ਪੰਜਾਬ

punjab

ETV Bharat / state

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ - Punjab News - PUNJAB NEWS

Punjab News: ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਪੜ੍ਹੋ ਪੂਰੀ ਖਬਰ...

Gurmeet Singh Meet Hair
Gurmeet Singh Meet Hair (Etv Bharat)

By ETV Bharat Punjabi Team

Published : Jun 26, 2024, 5:02 PM IST

ਚੰਡੀਗੜ੍ਹ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।

'ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਉਠਾਵਾਂਗੇ ਅਵਾਜ':ਇਸੇ ਦੌਰਾਨ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਿਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ।

ਉਹਨਾਂ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੇ ਮੁੱਦੇ ਤੇ ਲੜੀ ਗਈ ਸੀ ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ।

'ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ': ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।

ABOUT THE AUTHOR

...view details