ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲੱਗੇ ਮੋਰਚਿਆਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਲੀਡਰਾਂ ਵੱਲੋਂ ਲਗਾਤਾਰ ਆਪਣਾ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ । ਇਸੇ ਨੂੰ ਵੇਖਦੇ ਹੋਏ ਹੁਣ ਹਰਿਆਣਾ ਸਰਕਾਰ ਵੱਲੋਂ ਇੰਟਰਨੈੱਟ ਨੂੰ ਬੰਦ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਅੰਬਾਲਾ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੀ ਸ਼ੰਭੂ ਸਰਹੱਦ ਨਾਲ ਲੱਗਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਗੇਲ, ਛੋਟੀ ਗੇਲ, ਲਿਬਰਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਸੇਵਾ 17 ਦਸੰਬਰ ਤੱਕ ਕਰ ਦਿੱਤੀ ਗਈ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ) ਸੁਮਿਤਾ ਮਿਸ਼ਰਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਮੁਅੱਤਲੀ 17 ਦਸੰਬਰ ਤੱਕ ਲਾਗੂ ਰਹੇਗੀ। ਇਹ ਮੁਅੱਤਲੀ 17 ਦਸੰਬਰ ਰਾਤ 11.59 ਵਜੇ ਤੱਕ ਲਾਗੂ ਰਹੇਗੀ।
ਨੈੱਟ ਬੰਦ ਕਰ ਸਰਕਾਰ ਨੇ ਚੱਲੀ ਆਪਣੀ ਚਾਲ, ਕਿਸਾਨਾਂ ਦੇ ਵੱਡੇ ਐਲਾਨਾਂ ਨੂੰ ਵੇਖਦੇ ਚੁੱਕਿਆ ਕਦਮ, ਹੁਣ ਅੱਗੇ ਕੀ ਹੋਵੇਗਾ? - INTERNET SERVICES SUSPENDED
ਕਿਸਾਨੀ ਅੰਦੋਲਨ 2 ਨੂੰ ਲੈ ਕੇ ਕਿਸਾਨਾਂ ਵੱਲੋਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ।
Published : 5 hours ago
ਅੰਬਾਲਾ ਦੇ ਕੁਝ ਖੇਤਰਾਂ 'ਚ ਨੈੱਟ ਬੰਦ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਵੀ ਇਹ ਸਵਾਲ ਉੱਠ ਰਿਹਾ ਕਿ ਕੀ ਪੰਜਾਬ 'ਚ ਨੈੱਟ ਬੰਦ ਹੋ ਸਕਦਾ ਹੈ? ਪਰ ਪੰਜਾਬ ਦੇ ਪ੍ਰਸਾਸ਼ਨ ਵੱਲੋਂ ਹਾਲੇ ਅਜਿਹਾ ਕੋਈ ਵੀ ਆਦੇਸ਼ ਨਹੀਂ ਆਇਆ। ਇਸ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਸੀ ਕਿ ਸਰਕਾਰਾਂ ਮੋਰਚੇ ਨੂੰ ਖਿੰਡਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਨੇ ਇਸ ਲਈ ਕਿਸੇ ਵੇਲੇ ਵੀ ਇੰਟਰਨੈੱਟ ਬੰਦ ਹੋ ਸਕਦਾ ਹੈ। ਕਾਬਲੇਜ਼ਿਕਰ ਹੈ ਕਿ ਬੀਤੇ ਕੱਲ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਜਾਣ ਵੇਲੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਸਖਤੀ ਕੀਤੀ। ਇਸ ਮੌਕੇ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਿਸ ਕਾਰਨ 12 ਤੋਂ ਜਿਆਦਾ ਕਿਸਾਨ ਜ਼ਖ਼ਮੀ ਹੋ ਗਏ ਸਨ।
ਸੰਘਰਸ਼ ਦੀ ਅਗਲੀ ਰਣਨੀਤੀ
ਦੱਸ ਦਈਏ ਕਿ ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਲੀਡਰਸ਼ਿਪ ਨੇ ਦਿੱਲੀ ਕੂਚ ਕਰਨ ਵਾਲੇ 101 ਕਿਸਾਨਾਂ ਦੇ ਤੀਜੇ ਜਥੇ ਨੂੰ ਵਾਪਸ ਬੁਲਾ ਲਿਆ ਸੀ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਕਿਸਾਨ ਲੀਡਰਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲ਼ਾਨ ਕਰ ਦਿੱਤਾ ਸੀ। ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਹੁਣ ਵੱਡੇ ਐਲਾਨ ਕੀਤੇ ਨੇ ਜਿਸ ਤੋਂ ਬਾਅਦ ਅੱਜ ਪੰਜਾਬ ਦੇ ਡੀਜੀਪੀ ਵੱਲੋਂ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਡੱਲੇਵਾਲ ਦੀ ਸਿਹਤ ਦੀ ਫਿਕਰ ਕਰਦੇ ਉਨ੍ਹਾਂ ਵੱਲੋਂ ਮਰਨ ਵਰਤ ਨੂੰ ਖ਼ਤਮ ਕਰਨ ਦੀ ਅਪੀਲ਼ ਕੀਤੀ ਗਈ।
- ਜਲਦ ਕਿਸਾਨਾਂ ਨੂੰ ਮਿਲ ਸਕਦੀ ਹੈ ਖੁਸ਼ਖ਼ਬਰੀ!, ਖੁਦ ਡੀਜੀਪੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕੇਂਦਰੀ ਅਧਿਕਾਰੀ ਵੀ ਨਾਲ ਮੌਜੂਦ
- ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਬੋਲੇ ਡਾਕਟਰ, ਕਿਹਾ- ਕਿਸੇ ਵੀ ਸਮੇਂ ਕੁੱਝ ਵੀ ਹੋ ਸਕਦਾ...
- ਕੈਂਸਰ ਵਰਗੀ ਬਿਮਾਰੀ ਦਾ ਸ਼ਿਕਾਰ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ਨੂੰ ਮੁੜ ਸੁਰਜੀਤ ਕਰਨ ਵਾਲੇ ਜਗਜੀਤ ਸਿੰਘ ਡੱਲੇਵਾਲ, ਕੀ ਉਨ੍ਹਾਂ ਦੇ ਜਿਉਂਦੇ ਜੀਅ ਬਣ ਸਕੇਗਾ MSP ਦਾ ਕਾਨੂੰਨ