਼ਨ ਦੀ ਹੈ ਅਤੇ ਪਿੰਡ ਵਾਲਿਆਂ ਨੇ ਮਿਲ ਕੇ ਵਿਚਾਰ ਕੀਤਾ ਕਿ ਇਸ ਜਗ੍ਹਾ ਦੇ ਉੱਤੇ ਗੁਰਦੁਆਰਾ ਸਾਹਿਬ ਬਣਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪਿੰਡ ਵਾਲਿਆਂ ਵੱਲੋਂ ਇਸ ਜਗ੍ਹਾ ਦੇ ਉੱਤੇ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ ਤਾਂ ਕੁਝ ਹੀ ਦਿਨਾਂ ਬਾਅਦ ਲਾਗੇ ਦੇ ਪਿੰਡ ਵਿੱਚ ਰਹਿਣ ਵਾਲੇ ਨੌਜਵਾਨਾਂ ਵੱਲੋਂ ਉਸ ਨਿਸ਼ਾਨ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ।